ਸੇਵਾ ਮੁਕਤ ਮੁਲਾਜ਼ਮਾਂ ਦੇ ਤਜ਼ਰਬੇ ਤੋਂ ਸੇਧ ਲੈਣ ਨਵੇਂ ਮੁਲਾਜ਼ਮ- ਡਾ. ਰੂਪ ਸਿੰਘ

ਅੰਮ੍ਰਿਤਸਰ 16 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਤੇ ਸਮੇਂ ‘ਚ ਸੇਵਾਮੁਕਤ ਹੋ ਚੁੱਕੇ ੧੧ ਮੁਲਾਜ਼ਮਾਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਕੀਤਾ ਗਿਆ। ਇਨ੍ਹਾਂ ਮੁਲਾਜ਼ਮਾਂ ਵਿਚ ਸ. ਹਰਿੰਦਰਪਾਲ ਸਿੰਘ ਤੇ ਸ. ਮਹਿੰਦਰ ਸਿੰਘ ਐਡੀਸ਼ਨਲ ਸਕੱਤਰ, ਸ. ਇੰਦਰਮੋਹਨ ਸਿੰਘ ਅਨਜਾਣ ਤੇ ਸ. ਮਨਜੀਤ ਸਿੰਘ ਇੰਚਾਰਜ, ਸ. ਗੁਰਜੀਤ ਸਿੰਘ ਸਹਾਇਕ ਸੁਪਰਵਾਈਜ਼ਰ, ਸ. ਬਲਕਾਰ ਸਿੰਘ ਤੇ ਸ. ਸੁਖਵਿੰਦਰ ਸਿੰਘ ਗੁਰਦੁਆਰਾ ਇੰਸਪੈਕਟਰ, ਸ. ਪਰਜੀਤ ਸਿੰਘ ਅਕਾਊਂਟੈਂਟ, ਸ. ਸਤਨਾਮ ਸਿੰਘ ਡਰਾਈਵਰ, ਸ. ਮੁਖਤਿਆਰ ਸਿੰਘ ਸੇਵਾਦਾਰ ਅਤੇ ਸ. ਬਲਵੰਤ ਸਿੰਘ ਸ਼ਾਮਲ ਸਨ। ਸਥਾਨਕ ਭਾਈ ਗੁਰਦਾਸ ਹਾਲ ਵਿਖੇ ਕੀਤੇ ਗਏ ਸਮਾਗਮ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੂੰ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ ਸਮੇਤ ਹੋਰ ਅਧਿਕਾਰੀਆਂ ਨੇ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਲੋਈ ਤੇ ਮੁਲਾਜ਼ਮ ਭਲਾਈ ਸਕੀਮ ਤਹਿਤ ੩੧-੩੧ ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਭਗਵੰਤ ਸਿੰਘ ਸਿਆਲਕਾ ਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸੰਬੋਧਨ ਹੁੰਦਿਆਂ ਕਿਹਾ ਕਿ ਸਾਰੇ ਹੀ ਅਧਿਕਾਰੀ ਤੇ ਕਰਮਚਾਰੀ ਦਰਜਾ-ਬ-ਦਰਜਾ ਚੰਗੀਆਂ ਸੇਵਾਵਾਂ ਨਿਭਾਉਂਦੇ ਰਹੇ ਹਨ ਅਤੇ ਇਨ੍ਹਾਂ ਦੇ ਤਜ਼ਰਬੇ ਤੋਂ ਨਵੇਂ ਮੁਲਾਜ਼ਮਾਂ ਨੂੰ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਸੇਵਾਮੁਕਤ ਮੁਲਾਜ਼ਮਾਂ ਦੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ। ਇਸ ਤੋਂ ਇਲਾਵਾ ਸ. ਮਨਜੀਤ ਸਿੰਘ ਬਾਠ ਸਕੱਤਰ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਸਟੇਜ ਦੀ ਸੇਵਾ ਸ. ਮੁਖਤਿਆਰ ਸਿੰਘ ਖਜ਼ਾਨਚੀ ਨੇ ਨਿਭਾਈ।
ਇਸ ਮੌਕੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਜਗਜੀਤ ਸਿੰਘ ਜੱਗੀ ਨਿੱਜੀ ਸਕੱਤਰ, ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਹਰਜਿੰਦਰ ਸਿੰਘ ਕੈਰੋਵਾਲ, ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਬਚਨ ਸਿੰਘ ਲੇਹਲ, ਸ. ਮਨਜਿੰਦਰ ਸਿੰਘ ਮੰਡ ਮੈਨੇਜਰ, ਸ. ਸਤਬੀਰ ਸਿੰਘ ਸਾਬਕਾ ਸਕੱਤਰ, ਸ. ਰਣਜੀਤ ਸਿੰਘ ਤੇ ਸ. ਕੁਲਦੀਪ ਸਿੰਘ ਬਾਵਾ ਸਾਬਕਾ ਐਡੀਸ਼ਨਲ ਸਕੱਤਰ, ਸ. ਟਹਿਲ ਸਿੰਘ ਸਾਬਕਾ ਮੈਨੇਜਰ ਤੋਂ ਇਲਾਵਾ ਸੇਵਾ-ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।