ਅੰਮ੍ਰਿਤਸਰ 20 ਫਰਵਰੀ (        )- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿੱਚ ਸ਼ਹੀਦੀ ਸਾਕਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ੨੧ ਫਰਵਰੀ ਦਿਨ ਮੰਗਲਵਾਰ ਨੂੰ ਮਨਾਇਆ ਜਾਵੇਗਾ।
ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦੀ ਸਾਕੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ ‘ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ੨੧ ਫਰਵਰੀ ਨੂੰ ਸਵੇਰੇ ੧੦.੦੦ ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ।ਉਪਰੰਤ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਜਥੇ ਇਲਾਹੀ ਗੁਰਬਾਣੀ ਦੇ ਕੀਰਤਨ, ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।