ਅੰਮ੍ਰਿਤਸਰ, ੨੨ ਅਕਤੂਬਰ- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੇਲਤਲਾ ਗੋਹਾਟੀ ਦੇ ਜਨਰਲ ਸਕੱਤਰ ਸ. ਸੁਰਜੀਤ ਸਿੰਘ ਅਤੇ ਮੀਤ ਪ੍ਰਧਾਨ ਸ. ਬਲਵਿੰਦਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ, ਅੰਤ੍ਰਿੰਗ ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਤੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਸਾਂਝੇ ਤੌਰ ‘ਤੇ ਸਨਮਾਨਿਤ ਕੀਤਾ। ਇਸ ਮੌਕੇ ਸ. ਹਰਪਾਲ ਸਿੰਘ ਜੱਲਾ ਨੇ ਕਿਹਾ ਕਿ ਕੇਰਲਾ ਦੇ ਹੜ੍ਹ ਪੀੜਤਾਂ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਦੀ ਟੀਮ ਨੂੰ ਗੋਹਾਟੀ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ ਸੀ। ਉਨ੍ਹਾਂ ਗੋਹਾਟੀ ਦੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਿੱਖੀ ਪ੍ਰਚਾਰ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਉਥੋਂ ਦੀ ਸੰਗਤ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੋਹਾਟੀ ਦੇ ਗੁਰਦੁਆਰਾ ਸਾਹਿਬ ਲਈ ਚੰਦੋਆ ਸਾਹਿਬ, ਧਾਰਮਿਕ ਪੁਸਤਕਾਂ ਅਤੇ ਗਤਕੇ ਦਾ ਸਮਾਨ ਵੀ ਦਿੱਤਾ ਗਿਆ। ਇਸ ਦੌਰਾਨ ਸ. ਸੁਰਜੀਤ ਸਿੰਘ ਗੋਹਾਟੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਿਥੇ ਸਿੱਖੀ ਪ੍ਰਚਾਰ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ, ਉਥੇ ਹੀ ਮਨੁੱਖਤਾ ਦੀ ਭਲਾਈ ਲਈ ਇਸ ਵੱਲੋਂ ਕੀਤੇ ਜਾਂਦੇ ਯਤਨ ਵੀ ਸ਼ਲਾਘਾਯੋਗ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਕੇਰਲਾ ਦੇ ਹੜ੍ਹ ਪੀੜਤਾਂ ਦੀ ਮੱਦਦ ਲਈ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਅੰਤ੍ਰਿੰਗ ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸਕੱਤਰ ਸ. ਦਿਲਜੀਤ ਸਿੰਘ ਬੇਦੀ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ ਤੇ ਹੋਰ ਮੌਜੂਦ ਸਨ।