ਧਰਮ ਪ੍ਰਚਾਰ ਲਹਿਰ ਦਾ ਮਕਸਦ ਸਮਾਜ ਨੂੰ ਕੁਰੀਤੀਆਂ ਵਿਰੁੱਧ ਜਾਗਰੂਕ ਕਰਨਾ –ਪ੍ਰੋ: ਕਿਰਪਾਲ ਸਿੰਘ ਬਡੂੰਗਰ

ਫਤਹਿਗੜ੍ਹ ਸਾਹਿਬ, 25 ਜੁਲਾਈ (         )- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਦੇ ਅਗਲੇ ਪੜਾਅ ਤਹਿਤ ਅੱਜ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕਰਵਾਏ ਗਏ ਮਹਾਨ ਗੁਰਮਤਿ ਸਮਾਗਮ ਸਮੇਂ ਬੋਲਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਿੱਖ ਇਤਿਹਾਸ ਹੱਕ, ਸੱਚ, ਮਨੁੱਖਤਾ ਅਤੇ ਧਰਮ ਲਈ ਦਿੱਤੀਆਂ ਸ਼ਹਾਦਤਾਂ ਦੀ ਪ੍ਰਤੱਖ ਮਿਸਾਲ ਹੈ, ਜਿਸ ਤੋਂ ਨੌਜੁਆਨ ਪੀੜੀ ਨੂੰ ਜਾਣੂੰ ਕਰਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਸ਼ਾਨਾਮੱਤੇ ਸਿੱਖ ਇਤਿਹਾਸ ਅਤੇ ਗੁਰਮਤਿ ਫਲਸਫੇ ਨਾਲ ਸੰਗਤ ਅਤੇ ਖਾਸਕਰ ਨੌਜੁਆਨ ਪੀੜੀ ਨੂੰ ਜੋੜਨ ਲਈ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਸਮਾਜ ਵਿਚ ਫੈਲੀਆਂ ਕੁਰੀਤੀਆਂ ਨੂੰ ਮਨੁੱਖੀ ਸ਼ਖਸੀਅਤ ਦੇ ਵਿਕਾਸ ਵਿਚ ਰੁਕਾਵਟ ਦੱਸਦਿਆਂ ਕਿਹਾ ਕਿ ਇਨ੍ਹਾਂ ਤੋਂ ਛੁਟਕਾਰਾ ਪਾਉਣ ਲਈ ਗੁਰਬਾਣੀ ਦੀ ਅਮੁੱਲ ਸਿਖਿਆ ਨੂੰ ਅਪਨਾਉਣਾ ਪਵੇਗਾ। ਪ੍ਰੋ: ਬਡੂੰਗਰ ਨੇ ਆਖਿਆ ਕਿ ਧਰਮ ਪ੍ਰਚਾਰ ਲਹਿਰ ਆਰੰਭਣ ਦਾ ਮਕਸਦ ਸਮਾਜ ਨੂੰ ਘੁਣ ਵਾਂਗ ਚੰਬੜੀਆਂ ਹੋਈਆਂ ਕੁਰੀਤੀਆਂ ਵਿਰੁੱਧ ਜਾਗਰੂਕ ਕਰਕੇ ਨਰੋਏ ਸਮਾਜ ਦੀ ਸਿਰਜਣਾ ਕਰਨਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਜ਼ਿੰਦਗੀ ਦੇ ਹਰ ਪਹਿਲੂ ਬਾਰੇ ਮੁਕੰਮਲ ਅਗਵਾਈ ਦਿੰਦੀ ਹੈ ਲੇਕਿਨ ਇਸ ਲਈ ਸਾਨੂੰ ਗੁਰਬਾਣੀ ਦੀ ਸਿੱਖਿਆ ਉਪਰ ਅਮਲ ਕਰਨਾ ਪਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਸਭਿਆਚਾਰ ਦੀ ਖੁਸ਼ਬੋਈ ਨੂੰ ਸੰਸਾਰ ਭਰ ਵਿਚ ਫੈਲਾਉਣ ਲਈ ਸੰਗਤਾਂ ਨੂੰ ਧਰਮ ਪ੍ਰਚਾਰ ਲਹਿਰ ਵਿਚ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਬਾਰੇ ਦੱਸਦਿਆਂ ਕਿਹਾ ਕਿ ਇਸ ਤਹਿਤ ਪ੍ਰਚਾਰਕਾਂ, ਰਾਗੀ, ਢਾਡੀ ਅਤੇ ਕਵੀਸ਼ਰ ਜਥਿਆਂ ਵੱਲੋਂ ਹਰ ਪਿੰਡ ਤਕ ਪਹੁੰਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਆਪੋ ਆਪਣੇ ਹਲਕੇ ਅੰਦਰ ਇਸ ਲਹਿਰ ਦੀ ਕਾਮਯਾਬੀ ਲਈ ਕਾਰਜਸ਼ੀਲ ਹਨ। ਉਨ੍ਹਾਂ ਇਹ ਇਤਿਹਾਸਕ ਕਾਰਜ ਆਰੰਭਣ ਲਈ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦਾ ਧੰਨਵਾਦ ਵੀ ਕੀਤਾ।
ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਰਾਏ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਨੇ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਕੀਤਾ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਤੇ ਗੁਰਦੁਆਰਾ ਫਤਹਿਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਸੰਗਤ ਨੂੰ ਗੁਰਮਤਿ ਵਿਚਾਰਾਂ ਰਾਹੀਂ ਸਿੱਖ ਸਿਧਾਂਤਾਂ, ਗੁਰਮਤਿ ਰਹਿਣੀ, ਇਤਿਹਾਸ ਅਤੇ ਸਿੱਖ ਮਰਯਾਦਾ ਬਾਰੇ ਚਾਨਣਾ ਪਾਉਂਦਿਆਂ ਗੁਰੂ ਦੇ ਲੜ ਲੱਗਣ ਦੀ ਪ੍ਰੇਰਨਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਜਥੇਦਾਰ ਤੋਤਾ ਸਿੰਘ ਸੀਨੀਅਰ ਅਕਾਲੀ ਆਗੂ, ਅੰਤ੍ਰਿੰਗ ਕਮੇਟੀ ਮੈਂਬਰ ਸ. ਨਿਰਮਲ ਸਿੰਘ ਹਰਿਆਓ, ਸ. ਜੈਪਾਲ ਸਿੰਘ ਮੰਡੀਆਂ ਤੇ ਸ. ਸੁਰਜੀਤ ਸਿੰਘ ਕਾਲਾਬੂਲਾ, ਸ. ਦਰਬਾਰਾ ਸਿੰਘ ਗੁਰੂ, ਸ. ਦੀਦਾਰ ਸਿੰਘ ਭੱਟੀ, ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ. ਕਰਨੈਲ ਸਿੰਘ ਪੰਜੋਲੀ, ਸ. ਅਵਤਾਰ ਸਿੰਘ ਰਿਆ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਰਵਿੰਦਰ ਸਿੰਘ ਖਾਲਸਾ, ਸ. ਗੁਰਪ੍ਰੀਤ ਸਿੰਘ ਰੰਧਾਵੇ ਵਾਲੇ, ਜਥੇਦਾਰ ਲਾਭ ਸਿੰਘ ਦੇਵੀਨਗਰ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਸਵਿੰਦਰ ਸਿੰਘ ਸੱਭਰਵਾਲ, ਸ. ਭੁਪਿੰਦਰ ਸਿੰਘ ਭਲਵਾਨ, ਸ. ਸਤਵਿੰਦਰ ਸਿੰਘ ਟੌਹੜਾ, ਸ. ਹਰਦੇਵ ਸਿੰਘ ਰੋਗਲਾ, ਸ. ਗੁਰਲਾਲ ਸਿੰਘ ਫਤਹਿਗੜ੍ਹ, ਸ. ਮਲਕੀਤ ਸਿੰਘ ਚੰਗਾਲ, ਸ. ਚਰਨਜੀਤ ਸਿੰਘ ਕਾਲੇਵਾਲ, ਬੀਬੀ ਪਰਮਜੀਤ ਕੌਰ ਲਾਂਡਰਾਂ, ਸ. ਰਣਜੀਤ ਸਿੰਘ ਲਿਬੜਾ, ਸ. ਸਵਰਨ ਸਿੰਘ ਚਨਾਰਥਲ, ਸ. ਅਮਰਿੰਦਰ ਸਿੰਘ ਲਿਬੜਾ, ਸ. ਗੁਰਮੇਲ ਸਿੰਘ ਸੰਗੋਵਾਲ, ਸ. ਹਰਭਜਨ ਸਿੰਘ ਚਨਾਰਥਲ, ਬਾਬਾ ਦਲਬੀਰ ਸਿੰਘ ਮੁਹਾਲੀ, ਸ. ਤੇਜਾ ਸਿੰਘ ਕਮਾਲਪੁਰ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸੁਖਵਿੰਦਰ ਸਿੰਘ ਗਰੇਵਾਲ, ਸ. ਭਗਵੰਤ ਸਿੰਘ ਧੰਗੇੜਾ, ਸ. ਗੁਰਨਾਮ ਸਿੰਘ, ਸ. ਗੁਰਦੀਪ ਸਿੰਘ ਮੈਨੇਜਰ, ਸ. ਗੁਰਪ੍ਰੀਤ ਸਿੰਘ ਰੋਡੇ ਮੈਨੇਜਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।