ਸੇਵਾ-ਮੁਕਤ ਮੁਲਾਜ਼ਮਾਂ ਲਈ ਦਿੱਤੇ ਦਫ਼ਤਰ ਦਾ ਪ੍ਰੋ. ਬਡੂੰਗਰ ਨੇ ਕੀਤਾ ਉਦਘਾਟਨ

ਸੇਵਾ-ਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਮੈਂਬਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੂੰ ਸਨਮਾਨਿਤ ਕਰਦੇ ਹੋਏ।

ਸੇਵਾ-ਮੁਕਤ ਕਰਮਚਾਰੀ ਐਸੋਸੀਏਸ਼ਨ ਨੂੰ ਦਿੱਤੇ ਗਏ ਦਫ਼ਤਰ ਦਾ ਰਸਮੀ ਉਦਘਾਟਨ ਕਰਦੇ ਹੋਏ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ।

ਅੰਮ੍ਰਿਤਸਰ 22 ਮਾਰਚ (         ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾ-ਮੁਕਤ ਮੁਲਾਜ਼ਮਾਂ ਪਾਸ ਸੰਸਥਾ ਦੇ ਕੰਮਕਾਜ ਦਾ ਵਿਸ਼ਾਲ ਤਜ਼ਰਬਾ ਹੈ, ਜਿਸ ਤੋਂ ਨਵੇਂ ਮੁਲਾਜ਼ਮਾਂ ਨੂੰ ਸੇਧ ਪ੍ਰਾਪਤ ਕਰਨੀ ਚਾਹੀਦੀ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੇਵਾ-ਮੁਕਤ ਕਰਮਚਾਰੀ ਐਸੋਸੀਏਸ਼ਨ ਨੂੰ ਦਿੱਤੇ ਗਏ ਦਫਤਰ ਦਾ ਉਦਘਾਟਨ ਕਰਨ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਕੀਤਾ।ਉਨ੍ਹਾਂ ਕਿਹਾ ਕਿ ਸੇਵਾ-ਮੁਕਤ ਮੁਲਾਜ਼ਮਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੀ ਤਰ੍ਹਾਂ ਖੜੀ ਹੈ ਅਤੇ ਇਨ੍ਹਾਂ ਪਾਸੋਂ ਸਮੇਂ-ਸਮੇਂ ਤੇ ਸੁਚਾਰੂ ਪ੍ਰਬੰਧ ਸਬੰਧੀ ਸਲਾਹ ਲਈ ਜਾਵੇਗੀ।ਪ੍ਰੋ. ਬਡੂੰਗਰ ਨੇ ਕਿਹਾ ਕਿ ਸੇਵਾ-ਮੁਕਤ ਹੋਣਾ ਸਰਵਿਸ ਨਿਯਮਾਂ ਦਾ ਹਿੱਸਾ ਹੈ ਪਰ ਜਿਹੜੇ ਮੁਲਾਜ਼ਮਾਂ ਦੀ ਸੰਸਥਾਗਤ ਸੋਚ ਹੁੰਦੀ ਹੈ ਉਹ ਸੇਵਾ-ਮੁਕਤ ਹੋਣ ਤੋਂ ਬਾਅਦ ਵੀ ਸੰਸਥਾ ਦੇ ਹਿੱਤ ਵਿੱਚ ਹਮੇਸ਼ਾ ਸਾਰਥਿਕ ਸੁਝਾਅ ਦਿੰਦੇ ਰਹਿੰਦੇ ਹਨ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਸੇਵਾ-ਮੁਕਤ ਮੁਲਾਜ਼ਮਾਂ ਦੀ ਮੰਗ ‘ਤੇ ਮੌਜੂਦਾ ਮੁਲਾਜ਼ਮਾਂ ਵਾਂਗ ਹੀ ਮੈਡੀਕਲ ਬੀਮਾ ਦੀ ਸਹੂਲਤ ਦੇਣ ਦਾ ਫੈਸਲਾ ਕੀਤਾ ਗਿਆ ਹੈ। ਪ੍ਰੋ. ਬਡੂੰਗਰ ਵੱਲੋਂ ਇਸ ਮੌਕੇ ਸੇਵਾ-ਮੁਕਤ ਕਰਮਚਾਰੀ ਐਸੋਸੀਏਸ਼ਨ ਨੂੰ ੧ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ ਗਿਆ ਤਾਂ ਜੋ ਉਹ ਪੰਥਕ ਕਾਰਜਾਂ ਲਈ ਸੇਵਾਵਾਂ ਨਿਰਵਿਘਨ ਨਿਭਾਅ ਸਕਣ।ਇਸ ਮੌਕੇ ਸੇਵਾ-ਮੁਕਤ ਮੁਲਾਜ਼ਮਾਂ ਵੱਲੋਂ ਪ੍ਰੋ. ਕਿਰਪਾਲ ਸਿੰਘ ਬਡੰੂੰਗਰ ਦਾ ਸਨਮਾਨ ਵੀ ਕੀਤਾ ਗਿਆ ਅਤੇ ਸੇਵਾ-ਮੁਕਤ ਕਰਮਚਾਰੀ ਐਸੋਸੀਏਸ਼ਨ ਵੱਲੋਂ ਪ੍ਰੋ. ਬਡੂੰਗਰ ਨੂੰ ਸੰਸਥਾ ਦੀ ਬੇਹਤਰੀ ਲਈ ਹਰ ਤਰ੍ਹਾਂ ਦੇ ਸਹਿਯੋਗ ਦੀ ਵਚਨਬੱਧਤਾ ਦਾ ਪ੍ਰਗਟਾਵਾ ਵੀ ਕੀਤਾ ਗਿਆ।ਇਸ ਉਪਰੰਤ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੇਵਾ-ਮੁਕਤ ਕਰਮਚਾਰੀ ਐਸੋਸੀਏਸ਼ਨ ਦੀ ਮੰਗ ‘ਤੇ ਦਿੱਤੇ ਗਏ ਦਫਤਰ ਦਾ ਰਸਮੀ ਉਦਘਾਟਨ ਕੀਤਾ ਜੋ ਗੁਰੂ ਰਾਮਦਾਸ ਨਿਵਾਸ ਦੇ ਕਮਰਾ ਨੰਬਰ ੭੪ ਵਿੱਚ ਬਣਾਇਆ ਗਿਆ ਹੈ।
  ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਬੀਬੀ ਕਿਰਨਜੋਤ ਕੌਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਮੈਂਬਰ ਧਰਮ ਪ੍ਰਚਾਰ ਕਮੇਟੀ ਸ. ਅਜਾਇਬ ਸਿੰਘ ਅਭਿਆਸੀ, ਮੁੱਖ ਸਕੱਤਰ ਸ. ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਡਾ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ‘ਰਮਦਾਸ’, ਸ. ਸਿਮਰਜੀਤ ਸਿੰਘ, ਸ. ਜਗਜੀਤ ਸਿੰਘ, ਸਾਬਕਾ ਸਕੱਤਰ ਸ. ਸਤਬੀਰ ਸਿੰਘ, ਸ. ਰਘਬੀਰ ਸਿੰਘ, ਸ. ਹਰਬੇਅੰਤ ਸਿੰਘ ਤੇ ਸ. ਕੁਲਵੰਤ ਸਿੰਘ, ਸਾਬਕਾ ਵਧੀਕ ਸਕੱਤਰ ਸ. ਰਣਜੀਤ ਸਿੰਘ, ਸ. ਗੁਰਦਰਸ਼ਨ ਸਿੰਘ, ਸ. ਸੰਤੋਖ ਸਿੰਘ, ਸ. ਕੁਲਦੀਪ ਸਿੰਘ ਬਾਵਾ, ਸ. ਦਿਲਬਾਗ ਸਿੰਘ, ਸ. ਅੰਗਰੇਜ ਸਿੰਘ, ਸ. ਭੁਪਿੰਦਰਪਾਲ ਸਿੰਘ ਤੇ ਸ. ਗੁਰਚਰਨ ਸਿੰਘ ਘਰਿੰਡਾ, ਸਾਬਕਾ ਮੀਤ ਸਕੱਤਰ ਸ. ਓਂਕਾਰ ਸਿੰਘ, ਸ. ਬਲਬੀਰ ਸਿੰਘ, ਸ. ਤਰਵਿੰਦਰ ਸਿੰਘ, ਸ. ਗੁਰਬਚਨ ਸਿੰਘ ਮਾਹੀਆ, ਸ. ਅਜਾਇਬ ਸਿੰਘ, ਸ. ਅਮਰਜੀਤ ਸਿੰਘ, ਸ. ਗੁਰਚਰਨ ਸਿੰਘ, ਸ. ਗੁਰਬਚਨ ਸਿੰਘ ਸਾਬਕਾ ਸੂਚਨਾ ਅਧਿਕਾਰੀ, ਸਾਬਕਾ ਮੈਨੇਜਰ ਸ. ਰਮਿੰਦਰਬੀਰ ਸਿੰਘ, ਸ. ਅਜਾਇਬ ਸਿੰਘ ਤੇ ਸ. ਰਾਜ ਸਿੰਘ ਆਦਿ ਹਾਜ਼ਰ ਸਨ।