ਬੱਚਿਆਂ ਨੂੰ ਸਿੱਖੀ ਸਰੂਪ ਵਿਚ ਪ੍ਰਪੱਕ ਕਰਨ ਲਈ ਭਾਈ ਤਾਰੂ ਸਿੰਘ ਦੇ ਜੀਵਨ ਤੋਂ ਜਾਣੂ ਕਰਵਾਉਣਾ ਜ਼ਰੂਰੀ- ਗਿਆਨੀ ਗੁਰਬਚਨ ਸਿੰਘ


ਅੰਮ੍ਰਿਤਸਰ, ੧੬ ਜੁਲਾਈ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ। ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ। ਇਸ ਮੌਕੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਭਾਈ ਤਾਰੂ ਸਿੰਘ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ‘ਤੇ ਚੱਲਣ ਵਾਲੇ ਅਣਖੀ ਤੇ ਸਿਦਕੀ ਸਿੱਖ ਸਨ, ਜਿਨ੍ਹਾਂ ਨੇ ਸਿੱਖੀ ਕੇਸਾਂ ਸਵਾਸਾਂ ਨਾਲ ਨਿਭਾਉਂਦਿਆਂ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਭਾਈ ਸਾਹਿਬ ਦਾ ਜੀਵਨ ਨੌਜੁਆਨੀ ਨੂੰ ਸਿੱਖੀ ਨਾਲ ਜੋੜਨ ਲਈ ਇਕ ਮਿਸਾਲ ਹੈ ਅਤੇ ਸਿੱਖ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਿੱਖੀ ਸਰੂਪ ਵਿਚ ਪ੍ਰਪੱਕ ਕਰਨ ਲਈ ਭਾਈ ਤਾਰੂ ਸਿੰਘ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ।ਇਸ ਉਪਰੰਤ ਸਜੇ ਦੀਵਾਨ ਵਿਚ ਸਿੱਖ ਕੌਮ ਦੇ ਢਾਡੀ ਤੇ ਕਵੀਸ਼ਰ ਜਥਿਆਂ ਨੇ ਜ਼ੋਸ਼ੀਲੀਆਂ ਵਾਰਾਂ ਰਾਹੀਂ ਸੰਗਤਾਂ ਨੂੰ ਭਾਈ ਤਾਰੂ ਸਿੰਘ ਦੇ ਇਤਿਹਾਸਕ ਪ੍ਰਸੰਗ ਨਾਲ ਜੋੜਿਆ। ਇਸ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਸੁਰਜੀਤ ਸਿੰਘ ਸਭਰਾ ਨੇ ਵੀ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਮੈਂਬਰ ਸ. ਬਲਦੇਵ ਸਿੰਘ ਚੂੰਘਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਜਗਜੀਤ ਸਿੰਘ ਜੱਗੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਮਹਿੰਦਰ ਸਿੰਘ ਆਹਲੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਨਿਸ਼ਾਨ ਸਿੰਘ, ਮੈਨੇਜਰ ਸ. ਰਘਬੀਰ ਸਿੰਘ ਮੰਡ, ਇੰਚਾਰਜ ਸ. ਸੁਖਬੀਰ ਸਿੰਘ, ਸ. ਦੀਪਇੰਦਰ ਸਿੰਘ, ਸ. ਮਨਜੀਤ ਸਿੰਘ ਕਾਦੀਆਂ, ਪ੍ਰੋਫੈਸਰ ਸੁਖਦੇਵ ਸਿੰਘ, ਸ. ਕਰਤਾਰ ਸਿੰਘ, ਸ. ਗੁਰਮੀਤ ਸਿੰਘ ਮੁਕਤਸਰੀ, ਐਡੀਸ਼ਨਲ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਅਟਾਰੀ, ਸ. ਹਰਪ੍ਰੀਤ ਸਿੰਘ, ਸ. ਸੁਖਰਾਜ ਸਿੰਘ, ਸ. ਲਖਬੀਰ ਸਿੰਘ, ਸ. ਸਤਨਾਮ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਬਘੇਲ ਸਿੰਘ, ਸ. ਗੁਰਾ ਸਿੰਘ, ਸ. ਸਤਨਾਮ ਸਿੰਘ ਸਪ੍ਰਿੰਟੈਂਡੈਂਟ, ਸ. ਜਗਤਾਰ ਸਿੰਘ ਸ਼ਹੂਰਾ ਸਮੇਤ ਸੰਗਤਾਂ ਹਾਜ਼ਰ ਸਨ।