ਅੰਮ੍ਰਿਤਸਰ, 30 ਅਪ੍ਰੈਲ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਅੱਜ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ।  ਕੋਰੋਨਾ ਵਾਇਰਸ ਦੇ ਚੱਲਦਿਆਂ ਮੁਲਾਜ਼ਮਾਂ ਦੀ ਸੇਵਾ ਮੁਕਤੀ ਸਮੇਂ ਕੋਈ ਵਿਸ਼ੇਸ਼ ਸਮਾਗਮ ਨਹੀਂ ਕੀਤਾ ਗਿਆ, ਸਗੋਂ ਸੇਵਾਵਾਂ ਪੂਰੀਆਂ ਕਰਨ ਵਾਲੇ ਕਰਮਚਾਰੀਆਂ ਨੂੰ ਸਾਦਾ ਢੰਗ ਨਾਲ ਹੀ ਵਿਦਾਇਗੀ ਦਿੱਤੀ ਗਈ। ਸੇਵਾ ਮੁਕਤ ਹੋਏ ਮੁਲਾਜ਼ਮਾਂ ਵਿਚ ਸ. ਅਮਰੀਕ ਸਿੰਘ ਅਕਾਊਂਟਸ ਕਲਰਕ, ਸ. ਪ੍ਰਿਥੀਪਾਲ ਸਿੰਘ ਸੇਵਾਦਾਰ ਸੇਵਾਦਲ, ਸ. ਕੁਲਵੰਤ ਸਿੰਘ ਸੇਵਾਦਾਰ ਤੇ ਸ. ਲਖਬੀਰ ਸਿੰਘ ਸੇਵਾਦਾਰ ਸ਼ਾਮਲ ਹਨ। ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਸਨਮਾਨਿਤ ਕੀਤਾ। ਇਸੇ ਦੌਰਾਨ ਸੇਵਾਮੁਕਤ ਹੋਏ ਸ. ਪ੍ਰਿਥੀਪਾਲ ਸਿੰਘ ਨੇ ਗੁਰੂ ਕੇ ਲੰਗਰ ਲਈ 11 ਹਜ਼ਾਰ ਰੁਪਏ ਵੀ ਭੇਟ ਕੀਤੇ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸਾਬਕਾ ਸਕੱਤਰ ਸ. ਸਤਬੀਰ ਸਿੰਘ, ਮੀਤ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਮੀਤ ਸਿੰਘ ਬੁੱਟਰ ਤੇ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਹਾਜ਼ਰ ਸਨ।