s ਅੰਮ੍ਰਿਤਸਰ ੯ ਦਸੰਬਰ (       ) – ਪੂਰਨ ਪਰਮਾਨੰਦ ਨੂੰ ਧਿਆਉਣ ਤੇ ਪਰਮ ਪਦ ਪਾਉਣ ਦਾ ਉਪਦੇਸ਼ ਦੇਣ ਵਾਲੇ ਭਗਤ ਸੈਣ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ੧੩ ਦਸੰਬਰ ੨੦੧੬ ਦਿਨ ਮੰਗਲਵਾਰ ਨੂੰ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ।ਭਗਤ ਸੈਣ ਜੀ ਉਨ੍ਹਾਂ ਭਗਤਾਂ ‘ਚੋਂ ਹਨ ਜਿਨ੍ਹਾਂ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸੁਸ਼ੋਭਿਤ ਹੈ।
     ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਗਤ ਸੈਣ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ੧੩ ਦਸੰਬਰ ਨੂੰ ਇਸ ਪਾਵਨ ਦਿਹਾੜੇ ਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਵੇਰੇ ੯:੩੦ ਵਜੇ ਪਾਏ ਜਾਣਗੇ।
ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਭਗਤ ਸੈਣ ਜੀ ਦੇ ਜਨਮ ਦਿਹਾੜੇ ਮੌਕੇ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫ਼ਲਾ ਕਰਨ।