unnamedਅੰਮ੍ਰਿਤਸਰ 26 ਫਰਵਰੀ (      ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੀਯਤ ਸਪੋਰਟਸ ਸਬ-ਕਮੇਟੀ ਦੀ ਇਕੱਤਰਤਾ ਜਥੇਦਾਰ ਸੁਖਦੇਵ ਸਿੰਘ ਭੌਰ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਕਮੇਟੀ ਦੇ ਇਕੱਤਰਤਾ ਹਾਲ ਵਿੱਚ ਹੋਈ।ਜਿਸ ਵਿੱਚ ਸ. ਰਜਿੰਦਰ ਸਿੰਘ ਮਹਿਤਾ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਕਰਨੈਲ ਸਿੰਘ ਪੰਜੋਲੀ, ਸ. ਰਾਮਪਾਲ ਸਿੰਘ ਬਹਿਣੀਵਾਲ ਅੰਤ੍ਰਿੰਗ ਮੈਂਬਰ, ਸ. ਰੂਪ ਸਿੰਘ ਤੇ ਸ. ਸਤਬੀਰ ਸਿੰਘ ਸਕੱਤਰ, ਸ. ਕੇਵਲ ਸਿੰਘ ਵਧੀਕ ਸਕੱਤਰ, ਪ੍ਰਿੰਸੀਪਲ ਬਲਵਿੰਦਰ ਸਿੰਘ ਡਾਇਰੈਕਟਰ ਖੇਡਾਂ ਆਦਿ ਸ਼ਾਮਲ ਹੋਏ।ਇਕੱਤਰਤਾ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ, ਫਤਹਿਗੜ੍ਹ ਸਾਹਿਬ ਅਤੇ ਫਰੀਦਕੋਟ ਵਿੱਚ ਸਥਾਪਿਤ ਕੀਤੀਆਂ ਗਈਆਂ ਹਾਕੀ ਅਕੈਡਮੀਆਂ ਵਿੱਚ ਖੇਡਾਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਅਤੇ ਸਾਬਤ ਸੂਰਤ ਕਬੱਡੀ, ਹਾਕੀ ਤੇ ਅਥਲੈਟਿਕਸ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਉਪਰੰਤ ਸਪੋਰਟਸ ਸਬ-ਕਮੇਟੀ ਵੱਲੋਂ ਸਿੱਖੀ ਨੂੰ ਪ੍ਰਫੁੱਲਤ ਕਰਨ, ਖਿਡਾਰੀਆਂ ਨੂੰ ਰਿਸ਼ਟ-ਪੁਸ਼ਟ ਅਤੇ ਉਨ੍ਹਾਂ ਦੀ ਖੁਰਾਕ ਆਦਿ ਬਾਰੇ ਦੀਰਘ ਵਿਚਾਰਾਂ ਕੀਤੀਆਂ ਗਈਆਂ।ਸਬ ਕਮੇਟੀ ਵੱਲੋਂ ਲਏ ਗਏ ਫੈਸਲਿਆਂ ਨੂੰ ਅੰਤਿੰ੍ਰਗ ਕਮੇਟੀ ‘ਚ ਵਿਚਾਰਨ ਲਈ ਸਿਫਾਰਸ਼ ਸਹਿਤ ਅੱਗੇ ਭੇਜ ਦਿੱਤਾ ਗਿਆ ਹੈ।

ਇਸ ਮੌਕੇ ਸ. ਤੇਜਿੰਦਰ ਸਿੰਘ ਪੱਡਾ ਸੁਪਰਵਾਈਜ਼ਰ, ਸ. ਕੁਲਵਿੰਦਰ ਸਿੰਘ ਅਤੇ ਸ. ਸਰਬਜੀਤ ਸਿੰਘ ਆਰ ਕੇ ਆਦਿ ਹਾਜ਼ਰ ਸਨ।