ਜਥੇਦਾਰ ਅਵਤਾਰ ਸਿੰਘ ਨੇ ਅਪੀਲ ਰੂਪੀ ਮਤਾ ਪੜ੍ਹਿਆ

ਅੰਮ੍ਰਿਤਸਰ 29 ਸਤੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੁੱਚੇ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਹੈ ਜਿਸ ਦੇ ਮੈਂਬਰ ਪੰਜਾਬ ਤੋਂ ਇਲਾਵਾ ਬਾਹਰਲੇ ਸੂਬਿਆਂ ਤੋਂ ਵੀ ਚੁਣੇ ਜਾਂਦੇ ਹਨ।ਇਸ ਸੰਸਥਾ ਵੱਲੋਂ ਜਿਥੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਮਰਿਯਾਦਾ ਅਨੁਸਾਰ ਚਲਾਇਆ ਜਾਂਦਾ ਹੈ, aੁਥੇ ਇਹ ਸੰਸਥਾ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਹਰਿਗੋਬਿੰਦ ਪਾਤਸ਼ਾਹ ਜੀ ਵੱਲੋਂ ਉਸਾਰੇ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਮੁੱਚੀ ਸਿੱਖ ਕੌਮ ਨੂੰ ਕੀਤੇ ਜਾਂਦੇ ਆਦੇਸ਼ ਪੁਰ ਅਮਲ ਕਰਨ ਤੇ ਕਰਵਾਉਣ ਲਈ ਆਪਣਾ ਫਰਜ਼ ਨਿਭਾਉਂਦੀ ਹੈ।ਪਿਛਲੇ ਸਮੇਂ ਵਿੱਚ ਡੇਰਾ ਸਰਸੇ ਵਾਲੇ ਮੁਖੀ ਖਿਲਾਫ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਾ-ਮਿਲਵਰਤਣ ਸਬੰਧੀ ਹੁਕਮਨਾਮਾ ਹੋਇਆ ਜਿਸ ਨੂੰ ਇਨ-ਬਿਨ ਲਾਗੂ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣਾ ਫਰਜ਼ ਨਿਭਾਇਆ ਸੀ।ਡੇਰਾ ਸਰਸੇ ਵਾਲੇ ਮੁਖੀ ਵੱਲੋਂ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੇ ਪੱਤਰ ‘ਚ ਆਪਣਾ ਸਪੱਸ਼ਟੀਕਰਨ ਦਿੰਦਿਆਂ ਖਿਮਾ ਯਾਚਨਾ ਕੀਤੀ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ‘ਚ ਪੰਜ ਸਿੰਘ ਸਾਹਿਬਾਨ ਵੱਲੋਂ ਲੰਮੀ ਵਿਚਾਰ ਚਰਚਾ ਉਪਰੰਤ ਸਰਸੇ ਵਾਲੇ ਬਾਬੇ ਨੂੰ ਮੁਆਫੀ ਦਿੱਤੀ ਗਈ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੁਣੇ ਹੋਏ ਮੈਂਬਰ ਸਾਹਿਬਾਨ ਨੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਇਕੱਤਰਤਾ ਕੀਤੀ ਅਤੇ ਸਮੂਹ ਮੈਂਬਰਾਂ ਦੀ ਸਹਿਮਤੀ ਅਨੁਸਾਰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਪੀਲ ਰੂਪੀ ਮਤਾ ਪੜ੍ਹਿਆ ਗਿਆ, ਜਿਸ ‘ਚ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਲਈ ਸਰਵਉੱਚ ਹੈ ਇਥੋਂ ਜਾਰੀ ਹਰੇਕ ਆਦੇਸ਼ ਮੰਨਣਾ ਸਮੁੱਚੇ ਸਿੱਖਾਂ ਦਾ ਫਰਜ਼ ਹੈ।ਇਸ ਲਈ ਸਮੂਹ ਸਿੱਖ ਸਦਭਾਵਨਾ ਭਰੇ ਮਾਹੌਲ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਸੰਦੇਸ਼, ਹੁਕਮ ਤੇ ਗੁਰਮਤੇ ਨੂੰ ਸਵੀਕਾਰ ਕਰਨ ਤੇ ਕਿਸੇ ਕਿਸਮ ਦੀ ਭੜਕਾਹਟ ਵਿੱਚ ਨਾ ਆਉਣ।

ਇਸ ਮੌਕੇ ਜਥੇਦਾਰ ਤੋਤਾ ਸਿੰਘ, ਪ੍ਰੋਫੈਸਰ ਕ੍ਰਿਪਾਲ ਸਿੰਘ ਬੰਡੂਗਰ, ਬੀਬੀ ਜਗੀਰ ਕੌਰ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਜਥੇਦਾਰ ਸੇਵਾ ਸਿੰਘ ਸੇਖਵਾਂ, ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ.ਰਜਿੰਦਰ ਸਿੰਘ ਮਹਿਤਾ, ਸ. ਮੋਹਨ ਸਿੰਘ ਬੰਗੀ, ਸ. ਨਿਰਮੈਲ ਸਿੰਘ ਜੌਲਾਂ, ਸ.ਗੁਰਬਚਨ ਸਿੰਘ ਕਰਮੂੰਵਾਲ ਤੇ ਸ. ਰਾਮਪਾਲ ਸਿੰਘ ਬਹਿਣੀਵਾਲ (ਅੰਤ੍ਰਿੰਗ ਕਮੇਟੀ ਮੈਂਬਰ), ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਸ. ਭਗਵੰਤ ਸਿੰਘ ਸਿਆਲਕਾ, ਸ. ਮਗਵਿੰਦਰ ਸਿੰਘ ਖਾਪੜਖੇੜੀ, ਸ. ਸੁਰਜੀਤ ਸਿੰਘ ਭਿਟੇਵੰਡ, ਸ. ਗੁਰਵਿੰਦਰਪਾਲ ਸਿੰਘ ਲਾਲੀ ਰਣੀਕੇ, ਸ. ਜੋਧ ਸਿੰਘ ਸਮਰਾ. ਸ਼. ਵੀਰ ਸਿੰਘ ਲੋਪੋਕੇ, ਸ. ਕਸ਼ਮੀਰ ਸਿੰਘ ਗੰਡੀਵਿੰਡ, ਸ.ਸਤਵਿੰਦਰ ਸਿੰਘ ਟੌਹੜਾ, ਸ. ਤੀਰਥ ਸਿੰਘ ਮਾਹਲ, ਸ. ਇੰਦਰ ਮੋਹਨ ਸਿੰਘ, ਸ. ਤਾਰਾ ਸਿੰਘ, ਸ. ਭੁਪਿੰਦਰ ਸਿੰਘ ਭਲਵਾਨ, ਸ. ਜੈਪਾਲ ਸਿੰਘ ਮੰਡੀਆ, ਸ. ਸ਼ਵਿੰਦਰ ਸਿੰਘ ਸੱਭਰਵਾਲ, ਸ. ਸੁਖਦੇਵ ਸਿੰਘ ਬਾਹੀਆ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਲਾਭ ਸਿੰਘ ਦੇਵੀਨਗਰ, ਸ. ਨਿਰਮਲ ਸਿੰਘ ਹਰਿਆਓ, ਸ.ਕੁਲਦੀਪ ਸਿੰਘ ਨੱਸੂਪੁਰ, ਬੀਬੀ ਹਰਦੀਪ ਕੌਰ ਖੋਖ, ਸ. ਅਜਮੇਰ ਸਿੰਘ ਗੁੜਾ, ਸ.ਚਰਨਜੀਤ ਸਿੰਘ ਦਾਨੇਵਾਲਾ, ਸ. ਬਲਵੰਤ ਸਿੰਘ ਰਾਮਗੜ੍ਹ, ਸ. ਸੁਰਜੀਤ ਸਿੰਘ ਰਾਏਪੁਰ, ਸ. ਸਤਪਾਲ ਸਿੰਘ ਤਲਵੰਡੀ ਭਾਈ, ਸ. ਪ੍ਰੀਤਮ ਸਿੰਘ ਮਲਸੀਆਂ, ਸ. ਬਲਦੇਵ ਸਿੰਘ ਕਲਿਆਣ, ਸ. ਦਰਸ਼ਨ ਸਿੰਘ ਸ਼ੇਰਖਾਨ, ਸ. ਦਰਸ਼ਨ ਸਿੰਘ ਮੋਠਾਂਵਾਲੀ, ਸ. ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ, ਸ. ਸ਼ਿੰਗਾਰਾ ਸਿੰਘ ਲੋਹੀਆਂ, ਸ.ਗੁਰਮੀਤ ਸਿੰਘ ਜ਼ੀਰਾ, ਸ. ਸੁਖਦਰਸ਼ਨ ਸਿੰਘ ਮਰਾੜ, ਸ. ਰਣਜੀਤ ਸਿੰਘ ਮੰਗਲੀ, ਸ. ਅਮਰੀਕ ਸਿੰਘ ਸ਼ਾਹਪੁਰ, ਸ. ਬਲਵਿੰਦਰ ਸਿੰਘ ਵੇਈਂਪੁਈ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਨਿਰਮਲ ਸਿੰਘ ਨੌਸ਼ਹਿਰਾ ਢਾਲਾ, ਸ. ਅਮਰੀਕ ਸਿੰਘ ਵਿਛੋਆ, ਸ. ਪਰਮਜੀਤ ਸਿੰਘ ਲੱਖੇਵਾਲ, ਸ. ਅਵਤਾਰ ਸਿੰਘ ਫਤਹਿਗੜ੍ਹ, ਸ. ਹਰਭਜਨ ਸਿੰਘ ਮਸਾਣਾ, ਸ. ਬਲਦੇਵ ਸਿੰਘ ਖਾਲਸਾ, ਸ. ਗੁਰਮੇਜ ਸਿੰਘ ਸੰਘੋਵਾਲ, ਸ. ਅਮਰੀਕ ਸਿੰਘ ਕੋਟਸ਼ਮੀਰ, ਸ. ਗੁਰਤੇਜ ਸਿੰਘ ਢੱਡੇ, ਸ. ਬਲਦੇਵ ਸਿੰਘ ਕਾਇਮਪੁਰ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਹਰਦਿਆਲ ਸਿੰਘ ਸੁਰਸਿੰਘ, ਸ. ਪਰਮਜੀਤ ਸਿੰਘ ਬਰਨਾਲਾ, ਬੀਬੀ ਸੁਖਵਿੰਦਰ ਕੌਰ (ਮੱਧ ਪ੍ਰਦੇਸ਼), ਬਾਬਾ ਸੁਖਚੈਨ ਸਿੰਘ ਧਰਮਪੁਰਾ, ਬਾਬਾ ਬੂਟਾ ਸਿੰਘ ਮਾਨਸਾ, ਸ. ਕਰਨੈਲ ਸਿੰਘ, ਸ. ਨਿਰਮਲ ਸਿੰਘ ਘਰਾਚੋ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ.ਮਲਕੀਤ ਸਿੰਘ ਚੰਗਾਲ, ਸ. ਪਰਮਜੀਤ ਸਿੰਘ ਰਾਏਪੁਰ, ਸ. ਕੰਵਲਇੰਦਰ ਸਿੰਘ ਠੇਕੇਦਾਰ, ਸ. ਸੁਰਜੀਤ ਸਿੰਘ ਕਾਲਾ ਬੂਲਾ, ਬੀਬੀ ਜੋਗਿੰਦਰ ਕੌਰ ਧਰਮਕੋਟ, ਬੀਬੀ ਬਲਵਿੰਦਰ ਕੌਰ ਰਾਜਾਸਾਂਸੀ, ਬੀਬੀ ਪਰਮਿੰਦਰ ਕੌਰ ਅਬੋਹਰ, ਬੀਬੀ ਪਰਮਜੀਤ ਕੌਰ ਮੋਨਕ, ਬੀਬੀ ਸਵਰਣ ਕੌਰ, ਬੀਬੀ ਜਸਪਾਲ ਕੌਰ ਸੁਨਾਮ, ਬੀਬੀ ਮਲਕੀਤ ਕੌਰ ਦ੍ਰਿੜਬਾ, ਸ੍ਰ: ਦਿਲਜੀਤ ਸਿੰਘ ਭਿੰਡਰ, ਸ੍ਰ: ਗੁਰਿੰਦਰਪਾਲ ਸਿੰਘ ਕਾਦੀਆਂ, ਬੀਬੀ ਹਰਜਿੰਦਰ ਕੌਰ ਸਮਰਾਲਾ, ਬੀਬੀ ਹਰਜਿੰਦਰ ਕੌਰ ਪੱਟੀ, ਸ. ਜੰਗ ਬਹਾਦਰ ਸਿੰਘ, ਸ. ਤਾਰਾ ਸਿੰਘ, ਸ. ਹਰਜਿੰਦਰ ਸਿੰਘ ਧਾਮੀ, ਸ. ਸੁਰਿੰਦਰ ਸਿੰਘ, ਸ.ਰਵਿੰਦਰ ਸਿੰਘ, ਸ. ਹਰਪਾਲ ਸਿੰਘ, ਸ. ਅਮਰਜੀਤ ਸਿੰਘ ਚਾਵਲਾ, ਸ. ਸਵਰਨ ਸਿੰਘ ਕੁਲਾਰ, ਬੀਬੀ ਗੁਰਪ੍ਰੀਤ ਕੌਰ, ਸ. ਦੀਦਾਰ ਸਿੰਘ ਭੱਟੀ, ਸ. ਨਵਤੇਜ ਸਿੰਘ ਕੋਣੀ ਤੇ ਬੀਬੀ ਅਰਵਿੰਦਰ ਕੌਰ ਅਜਰਾਣਾ ਆਦਿ ਹਾਜ਼ਰ ਸਨ।