ਭਾਈ ਮਰਦਾਨਾ ਜੀ ਗੁਰੂ ਘਰ ਦੇ ਪਹਿਲੇ ਕੀਰਤਨੀਏ-ਡਾ. ਰੂਪ ਸਿੰਘ

ਅੰਮ੍ਰਿਤਸਰ, 28 ਨਵੰਬਰ-
ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਭਾਈ ਮਰਦਾਨਾ ਜੀ ਗੁਰੂ ਘਰ ਦੇ ਪਹਿਲੇ ਰਬਾਬੀ ਕੀਰਤਨੀਏ ਸਨ, ਜਿਨ੍ਹਾਂ ਨੂੰ ਲੰਮਾਂ ਸਮਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਾਥ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਭਾਈ ਮਰਦਾਨਾ ਜੀ ਸਿੱਖ ਇਤਿਹਾਸ ਦੇ ਉਹ ਪਾਤਰ ਹਨ, ਜਿਨ੍ਹਾਂ ਨੂੰ ਪਹਿਲੇ ਪਾਤਸ਼ਾਹ ਜੀ ਨੇ ਭਾਈ ਦੀ ਉਪਾਧੀ ਬਖ਼ਸ਼ਿਸ਼ ਕੀਤੀ। ਉਹ ਸਮਰਪਣ ਦੀ ਸਿਖਰਲੀ ਮਿਸਾਲ ਸਨ। ਡਾ. ਰੂਪ ਸਿੰਘ ਨੇ ਭਾਈ ਮਰਦਾਨਾ ਜੀ ਦੇ ਜੀਵਨ ਤੋਂ ਗੁਰੂ ਪ੍ਰਤੀ ਸਮਰਪਣ ਭਾਵਨਾ ਗ੍ਰਹਿਣ ਕਰਨ ਦੀ ਸੰਗਤ ਨੂੰ ਅਪੀਲ ਕੀਤੀ। ਸਮਾਗਮ ਵਿਚ ਸ਼ਾਮਲ ਹੋਏ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਸੁਸਾਇਟੀ ਪੰਜਾਬ ਦੇ ਨੁਮਾਇੰਦਿਆਂ ਨੇ ਭਾਈ ਮਰਦਾਨਾ ਜੀ ਦੀ ਸਲਾਨਾ ਯਾਦ ਵਿਚ ਸਮਾਗਮ ਕਰਵਾਉਣ ਦੇ ਉਪਰਾਲੇ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਸਨਮਾਨ ਕੀਤਾ, ਜੋ ਅੰਤ੍ਰਿੰਗ ਕਮੇਟੀ ਮੈਂਬਰ ਸ. ਭੁਪਿੰਦਰ ਸਿੰਘ ਭਲਵਾਨ ਨੇ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਵੀ ਸੁਸਾਇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਮਰਦਾਨਾ ਜੀ ਸੁਸਾਇਟੀ ਦੇ ਅਹੁਦੇਦਾਰਾਂ ਨੂੰ ਸਿਰੋਪਾਓ ਬਖ਼ਸ਼ਿਸ਼ ਕੀਤੇ ਗਏ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਭਾਈ ਜਗਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤ ਨੂੰ ਭਾਈ ਮਰਦਾਨਾ ਜੀ ਦੇ ਜੀਵਨ ਇਤਿਹਾਸ ਨਾਲ ਜੋੜਿਆ।
ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਭੁਪਿੰਦਰ ਸਿੰਘ ਭਲਵਾਨ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਸ. ਸੁਖਮਿੰਦਰ ਸਿੰਘ ਐਕਸੀਅਨ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰੀਤਪਲ ਸਿੰਘ ਐਲ.ਏ., ਐਡੀਸ਼ਨਲ ਮੈਨੇਜਰ ਸ. ਸੁਖਰਾਜ ਸਿੰਘ ਤੇ ਸ. ਦਰਸ਼ਨ ਸਿੰਘ, ਇੰਚਾਰਜ ਸ. ਮਨਜੀਤ ਸਿੰਘ, ਸ. ਦੀਪਇੰਦਰ ਸਿੰਘ, ਸ. ਗੁਰਿੰਦਰਪਾਲ ਸਿੰਘ ਠਰੂ, ਸ. ਪਲਵਿੰਦਰ ਸਿੰਘ, ਸ. ਸੁਖਬੀਰ ਸਿੰਘ, ਸ. ਨਿਰਮਲ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਤੋਂ ਇਲਾਵਾ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਵਿਚੋਂ ਸ੍ਰੀ ਜੀਤਾ ਜੀ, ਸ੍ਰੀ ਮੰਗਲ ਜੀ, ਸ. ਰਘਬੀਰ ਸਿੰਘ ਬੋਦਲਾ, ਸ. ਰਣਜੀਤ ਸਿੰਘ ਸੰਧੂ, ਸ. ਦੀਦਾਰ ਸਿੰਘ ਕੈਪਟਨ, ਸ. ਬਲਦੇਵ ਸਿੰਘ ਕਾਦੀਆਂ, ਸ. ਸਰਦਾਰਾ ਸਿੰਘ, ਸ. ਰਵਿੰਦਰ ਸਿੰਘ ਸੰਧੂ, ਸ. ਅਮਰਦੀਪ ਸਿੰਘ ਬੋਦਲਾ, ਸ. ਅਕਾਸ਼ਦੀਪ ਸਿੰਘ ਬੋਦਲਾ, ਸ. ਰਾਜਵੀਰ ਸਿੰਘ ਬੋਦਲਾ, ਸ. ਅਮਰੀਕ ਸਿੰਘ ਸਰਪੰਚ, ਬੀਬੀ ਕਪੂਰਥਲਾ, ਸ. ਗੁਲਜ਼ਾਰ ਸਿੰਘ, ਗੁਲਜ਼ਾਰ ਸਿੰਘ ਸੰਧੂ, ਮੁਸਤਾਕ ਖਾਨ ਨਾਭਾ, ਕੇਵਲ ਕ੍ਰਿਸ਼ਨ ਆਲੋਵਾਲ, ਰਾਜਾ ਕਪੂਰਥਲਾ ਆਦਿ ਹਾਜ਼ਰ ਸਨ।