ਅੰਮ੍ਰਿਤਸਰ, 25 ਜੂਨ-
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਨੰਦ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ, ਜਦਕਿ ਅਰਦਾਸ ਭਾਈ ਸਲਵਿੰਦਰ ਸਿੰਘ ਨੇ ਕੀਤੀ। ਇਸ ਮਗਰੋਂ ਧਰਮ ਪ੍ਰਚਾਰ ਕਮੇਟੀ ਦੇ ਢਾਡੀ ਭਾਈ ਗੁਰਪ੍ਰੀਤ ਸਿੰਘ ਭੰਗੂ ਤੇ ਭਾਈ ਗੁਰਸ਼ਿੰਦਰ ਸਿੰਘ ਸਿਤਾਰਾ ਦੇ ਜਥਿਆਂ ਨੇ ਸੰਗਤਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਲਾਸਾਨੀ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਤੋਂ ਇਲਾਵਾ ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਵਡਾਲਾ ਜੌਹਲ ਨੇ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਸਬੰਧੀ ਵਿਚਾਰ ਸਾਂਝੇ ਕਰਦਿਆਂ ਸੰਗਤ ਨੂੰ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਸੁਲੱਖਣ ਸਿੰਘ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਮੁਖਤਾਰ ਸਿੰਘ ਮੈਨੇਜਰ ਲੰਗਰ, ਐਡੀ: ਮੈਨੇਜਰ ਸ. ਬਘੇਲ ਸਿੰਘ, ਸ. ਜਗਤਾਰ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਇੰਚਾਰਜ ਸ. ਗੁਰਿੰਦਰਪਾਲ ਸਿੰਘ ਠਰੂ, ਸ. ਗੁਰਮੀਤ ਸਿੰਘ ਮੁਕਤਸਰੀ, ਸ. ਸੁਖਬੀਰ ਸਿੰਘ, ਪ੍ਰੋ. ਸੁਖਦੇਵ ਸਿੰਘ, ਸ. ਮਨਜੀਤ ਸਿੰਘ, ਸ. ਕਰਤਾਰ ਸਿੰਘ ਆਦਿ ਮੌਜੂਦ ਸਨ।