ਜਥੇ. ਅਵਤਾਰ ਸਿੰਘ ਨੇ ਕੀਤੀ ਖਿਡਾਰੀਆਂ ਨਾਲ ਜਾਣ ਪਹਿਚਾਣ

ਸ੍ਰੀ ਅਨੰਦਪੁਰ ਸਾਹਿਬ: 18 ਜੂਨ – ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਥਾਨਕ ਸਮਰਪਿਤ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦੀ ਗਰਾਊਂਡ ਵਿਚ ਕਬੱਡੀ ਦਾ ਸ਼ੋਅ ਮੈਚ ਹਰਿਆਣਾ ਕਬੱਡੀ ਕਲੱਬ ਜੀਂਦ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਟੀਮਾਂ ਦਰਮਿਆਨ ਕਰਵਾਇਆ ਗਿਆ ਜਿਸ ਵਿਚ ਸ਼੍ਰੋਮਣੀ ਕਮੇਟੀ ਦੀ ਟੀਮ ਇਕ ਲੱਖ ਰੁਪਏ ਦਾ ਖਿਤਾਬੀ ਇਨਾਮ ਜਿੱਤਿਆ।

ਮੈਚ ਸ਼ੁਰੂ ਹੋਣ ਤੋਂ ਪਹਿਲਾਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੋਵਾਂ ਟੀਮਾਂ ਦੇ ਖਿਡਾਰੀਆਂ ਨਾਲ ਜਾਣ ਪਹਿਚਾਣ ਕੀਤੀ ਅਤੇ ਮੈਚ ਸ਼ੁਰੂ ਕਰਦੇ ਸਮੇਂ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਪ੍ਰਬੰਧਾਂ ਦੇ ਨਾਲ-ਨਾਲ ਤਕਰੀਬਨ ੧੦੦ ਤੋਂ ਵੱਧ ਸਕੂਲ/ਕਾਲਜ ਚਲਾ ਰਹੀ ਹੈ ਅਤੇ ਇਨ੍ਹਾਂ ਸਕੂਲਾਂ ਅਤੇ ਕਾਲਜਾਂ ਦੀਆਂ ਹਰੇਕ ਸਾਲ ਖਾਲਸਾਈ ਖੇਡਾਂ ਕਰਵਾਈਆਂ ਜਾਂਦੀਆਂ ਹਨ ਜਿਸ ਵਿਚ ਸਾਬਤ ਸੂਰਤ ਖਿਡਾਰੀ ਹੀ ਭਾਗ ਲੈ ਸਕਦੇ ਹਨ ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਨਾਲ ਖਿਡਾਰੀ ਸਰੀਰਕ ਤੌਰ ਤੇ ਰਿਸ਼ਟ ਪੁਸ਼ਟ ‘ਤੇ ਤੰਦਰੁਸਤ ਰਹਿੰਦੇ ਅਤੇ ਉਨ੍ਹਾਂ ਵਿਚ ਉਸਾਰੂ ਤੇ ਚੜ੍ਹਦੀ ਕਲਾ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਖਾਲਸਾਈ ਖੇਡਾਂ ਦੌਰਾਨ ਸਾਬਤ ਸੂਰਤ ਖਿਡਾਰੀਆਂ ਨੂੰ ਖੇਡਦਿਆਂ ਵੇਖ  ਕੇ ਰੋਮਾਂ ਦੀ ਬੇਅਦਬੀ ਕਰਨ ਵਾਲੇ ਖਿਡਾਰੀਆਂ ‘ਚ ਸਾਬਤ ਸੂਰਤ ਰਹਿਣ ਦੀ ਭਾਵਨ ਪ੍ਰਬਲ ਹੁੰਦੀ ਹੈ। ਖੇਡ ਦੌਰਾਨ ਸ. ਰਜਿੰਦਰ ਸਿੰਘ ਮਹਿਤਾ ਤੇ ਸ. ਕਰਨੈਲ ਸਿੰਘ ਪੰਜੋਲੀ ਅੰਤਿੰ੍ਰਗ ਮੈਂਬਰ ਸ਼੍ਰੋਮਣੀ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੀ ਜੇਤੂ ਟੀਮ ਨੂੰ 1 ਲੱਖ ਰੁਪਏ ਤੇ ਦੂਸਰੇ ਨੰਬਰ ਤੇ ਰਹਿਣ ਵਾਲੀ ਮੈਚ ਹਰਿਆਣਾ ਕਬੱਡੀ ਕਲੱਬ ਜੀਂਦ ਟੀਮ ਨੂੰ 75 ਹਜ਼ਾਰ ਨਗਦ ਕੈਸ਼ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ।

ਇਸ ਸਮੇਂ ਰੈਫਰੀ ਦੀ ਭੂਮਿਕਾ ਤਰਲੋਕ ਸਿੰਘ ਮੱਲੀ ਨੇ ਨਿਭਾਈ ਤੇ ਕੁਮੈਂਟਰੀ ਸੁਖਬੀਰ ਸਿੰਘ ਚੌਹਾਨ ਨੇ ਕੀਤੀ। ਇਸ ਮੌਕੇ ਸ. ਦਲਜੀਤ ਸਿੰਘ ਭਿੰਡਰ ਮੈਂਬਰ ਸ਼੍ਰੋਮਣੀ ਕਮੇਟੀ, ਸ. ਮਨਜੀਤ ਸਿੰਘ ਤੇ ਸ. ਅਵਤਾਰ ਸਿੰਘ ਸਕੱਤਰ, ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਸ. ਕੇਵਲ ਸਿੰਘ ਵਧੀਕ ਸਕੱਤਰ, ਸ. ਸਕੱਤਰ ਸਿੰਘ ਮੀਤ ਸਕੱਤਰ, ਸ. ਸਤਿੰਦਰ ਸਿੰਘ ਨਿੱਜੀ ਸਹਾਇਕ, ਪਿੰ੍ਰਸੀਪਲ ਸ. ਬਲਵਿੰਦਰ ਸਿੰਘ ਡਾਇਰੈਕਟਰ ਸਪੋਰਟਸ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਸੁਖਵਿੰਦਰ ਸਿੰਘ ਗਰੇਵਾਲ ਮੈਨੇਜਰ, ਡਾ. ਕਸ਼ਮੀਰ ਸਿੰਘ ਪਿੰ੍ਰਸੀਪਲ ਆਦਿ ਤੋਂ ਇਲਾਵਾ ਖੇਡ ਪ੍ਰੇਮੀ ਮੋਜੂਦ ਸਨ।