15-07-2015-2ਅੰਮ੍ਰਿਤਸਰ 15 ਜੁਲਾਈ- ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਰੂਪ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਕਲਪ ਸੰਸਥਾ ਅਤੇ ਯੋਗਦਾਨ ਵਿਸ਼ੇ ਤੇ ਪੀ.ਐਚ.ਡੀ. (ਡਾਕਟਰ ਆਫ ਫਿਲਾਸਫੀ) ਦੀ ਡਿਗਰੀ ਮਿਲੀ ਹੈ ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਦੇ ਗਵਰਨਰ ਸ੍ਰੀ ਕਪਤਾਨ ਸਿੰਘ ਸੋਲੰਕੀ ਅਤੇ ਡਾਕਟਰ ਜਸਪਾਲ ਸਿੰਘ ਵਾਇਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਪੀ.ਐਚ.ਡੀ. ਦੀ ਡਿਗਰੀ ਪ੍ਰਦਾਨ ਕੀਤੀ ਗਈ ਹੈ।ਜਿਸ ਨਾਲ ਸ. ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਹੁਣ ਆਪਣੇ ਨਾਮ ਨਾਲ ਡਾਕਟਰ ਦੀ ਵਰਤੋਂ ਕਰ ਸਕਣਗੇ।
ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡਾਕਟਰ ਰੂਪ ਸਿੰਘ ਸਕੱਤਰ ਨੂੰ ਪੀ.ਐਚ.ਡੀ. ਦੀ ਡਿਗਰੀ ਮਿਲਣ ਤੇ ਵਧਾਈ ਦਿੰਦਿਆਂ ਦੱਸਿਆ ਹੈ ਕਿ ਸ. ਰੂਪ ਸਿੰਘ ਸਕੱਤਰ ਨੇ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਪਿਛਲੇ ੨੮ ਸਾਲ ਤੋਂ ਵੱਖ-ਵੱਖ ਵਿਭਾਗਾਂ ‘ਚ ਹੁੰਦਿਆਂ ਅੱਜ ਕੱਲ ਸਕੱਤਰ ਦੇ ਅਹਿਮ ਅਹੁਦੇ ਤੇ ਸੇਵਾ ਨਿਭਾਅ ਰਹੇ ਹਨ।ਉਨ੍ਹਾਂ ਕਿਹਾ ਕਿ ਸ. ਰੂਪ ਸਿੰਘ ਸਕੱਤਰ ਦੀ ਵਧੀਆ ਤੇ ਪ੍ਰਭਾਵਸ਼ਾਲੀ ਲੇਖਣੀ ਸਦਕਾ ਭਾਸ਼ਾ ਵਿਭਾਗ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਨੂੰ ਸਟੇਟ ਪੱਧਰ ਤੇ ਪੁਰਸਕਾਰ ਦਿੱਤਾ ਜਾ ਚੁੱਕਾ ਹੈ।ਇਨ੍ਹਾਂ ਦੀ ਅਰਥ ਭਰਪੂਰ ਲੇਖਣੀ ਸਦਕਾ ਵੱਖ-ਵੱਖ ਵਿਸ਼ਿਆਂ ਤੇ ੧੩ ਕਿਤਾਬਾਂ ਲੋਕ ਅਰਪਣ ਹੋ ਚੁੱਕੀਆਂ ਹਨ ਜੋ ਲੋਕਾਂ ਦੇ ਗਿਆਨ ‘ਚ ਚੋਖਾ ਵਾਧਾ ਕਰ ਰਹੀਆਂ ਹਨ।ਉਨ੍ਹਾਂ ਦੱਸਿਆਂ ਕਿ ਇਸ ਨੂੰ ਪੰਜਾਬੀ ਯੂਨੀਵਰਸਿਟੀ ਵੱਲੋਂ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ ਤੇ ਇਨ੍ਹਾਂ ਦੀ ਪੰਥ ਪ੍ਰਸਤੀ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਫਤਹਿ ਦਿਵਸ ਮੌਕੇ ੫੧ ਹਜ਼ਾਰ ਰੁਪਏ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸਤਿਗੁਰੂ ਜੀ ਡਾਕਟਰ ਰੂਪ ਸਿੰਘ ਤੇ ਕ੍ਰਿਪਾ ਕਰਨ ਇਨ੍ਹਾਂ ਦੀ ਕਲਮ ਇਸੇ ਤਰ੍ਹਾਂ ਹੀ ਪੰਥ, ਦੇਸ਼ ਤੇ ਕੌਮ ਦੇ ਗਿਆਨ ‘ਚ ਵਾਧਾ ਕਰਦੀ ਰਹੇ।
ਇਸੇ ਤਰ੍ਹਾਂ ਸ. ਮਨਜੀਤ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਰਣਜੀਤ ਸਿੰਘ ਤੇ ਸ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ ਅਤੇ ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ ਨੇ ਵੀ ਡਾਕਟਰ ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੂੰ ਪੀ.ਐਚ.ਡੀ. ਡਿਗਰੀ ਮਿਲਣ ‘ਤੇ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਦਿੱਤੀ ਹੈ।