ਅੰਮ੍ਰਿਤਸਰ, ੨੧ ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਾਰਗ ਮੁਲਾਜ਼ਮਾਂ ਦੇ ਮਾਮਲੇ ਸਬੰਧੀ ਇਕ ਸਬ-ਕਮੇਟੀ ਬਣਾ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਬੀਤੇ ਸਮੇਂ ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਫਾਰਗ ਕੀਤੇ ਗਏ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਸਬ-ਕਮੇਟੀ ਗਠਤ ਕੀਤੀ ਹੈ, ਜਿਸ ਵਿਚ ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਹਰਪਾਲ ਸਿੰਘ ਜੱਲ੍ਹਾ ਜੂਨੀਅਰ ਮੀਤ ਪ੍ਰਧਾਨ, ਸ. ਗੁਰਬਚਨ ਸਿੰਘ ਕਰਮੂੰਵਾਲਾ ਜਨਰਲ ਸਕੱਤਰ, ਸ. ਭਗਵੰਤ ਸਿੰਘ ਸਿਆਲਕਾ ਅੰਤ੍ਰਿੰਗ ਮੈਂਬਰ, ਸ. ਹਰਜਿੰਦਰ ਸਿੰਘ ਧਾਮੀ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸ. ਬਿਜੈ ਸਿੰਘ ਐਡੀਸ਼ਨਲ ਸਕੱਤਰ (ਕੋਆਰਡੀਨੇਟਰ) ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਦੀ ਇਕੱਤਰਤਾ ੨੮ ਸਤੰਬਰ ਨੂੰ ਹੋਵੇਗੀ।