ਅੰਮ੍ਰਿਤਸਰ, ੨੪ ਸਤੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਭਾਈ ਹਰਮਿੱਤਰ ਸਿੰਘ ਨੇ ਭਾਈ ਲਾਲੋ ਜੀ ਦੇ ਜੀਵਨ ਤੇ ਘਾਲਣਾ ਸਬੰਧੀ ਚਾਨਣਾ ਪਾਉਂਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਸਮਾਜ ਲਈ ਇਕ ਸੁਚੱਜਾ ਮਾਰਗ ਦਰਸ਼ਨ ਹੈ, ਜਿਸ ਤੋਂ ਅਗਵਾਈ ਲੈ ਕੇ ਧਰਮ ਦੀ ਕਿਰਤ ਕਰਦਿਆਂ ਕਰਤਾ ਪੁਰਖ ਨਾਲ ਜੁੜਨ ਦੀ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਭਾਈ ਲਾਲੋ ਜੀ ਨੂੰ ਪਹਿਲੇ ਪਾਤਸ਼ਾਹ ਜੀ ਨੇ ਬੇਹੱਦ ਸਨਮਾਨ ਦਿੱਤਾ। ਸਮਾਗਮ ਸਮੇਂ ਅਰਦਾਸ ਭਾਈ ਸੁਲਤਾਨ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਸਕੱਤਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਤੇ ਸ. ਨਿਸ਼ਾਨ ਸਿੰਘ, ਇੰਚਾਰਜ ਸ. ਕਰਤਾਰ ਸਿੰਘ, ਸ. ਬਗੀਚਾ ਸਿੰਘ, ਸੁਪਰਵਾਈਜ਼ਰ ਸ. ਮੇਜਰ ਸਿੰਘ, ਸ. ਟੇਕ ਸਿੰਘ, ਸ. ਕਾਬਲ ਸਿੰਘ, ਸ. ਬਿਕਰਮ ਸਿੰਘ, ਰਾਮਗੜ੍ਹੀਆ ਸਭਾ ਦੇ ਸੰਚਾਲਕ ਸ. ਹਰਜੀਤ ਸਿੰਘ, ਸ. ਜਤਿੰਦਰ ਸਿੰਘ ਪ੍ਰਧਾਨ, ਸ. ਰਵਿੰਦਰ ਸਿੰਘ ਤੇ ਸ. ਸੁਖਵਿੰਦਰ ਸਿੰਘ ਆਦਿ ਮੌਜੂਦ ਸਨ।