ਅੰਮ੍ਰਿਤਸਰ, 19 ਜੁਲਾਈ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਗਰੀਬ ਵਰਗ ਦੇ ਲੋਕਾਂ ਲਈ ਕੀਤੀ ਜਾ ਰਹੀ ਸਹਾਇਤਾ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਲੋੜਵੰਦ ਪਰਿਵਾਰਾਂ ਦੇ ਮੈਂਬਰਾਂ ਨੂੰ ਚੈਕ ਵੰਡੇ ਗਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਬਡੂੰਗਰ ਵੱਲੋਂ ਵੱਖ-ਵੱਖ ਪਿੰਡਾਂ ਦੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਜਾਰੀ ਕੀਤੀ ਗਈ ਰਾਸ਼ੀ ਦੇ ਚੈਕ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ ਤੇ ਸ. ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਮੈਂਬਰ ਸ਼੍ਰੋਮਣੀ ਕਮੇਟੀ ਨੇ ਸਾਂਝੇ ਤੌਰ ‘ਤੇ ਤਕਸੀਮ ਕੀਤੇ ਗਏ। ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਕੀਤੀ ਗਈ ਰਾਸ਼ੀ ਦੇ ਚੈਕ ਪਿੰਡ ਅਟਾਰੀ, ਬਹੋੜੂ, ਹੇਰ, ਛੇਹਰਟਾ, ਮਹਿਮਾ ਪੰਡੋਰੀ, ਰਾਮਪੁਰਾ ਝੀਤੇ ਆਦਿ ਪਿੰਡਾਂ ਦੇ ਲੋੜਵੰਦ ਪਰਿਵਾਰਾਂ ਨੂੰ ੧੧ ਚੈਕ ਦਿੱਤੇ ਗਏ। ਇਸ ਮੌਕੇ ਲੋੜਵੰਦ ਪਰਿਵਾਰਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦਾ ਧੰਨਵਾਦ ਕੀਤਾ।
ਇਸ ਮੌਕੇ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਸ. ਤਜਿੰਦਰ ਸਿੰਘ ਐਡੀ: ਚੀਫ ੮੭,  ਸ. ਸੁਖਵਿੰਦਰ ਸਿੰਘ ਪੰਡੋਰੀ, ਸ. ਹਰਜੀਤ ਸਿੰਘ ਬਹੋੜੂ ਤੇ ਸ. ਪਰਮਪਾਲ ਸਿੰਘ ਆਦਿ ਹਾਜ਼ਰ ਸਨ।