14-03-2015-2ਅੰਮ੍ਰਿਤਸਰ: 14 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ ੫੪੭ ਅਨੁਸਾਰ ਨਵੇਂ ਸਾਲ ਦੀ ਆਮਦ ਸਬੰਧੀ ਬੀਤੀ ਰਾਤ ੧੩ ਮਾਰਚ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਰਾਤ ੭.੦੦ ਵਜੇ ਤੋਂ ਦੇਰ ਰਾਤ ੧੨.੩੦ ਵਜੇ ਤੱਕ ਚੱਲੇ ਇਸ ਮਹਾਨ ਗੁਰਮਤਿ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ, ਭਾਈ ਗੁਰਕੀਰਤ ਸਿੰਘ, ਭਾਈ ਰਾਏ ਸਿੰਘ, ਭਾਈ ਹਰਪ੍ਰੀਤ ਸਿੰਘ ਤੇ ਭਾਈ ਸਰਬਜੀਤ ਸਿੰਘ ਦੇ ਜਥਿਆਂ ਵੱਲੋਂ ਇਲਾਹੀ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਨਵਾਂ ਸਾਲ ਮਨਾ ਰਹੀਆਂ ਸਿੱਖ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਨਾਨਕਸ਼ਾਹੀ ਸੰਮਤ ੫੪੭ ਅਨੁਸਾਰ ਸਵੇਰੇ ਨਵੇਂ ਸਾਲ ਦਾ ਸ਼ੁਭ ਅਰੰਭ ਹੋ ਰਿਹਾ ਹੈ। ਮੈਂ ਇਸ ਸ਼ੁੱਭ ਅਵਸਰ ਤੇ ਦੇਸ਼-ਵਿਦੇਸ਼ ‘ਚ ਬੈਠੀ ਸਮੁੱਚੀ ਸਿੱਖ ਸੰਗਤ ਨੂੰ ਦਿਲੋਂ ਮੁਬਾਰਕ-ਬਾਦ ਦਿੰਦਾ ਹੋਇਆ ਅਪੀਲ ਕਰਦਾ ਹਾਂ ਕਿ ਉਹ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਦਿਨ, ਦਿਹਾੜੇ, ਗੁਰਪੁਰਬ ਤੇ ਸੰਗਰਾਦਾਂ ਆਦਿ ਮਨਾਉਣ। ਉਨ੍ਹਾਂ ਕਿਹਾ ਕਿ ਇਹ ਵੀ ਖੁਸ਼ੀ ਦੀ ਗੱਲ ਹੈ ਕਿ (੧ ਚੇਤ) ਨਵੇਂ ਸਾਲ ਵਾਲੇ ਦਿਨ ਸਵੇਰੇ ਸਾਹਿਬ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਵੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਪੁਰਬ ਨੂੰ ਵਾਤਾਵਰਨ ਦਿਵਸ ਵਜੋਂ ਮਨਾਉਣ ਜਾ ਰਹੀ ਹੈ। ਇਸ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਧਾਈ ਦੇ ਪਾਤਰ ਹਨ। ਉਨ੍ਹਾਂ ਸਮੁੱਚੀ ਸਿੱਖ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਤੇ ਪਤਿਤਪੁਣੇ ਵੱਲ ਵਧ ਰਹੀ ਹੈ, ਜਿਸ ਨੂੰ ਠੱਲ੍ਹ ਪਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ‘ਚ ਸਿੱਖਾਂ ਵਿਚ ਮੂਰਤੀ ਪੂਜਾ ਦਾ ਰੁਝਾਨ ਵਧ ਰਿਹਾ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਸਤਿਗੁਰੂ ਨੇ ਸਾਨੂੰ ਬਾਣੀ ਦੀ ਬਖਸ਼ਿਸ਼ ਕੀਤੀ ਹੈ। ਉਨ੍ਹਾਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਮੂਰਤੀਆਂ ਦੀ ਥਾਂ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਹੀ ਸਿਰ ਝੁਕਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰ ਇਕ ਸਿੱਖ ਦੇ ਘਰ ਵਿੱਚ ਸਵੇਰੇ-ਸ਼ਾਮ ਨਿਤਨੇਮ ਜ਼ਰੂਰ ਹੋਵੇ ਅਤੇ ਸਭਨਾਂ ਜੀਆਂ ਦੀ ਹਾਜ਼ਰੀ ਵਿੱਚ ਅਜਿਹਾ ਕੀਤਾ ਜਾਵੇ। ਉਨ੍ਹਾਂ ਸਮੂਹ ਸੰਗਤਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕਿ ਜੇਕਰ ਤੁਸੀਂ ਭੁੱਲ ਭੁਲੇਖੇ ਨਿਤਨੇਮ ਕਰਨਾ ਰਹਿ ਗਏ ਹੋ ਤਾਂ ਅੱਗੇ ਤੋਂ ਇਹ ਪ੍ਰਣ ਕਰ ਲਿਆ ਜਾਵੇ ਕਿ ਗੁਰੂ ਦੀ ਬਾਣੀ ਨਾਲ ਸਦਾ ਜੁੜੇ ਰਹਾਂਗੇ। ਉਨ੍ਹਾਂ ਸਮੂਹ ਸਿੱਖ ਸੰਗਤਾਂ ਨੂੰ ਨਵੇਂ ਸਾਲ ‘ਚ ਇਹ ਪ੍ਰਣ ਕਰਨ ਲਈ ਵੀ ਕਿਹਾ ਕਿ ਸੰਜੀਦਗੀ ਵਿੱਚ ਜੋ ਕੁਝ ਵੀ ਤੁਸੀ ਖੱਟਿਆ ਹੈ ਉਸ ਦਾ ਲੇਖਾ-ਜੋਖਾ ਜ਼ਰੂਰ ਕਰੋ ਤਾਂ ਕਿ ਸਿੱਖ ਪੰਥ ਸਦਾ ਚੜ੍ਹਦੀ ਕਲਾ ‘ਚ ਰਹੇ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਸ਼ਾਮਲ ਹੋਣਾ ਸੀ ਪ੍ਰੰਤੂ ਉਨ੍ਹਾਂ ਨੂੰ ਕੁਝ ਜਰੂਰੀ ਪੰਥਕ ਕਾਰਜਾਂ ਲਈ ਸ੍ਰੀ ਪਟਨਾ ਸਾਹਿਬ ਵਿਖੇ ਜਾਣਾ ਪੈ ਗਿਆ ਜਿਸ ਕਾਰਣ ਉਹ ਸੰਗਤਾਂ ਦੇ ਦਰਸ਼ਨ ਨਹੀਂ ਕਰ ਸਕੇ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀ:ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ (ਲੁਧਿਆਣਾ) ਤੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਮੰਚ ਦੀ ਸੇਵਾ ਭਾਈ ਜਗਦੇਵ ਸਿੰਘ ਹੈਡ ਪ੍ਰਚਾਰਕ ਤੇ ਭਾਈ ਸਰਵਣ ਸਿੰਘ ਪ੍ਰਚਾਰਕ ਨੇ ਨਿਭਾਈ।
ਨਵਾਂ ਸਾਲ ਨਾਨਕਸ਼ਾਹੀ ਸੰਮਤ ੫੪੭ (੨੦੧੫-੨੦੧੬) ਦੀ ਆਮਦ ਮੌਕੇ ਅਤੇ ਸੱਤਵੇਂ ਪਾਤਸਾਹ ਸ੍ਰੀ ਗੁਰੂ ਹਰਿਰਾਇ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਅਰਦਾਸ ਭਾਈ ਬਲਬੀਰ ਸਿੰਘ ਨੇ ਕੀਤੀ। ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਸਾਬਕਾ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਚਰਨ ਸਿੰਘ ਸਾਬਕਾ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰ: ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਅਵਤਾਰ ਸਿੰਘ ਬਿਧੀਚੰਦੀਏ ਸੁਰਸਿੰਘ ਵਾਲੇ, ਬਾਬਾ ਸਾਧ ਜੀ, ਸ੍ਰ: ਰੂਪ ਸਿੰਘ ਤੇ ਸ.ਮਨਜੀਤ ਸਿੰਘ ਸਕੱਤਰ, ਸ੍ਰ: ਦਿਲਜੀਤ ਸਿੰਘ ਬੇਦੀ, ਸ.ਹਰਭਜਨ ਸਿੰਘ ਮਨਾਵਾਂ ਤੇ ਸ.ਬਲਵਿੰਦਰ ਸਿੰਘ ਜੌੜਾ ਸਿੰਘਾ ਐਡੀ: ਸਕੱਤਰ, ਸ੍ਰ: ਸਤਿੰਦਰ ਸਿੰਘ ਮੀਤ ਸਕੱਤਰ (ਨਿਜੀ ਸਹਾਇਕ), ਸ.ਜਗਜੀਤ ਸਿੰਘ ਤੇ ਸ੍ਰ: ਸਕੱਤਰ ਸਿੰਘ ਮੀਤ ਸਕੱਤਰ, ਸ੍ਰ: ਹਰਮਿੰਦਰ ਸਿੰਘ ਮੂਧਲ ਸਾਬਕਾ ਮੀਤ ਸਕੱਤਰ, ਸ ਜਸਵਿੰਦਰ ਦੀਪ ਸਿੰਘ ਇੰਚਾਰਜ, ਸ੍ਰ: ਜਸਵਿੰਦਰ ਸਿੰਘ ਚੀਫ਼ ਅਕਾਊਂਟੈਂਟ, ਸ੍ਰ: ਇੰਦਰਪਾਲ ਸਿੰਘ ਅਕਾਊਂਟੈਂਟ, ਸ੍ਰ: ਪ੍ਰਤਾਪ ਸਿੰਘ ਤੇ ਸ੍ਰ: ਸੁਲੱਖਣ ਸਿੰਘ ਮੈਨੇਜਰ, ਸ੍ਰ: ਬੇਅੰਤ ਸਿੰਘ, ਸ੍ਰ: ਜਤਿੰਦਰ ਸਿੰਘ ਤੇ ਸ੍ਰ: ਸਤਨਾਮ ਸਿੰਘ ਐਡੀ: ਮੈਨੇਜਰ, ਸ੍ਰ: ਜਗਤਾਰ ਸਿੰਘ ਮੀਤ ਮੈਨੇਜਰ, ਸ. ਸਤਨਾਮ ਸਿੰਘ ਤੇ ਸ੍ਰ: ਹਰਜਿੰਦਰ ਸਿੰਘ ਸੁਪ੍ਰੰਟੈਂਡੈਂਟ, ਸ੍ਰ: ਇੰਦਰ ਮੋਹਣ ਸਿੰਘ ‘ਅਨਜਾਣ’ ਸੁਪਰਵਾਈਜ਼ਰ ਪਬਲੀਸਿਟੀ, ਸ੍ਰ: ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸ੍ਰ: ਬੇਅੰਤ ਸਿੰਘ, ਸ੍ਰ: ਹਰਜਿੰਦਰ ਸਿੰਘ, ਸ੍ਰ: ਜਤਿੰਦਰ ਸਿੰਘ ਸ੍ਰ: ਹਰਪ੍ਰੀਤ ਸਿੰਘ ਤੇ ਸ੍ਰ: ਸਤਨਾਮ ਸਿੰਘ ਐਡੀ: ਮੈਨੇਜਰ, ਸ.ਹਰਬੰਸ ਸਿੰਘ ਮੱਲੀ ਸਾਬਕਾ ਮੈਨੇਜਰ ਤੋਂ ਇਲਾਵਾ ਵੱਡੀ ਗਿਣਤੀ ‘ਚ ਸਿੱਖ ਸੰਗਤਾਂ ਹਾਜ਼ਰ ਸਨ।