ਅੰਮ੍ਰਿਤਸਰ, ੧੮ ਅਪ੍ਰੈਲ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਤ ਮਹੀਨਾਵਾਰ ‘ਸੇਵਾ ਸਰਗਰਮੀਆਂ’ ਦਾ ਦੂਸਰਾ ਅੰਕ ਜਾਰੀ ਕੀਤਾ। ਇਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਮਹੀਨਾਵਾਰ ਪਰਚਾ ਛਾਪਣ ਦਾ ਮਕਸਦ ਵੱਖ-ਵੱਖ ਥਾਵਾਂ ‘ਤੇ ਕਰਵਾਏ ਜਾਂਦੇ ਧਰਮ ਪ੍ਰਚਾਰ ਸਮਾਗਮਾਂ ਨੂੰ ਵੱਧ ਤੋਂ ਵੱਧ ਸੰਗਤਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਅਜੋਕਾ ਸਮਾਂ ਮੀਡੀਆ ਦਾ ਸਮਾਂ ਹੈ ਅਤੇ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਂਦੇ ਧਰਮ ਪ੍ਰਚਾਰ ਕਾਰਜਾਂ ਤੋਂ ਜਾਣੂ ਕਰਵਾਉਣ ਲਈ ਮਹੀਨਾਵਾਰ ਸੇਵਾ ਸਰਗਰਮੀਆਂ ਛਾਪਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਇਹ ਕੋਸ਼ਿਸ਼ ਰਹੇਗੀ ਕਿ ਇਸ ਪਰਚੇ ਰਾਹੀਂ ਕਮੇਟੀ ਦੀਆਂ ਗਤੀਵਿਧੀਆਂ ਨੂੰ ਵੱਧ ਤੋਂ ਵੱਧ ਲੋਕਾਂ ਤਕ ਪਹੁੰਚਾਇਆ ਜਾਵੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਜਗਜੀਤ ਸਿੰਘ ਜੱਗੀ ਤੇ ਸ. ਬਿਜੈ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ. ਦਰਸ਼ਨ ਸਿੰਘ ਪੀ.ਏ., ਸ. ਮਨਜੀਤ ਸਿੰਘ ਤਰਨ ਤਾਰਨੀ, ਸ. ਜਗਤਾਰ ਸਿੰਘ ਖੋਦੇਬੇਟ, ਸ. ਤਰਸੇਮ ਸਿੰਘ ਗੁੱਜਰਾਂ, ਸ. ਬਿਕਰਮਜੀਤ ਸਿੰਘ, ਸ. ਹਰਬੰਸ ਸਿੰਘ ਆਦਿ, ਮੌਜੂਦ ਸਨ।