25-11-2015-1ਅੰਮ੍ਰਿਤਸਰ ੨੫ ਨਵੰਬਰ (   )-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਤੇ ਭਗਤ ਸੈਣ ਜੀ ਦਾ ਜਨਮ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਪੂਰੀ ਸ਼ਰਧਾ-ਭਾਵਨਾ ਨਾਲ ਮਨਾਇਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਗੁਰਿੰਦਰਬੀਰ ਸਿੰਘ ਦੇ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਿੱਖ ਧਰਮ ਦੇ ਬਾਨੀ, ਜਗਤ ਜਲੰਂਦੇ ਨੂੰ ਤਾਰਨ ਵਾਲੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪਾਪਾਂ ਰੂਪੀ ਹਨੇਰੇ ਨੂੰ ਦੂਰ ਕਰਨ ਲਈ ਹੋਇਆ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰਨ, ਨਾਮ ਜਪਣ ਤੇ ਵੰਡ ਛੱਕਣ ਦਾ ਉਪਦੇਸ਼ ਦਿੱਤਾ।ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਨਾਂਦੇੜ ਦੀ ਧਰਤੀ ਤੇ ਖਾਲਸਾ ਪੰਥ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸੀਸ ਝੁਕਾਉਣ ਲਈ ਫਰਮਾਨ ਕੀਤਾ।
ਭਗਤ ਸੈਣ ਜੀ ਦੇ ਜੀਵਨ ‘ਤੇ ਰੌਸ਼ਨੀ ਪਾਉਂਦਿਆਂ ਉਨ੍ਹਾਂ ਦੱਸਿਆ ਕਿ ਭਗਤ ਸੈਣ ਜੀ ਉਨ੍ਹਾਂ ਭਗਤਾਂ-ਮਹਾਂਪੁਰਸ਼ਾਂ ਵਿਚੋਂ ਇਕ ਸਨ ਜਿਨ੍ਹਾਂ ਦੀ ਬਾਣੀ ਸ੍ਰੀ ਗੁਰੂ ਗੰ੍ਰਥ ਸਾਹਿਬ ਵਿੱਚ ਦਰਜ ਹੈ।ਇਨ੍ਹਾਂ ਦਾ ਇਕ ਸ਼ਬਦ ਧਨਾਸਰੀ ਰਾਗ ਵਿੱਚ ਅੰਕਿਤ ਹੈ।ਉਨ੍ਹਾਂ ਕਿਹਾ ਕਿ ਗੁਰਬਾਣੀ ਵਿੱਚ ਗੁਰੂ-ਜੋਤ ਨੇ ਧਾਰਮਿਕ ਵਿਚਾਰਧਾਰਾ ਵਿੱਚ ਵਰਤੀ ਜਾਂਦੀ ਤਕਨੀਕੀ ਸ਼ਬਦਾਵਲੀ ਨੂੰ ਭਾਵੇਂ ਵਰਤਿਆ ਹੈ, ਪਰ ਆਪਣੀ ਨਿਵੇਕਲੀ ਪ੍ਰੀਭਾਸ਼ਾ ਵੀ ਨਾਲ-ਨਾਲ ਕਾਇਮ ਕੀਤੀ ਹੈ ਤਾਂ ਕਿ ਜਗਿਆਸੂਆਂ ਨੂੰ ਕੋਈ ਭਰਮ-ਭੁਲੇਖਾ ਨਾ ਰਹੇ।ਉਨ੍ਹਾਂ ਭਗਤ ਸੈਣ ਜੀ ਦੇ ਜਨਮ ਦਿਹਾੜੇ ‘ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਵੀ ਦਿੱਤੀ।
ਇਸ ਮੌਕੇ ਡਾ. ਰੂਪ ਸਿੰਘ, ਸ. ਮਨਜੀਤ ਸਿੰਘ ਸਕੱਤਰ, ਸ. ਕੇਵਲ ਸਿੰਘ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਰਣਜੀਤ ਸਿੰਘ ਵਧੀਕ ਸਕੱਤਰ, ਸ. ਜਗਜੀਤ ਸਿੰਘ, ਸ. ਬਲਵਿੰਦਰ ਸਿੰਘ, ਸ. ਸਕੱਤਰ ਸਿੰਘ ਤੇ ਸ. ਕੁਲਵਿੰਦਰ ਸਿੰਘ ‘ਰਮਦਾਸ’ ਮੀਤ ਸਕੱਤਰ, ਸ.ਪ੍ਰਤਾਪ ਸਿੰਘ ਤੇ ਸ. ਗੁਰਿੰਦਰ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲਸਿਟੀ, ਸ.ਕਰਮਬੀਰ ਸਿੰਘ ਤੇ ਸ. ਗੁਰਮੀਤ ਸਿੰਘ ਇੰਚਾਰਜ, ਸ. ਹਰਜਿੰਦਰ ਸਿੰਘ ਸੁਪ੍ਰਿੰਟੈਂਡੈਟ, ਸ. ਮਲਕੀਤ ਸਿੰਘ ਸ/ਸੁਪ੍ਰਿੰਟੈਂਡੈਟ, ਸ. ਹਰਜਿੰਦਰ ਸਿੰਘ ਐਡੀ:ਮੈਨੇਜਰ, ਸ. ਕਾਰਜ ਸਿੰਘ ਜੰਡੋਕੇ ਸੁਪਰਵਾਈਜ਼ਰ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਸਟਾਫ਼ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।