ਅੰਮ੍ਰਿਤਸਰ, 1 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਰੈਵੀਨਿਊ ਵਿਭਾਗ ਦੇ ਇੰਚਾਰਜ ਸ. ਕਰਨਜੀਤ ਸਿੰਘ ਦੀ ਸੇਵਾਮੁਕਤੀ ’ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸ. ਕਰਨਜੀਤ ਸਿੰਘ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸੰਖੇਪ ਵਿਦਾਇਗੀ ਸਮਾਰੋਹ ਸਮੇਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ. ਕਰਨਜੀਤ ਸਿੰਘ ਦੀਆਂ ਲੰਮਾ ਸਮਾਂ ਸ਼੍ਰੋਮਣੀ ਕਮੇਟੀ ਵਿਚ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਉਸ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸਕੱਤਰ ਸ. ਮਨਜੀਤ ਸਿੰਘ ਬਾਠ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਅਤੇ ਸ. ਕਰਨਜੀਤ ਸਿੰਘ ਦੇ ਭਰਾ ਭਾਈ ਮੋਹਕਮ ਸਿੰਘ ਨੇ ਵੀ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਜੋਧ ਸਿੰਘ ਸਮਰਾ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸਕੱਤਰ ਸਿੰਘ, ਸ. ਸਿਮਰਜੀਤ ਸਿੰਘ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਮੀਤ ਸਿੰਘ ਬੁੱਟਰ, ਸ. ਨਿਸ਼ਾਨ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸਾਬਕਾ ਮੈਨੇਜਰ ਸ. ਹਰਬੰਸ ਸਿੰਘ ਮੱਲ੍ਹੀ, ਸ. ਪਰਮਜੀਤ ਸਿੰਘ ਸਾਬਕਾ ਮੀਤ ਸਕੱਤਰ, ਵਧੀਕ ਮੈਨੇਜਰ ਸ. ਪਰਮਜੀਤ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਚੀਫ ਸ. ਗੁਲਜ਼ਾਰ ਸਿੰਘ, ਪ੍ਰੋ. ਸੁਖਦੇਵ ਸਿੰਘ ਆਦਿ ਮੌਜੂਦ ਸਨ।