ਅੰਮ੍ਰਿਤਸਰ 14 ਫਰਵਰੀ (         ) – ਧਰਮ ‘ਚ ਪਰਪੱਕ ਤੇ ਨਿਸ਼ਕਾਮ ਸੇਵਾ ਦੇ ਧਾਰਨੀ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 16 ਫਰਵਰੀ ਦਿਨ ਵੀਰਵਾਰ ਨੂੰ ਸ਼ਰਧਾ ਭਾਵਨਾ ਨਾਲ ਮਨਾਏਗੀ।  
  ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਬੀ ਭਾਨੀ ਜੀ ਜਿਨ•ਾਂ ਨੂੰ ਸ੍ਰੀ ਗੁਰੂ ਅਮਰਦਾਸ ਜੀ ਦੀ ਸਪੁੱਤਰੀ, ਸ੍ਰੀ ਗੁਰੂ ਰਾਮਦਾਸ ਜੀ ਦੇ ਮਹਿਲ, ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਮਾਤਾ ਤੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਦਾਦੀ ਜੀ ਹੋਣ ਦਾ ਮਾਣ ਪ੍ਰਾਪਤ ਹੈ, ਉਨ•ਾਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 16 ਫਰਵਰੀ ਨੂੰ ਸਵੇਰੇ 9.30 ਵਜੇ ਪੈਣਗੇ।
ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਨ•ਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਸ਼ੁਭ ਦਿਹਾੜੇ ਤੇ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਜੀਵਨ ਸਫ਼ਲਾ ਕਰਨ।