ਅੰਮ੍ਰਿਤਸਰ, 10 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਪਦਉੱਨਤ ਕੀਤੇ ਗਏ ਮੁੱਖ ਸਕੱਤਰ ਡਾ. ਰੂਪ ਸਿੰਘ ਸਮੇਤ ਦੋ ਸਕੱਤਰਾਂ ਸ. ਹਰਭਜਨ ਸਿੰਘ ਮਨਾਵਾਂ ਅਤੇ ਸ. ਮਹਿੰਦਰ ਸਿੰਘ ਆਹਲੀ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਨਵੇਂ ਅਹੁਦਿਆਂ ਦੀਆਂ ਜ਼ਿੰਮੇਵਾਰੀਆਂ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਨਵੀਂ ਜ਼ਿੰਮੇਵਾਰੀ ‘ਤੇ ਕਾਰਜਸ਼ੀਲ ਕਰਨ ਲਈ ਪਦਉੱਨਤ ਕੀਤੇ ਗਏ ਤਿੰਨਾਂ ਅਧਿਕਾਰੀਆਂ ਨੂੰ ਪ੍ਰੋ: ਬਡੂੰਗਰ ਨੇ ਸਿਰੋਪਾਓ ਦੇ ਕੇ ਬਿਹਤਰ ਕਾਰਗੁਜ਼ਾਰੀ ਲਈ ਪ੍ਰੇਰਨਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਸ ਪ੍ਰਗਟ ਕੀਤੀ ਕਿ ਸੰਸਥਾ ਦੇ ਕਾਰਜਾਂ ਨੂੰ ਹੋਰ ਚੁਸਤ ਦਰੁੱਸਤ ਕਰਨ ਲਈ ਇਹ ਅਧਿਕਾਰੀ ਤਨਦੇਹੀ ਨਾਲ ਸੇਵਾਵਾਂ ਨਿਭਾਉਣਗੇ।
ਇਸ ਮੌਕੇ ਡਾ. ਰੂਪ ਸਿੰਘ, ਸ. ਮਨਾਵਾਂ ਤੇ ਸ. ਆਹਲੀ ਨੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ ਜ਼ਿੰਮੇ ਲੱਗੀ ਸੇਵਾ ਨੂੰ ਇਮਾਨਦਾਰੀ ਅਤੇ ਸੁਹਿਰਦਤਾ ਨਾਲ ਨਿਭਾਉਣਗੇ ਅਤੇ ਸੰਸਥਾ ਦੀਆਂ ਉੱਚੀਆਂ ਸੁੱਚੀਆਂ ਪਰੰਪਰਾਵਾਂ ਦੀ ਪਹਿਰੇਦਾਰੀ ਲਈ ਕਾਰਜ ਕਰਨਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ ਤੇ ਸ. ਸੁਰਜੀਤ ਸਿੰਘ ਭਿੱਟੇਵਡ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਬੀਬੀ ਕਿਰਨਜੋਤ ਕੌਰ, ਭਾਈ ਅਜਾਇਬ ਸਿੰਘ ਅਭਿਆਸੀ, ਸ. ਬਿਕਰਮ ਸਿੰਘ ਕੋਟਲਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਤੇ ਸ. ਮਨਜੀਤ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਜਗਜੀਤ ਸਿੰਘ ਜੱਗੀ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਪ੍ਰੋ. ਸੁਖਦੇਵ ਸਿੰਘ ਆਦਿ ਹਾਜ਼ਰ ਸਨ।