22-02-2016-1ਭਗਤ ਰਵਿਦਾਸ ਜੀ ਨੇ ਮਨੁੱਖੀ ਬਰਾਬਰੀ ਵਾਲੇ ਸਮਾਜ ਦੀ ਸਿਰਜਨਾ ਦਾ ਹੋਕਾ ਬੁਲੰਦ ਕੀਤਾ : ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ

ਅੰਮ੍ਰਿਤਸਰ 22 ਫਰਵਰੀ- ਭਗਤ ਰਵਿਦਾਸ ਜੀ ਨੇ ਆਪਣੇ ਸਮੇਂ ‘ਚ ਪ੍ਰਾਣੀ ਮਾਤਰ ਨੂੰ ਉੱਚ ਨੀਚ, ਜਾਤ-ਪਾਤ ਦੇ ਫੋਕੇ ਕਰਮਕਾਂਡੀ ਅਡੰਬਰਾਂ ਦੇ ਬੰਧਨ ਤੋੜ ਕੇ ਮਨੁੱਖੀ ਬਰਾਬਰੀ ਵਾਲੇ ਸਮਾਜ ਦੀ ਸਿਰਜਨਾ ਦਾ ਹੋਕਾ ਬੁਲੰਦ ਕੀਤਾ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਸਮੇਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਜਿਥੇ ਗੁਰੂ ਸਾਹਿਬਾਨਾਂ ਦੇ ਪ੍ਰਕਾਸ਼ ਗੁਰਪੁਰਬ ਤੇ ਸ਼ਹੀਦੀ ਦਿਹਾੜੇ ਮਨਾਏ ਜਾਂਦੇ ਹਨ, ਉਥੇ ਜਿਨ੍ਹਾਂ ਭਗਤ ਸਾਹਿਬਾਨਾਂ ਦੀ ਬਾਣੀ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ ਉਨ੍ਹਾਂ ਦੇ ਦਿਹਾੜੇ ਵੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਏ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਨੇ ਸਤਿਗੁਰੂ ਦੀ ਕ੍ਰਿਪਾ ਦਾ ਪਾਤਰ ਬਣਨ ਦੀ ਗੱਲ ਬਾਣੀ ‘ਚ ਕੀਤੀ ਹੈ।ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਸਮੇਂ ਧਰਮਾਂ, ਜਾਤ ਬਿਰਾਦਰੀਆਂ ਤੇ ਫਿਰਕਿਆਂ ਦੇ ਵੰਡ ਵਰਨ ਤੋਂ ਉਪਰ ਉਠ ਕੇ ਭਗਤ ਰਵਿਦਾਸ ਜੀ ਦੀ ਬਾਣੀ ਦੇ ੧੬ ਰਾਗਾਂ ‘ਚ ੪੦ ਸ਼ਬਦਾਂ ਨੂੰ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਕਰਕੇ ਢੁੱਕਵਾਂ ਸਨਮਾਨ ਦਿੱਤਾ ਹੈ।ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਅਰਦਾਸ ਭਾਈ ਕੁਲਵਿੰਦਰ ਸਿੰਘ ਅਰਦਾਸੀਏ ਨੇ ਕੀਤੀ।ਇਸ ਮੌਕੇ ਭਾਈ ਜਗਦੀਸ਼ ਸਿੰਘ ਵਡਾਲਾ ਦੇ ਢਾਡੀ ਜਥੇ ਨੇ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਭਗਤ ਰਵਿਦਾਸ ਜੀ ਦੇ ਜੀਵਨ ਤੋਂ ਜਾਣੂ ਕਰਵਾਇਆ।
ਇਸ ਮੌਕੇ ਸ. ਹਰਭਜਨ ਸਿੰਘ ਮਨਾਵਾਂ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਮਹਿੰਦਰ ਸਿੰਘ ਆਹਲੀ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਐਡੀਸ਼ਨਲ ਸਕੱਤਰ, ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਕੁਲਵਿੰਦਰ ਸਿੰਘ ਮੀਤ ਸਕੱਤਰ, ਸ. ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ. ਨਿਸ਼ਾਨ ਸਿੰਘ ਤੇ ਸ.ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸ.ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ ਵਿਭਾਗ, ਸ. ਨਰਿੰਦਰ ਸਿੰਘ ਤੇ ਸ. ਹਰਜਿੰਦਰ ਸਿੰਘ ਐਡੀਸ਼ਨਲ ਮੈਨੇਜਰ, ਸ. ਲਖਬੀਰ ਸਿੰਘ ਮੀਤ ਮੈਨੇਜਰ, ਸ. ਹਰਜਿੰਦਰ ਸਿੰਘ, ਸ. ਸਤਨਾਮ ਸਿੰਘ, ਸ. ਲਖਬੀਰ ਸਿੰਘ, ਸ. ਜਸਵਿੰਦਰ ਸਿੰਘ ਦੀਪ ਤੇ ਸ. ਬਲਕਾਰ ਸਿੰਘ ਜੌੜਾ ਇੰਚਾਰਜ, ਸ. ਸਤਵਿੰਦਰ ਸਿੰਘ ਸੰਪਾਦਕ ਗੁਰਮਤਿ ਪ੍ਰਕਾਸ਼, ਸ. ਜੀ ਪੀ ਸਿੰਘ ਅਕਾਊਟੈਂਟ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ ਅਤੇ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।