ਸ਼੍ਰੋਮਣੀ ਕਮੇਟੀ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਦੀ ਹੈ ਤੇ ਕਰਦੀ ਰਹੇਗੀ –ਭਾਈ ਲੌਂਗੋਵਾਲ

ਅੰਮ੍ਰਿਤਸਰ, 19 ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਹਰ ਸਾਲ ਕੀਤੀ ਜਾਂਦੀ ਦੀਪਮਾਲਾ ਨੂੰ ਪਹਿਲਾਂ ਦੀ ਤਰ੍ਹਾਂ ਹੀ ਪਰੰਪਰਾਵਾਂ ਅਨੁਸਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਵੱਲੋਂ ਵੱਡੀ ਗਿਣਤੀ ਵਿਚ ਦੀਵੇ ਜਗਾਉਣ ਲਈ ਪਾਵਨ ਸਰੋਵਰ ਦੇ ਦੁਆਲੇ ਕੀਤੇ ਜਾ ਰਹੇ ਆਰਜੀ ਪ੍ਰਬੰਧਾਂ ਨੂੰ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਹਟਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਦੀ ਹੈ ਅਤੇ ਕਰਦੀ ਰਹੇਗੀ।