26-03-16-1ਅੰਮ੍ਰਿਤਸਰ 26 ਮਾਰਚ (      ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤਹਿਸੀਲਪੁਰਾ ਗੋਲਡਨ ਐਵੀਨਿਊ ਪੁਰਾਣੀ ਹੰਸਲੀ ਵਿਖੇ ਸਿੱਖ ਕੌਮ ਦੀ ਚੜ੍ਹਦੀ ਕਲਾ ਤੇ ਭਗਤ ਧੰਨਾ ਜੀ ਦੇ ੬੦੦ ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਬਲਵਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ ਤੇ ਹੁਕਮਨਾਮਾ ਭਾਈ ਧਿਆਨ ਸਿੰਘ ਗ੍ਰੰਥੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੋਲਡਨ ਐਵੀਨਿਊ ਨੇ ਲਿਆ।ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਨੇ ਕਥਾ ਰਾਹੀਂ ਭਗਤ ਧੰਨਾ ਜੀ ਦੇ ਜੀਵਨ ਤੇ ਚਾਨਣਾ ਪਾਇਆ।
ਇਸ ਮੌਕੇ ਸ. ਹਰਚਰਨ ਸਿੰਘ ਮੁੱਖ ਸਕੱਤਰ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਉਣ ਤੇ ਵਧਾਈ ਦਿੰਦਿਆਂ ਕਿਹਾ ਕਿ ਭਗਤ ਧੰਨਾ ਜੀ ਦਾ ਜੀਵਨ ਬਿਨਾ ਕਿਸੇ ਮੋਹ-ਮਾਇਆ ਦੇ ਇਕਾਗਰ ਚਿੱਤ ਹੋ ਕੇ ਪ੍ਰਭੂ ਨਾਲ ਜੁੜਨ ਦੀ ਸੇਧ ਦਿੰਦਾ ਹੈ।ਉਨ੍ਹਾਂ ਕਿਹਾ ਕਿ ਭਗਤ ਧੰਨਾ ਜੀ ਵੱਲੋਂ ਉਚਾਰਨ ਕੀਤੇ ਤਿੰਨ ਸ਼ਬਦ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹਨ।ਉਨ੍ਹਾਂ ਕਿਹਾ ਕਿ ਕਿਰਤ ਕਰਨੀ, ਨਾਮ ਜਪਣਾ ਅਤੇ ਪ੍ਰਭੂ ‘ਤੇ ਭਰੋਸਾ ਰੱਖਣਾ ਭਗਤ ਜੀ ਦਾ ਸਾਰੀ ਲੋਕਾਈ ਨੂੰ ਸੰਦੇਸ਼ ਹੈ।
ਇਸ ਮੌਕੇ ਡਾ. ਰੂਪ ਸਿੰਘ ਸਕੱਤਰ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਹਰਭਜਨ ਸਿੰਘ ਮਨਾਵਾਂ, ਸ. ਮਹਿੰਦਰ ਸਿੰਘ ਆਹਲੀ ਤੇ ਸ. ਰਣਜੀਤ ਸਿੰਘ ਵਧੀਕ ਸਕੱਤਰ, ਸ. ਸਤਬੀਰ ਸਿੰਘ ਓ ਐਸ ਡੀ ਧਰਮ ਪ੍ਰਚਾਰ ਕਮੇਟੀ, ਸ. ਕੁਲਵਿੰਦਰ ਸਿੰਘ ਮੀਤ ਸਕੱਤਰ, ਸ. ਹਰਜਿੰਦਰ ਸਿੰਘ ਤੇ ਸ. ਨਿਸ਼ਾਨ ਸਿੰਘ ਸੁਪ੍ਰਿੰਟੈਂਡੈਂਟ, ਸ. ਹਰਪ੍ਰੀਤ ਸਿੰਘ ਵਧੀਕ ਮੈਨੇਜਰ, ਸ. ਰਾਮ ਸਿੰਘ ਸਾਬਕਾ ਮੀਤ ਸਕੱਤਰ ਸ਼੍ਰੋਮਣੀ ਕਮੇਟੀ, ਸ.ਤੇਜਿੰਦਰ ਸਿੰਘ ਪੱਡਾ, ਸ. ਸਤਨਾਮ ਸਿੰਘ ਤੇ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।