5-7-15ok5-7-15੩੫੦ ਸਾਲਾ ਸਥਾਪਨਾ ਦਿਵਸ ਸਮੇਂ ਸ਼੍ਰੋਮਣੀ ਕਮੇਟੀ ਦੀਆਂ ਸਹਿਯੋਗੀ ਸਮੂਹ ਸੰਸਥਾਵਾਂ ਦਾ ਧੰਨਵਾਦ –ਜਥੇਦਾਰ ਅਵਤਾਰ ਸਿੰਘ
ਜਥੇ. ਅਵਤਾਰ ਸਿੰਘ ਨੇ ਸਮੂੰਹ ਧਾਰਮਿਕ ਜਥੇਬੰਦੀਆਂ ਨੂੰ ਸਨਮਾਨਤ ਕੀਤਾ
ਸ੍ਰੀ ਅਨੰਦਪੁਰ ਸਾਹਿਬ: (5 ਜੁਲਾਈ)  ਸ੍ਰੀ ਅਨੰਦਪੁਰ ਸਾਹਿਬ ੫ ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ੧੭, ੧੮ ਤੇ ੧੯ ਜੂਨ ਨੂੰ ਸਮੂਹ ਸਭਾ-ਸੁਸਾਇਟੀਆਂ, ਸਿੰਘ ਸਭਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਨਿਰਮਲ ਭੇਖ ਸੰਤਾਂ, ਫੈਡਰੇਸ਼ਨਾ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਤੇ ਜਥੇਬੰਦੀਆਂ ਦੇ ਸਹਿਯੋਗ ਨਾਲ ਸ੍ਰੀ ਅਨੰਦਪੁਰ ਸਾਹਿਬ ਦਾ ੩੫੦ ਸਾਲਾ ਸਥਾਪਨਾ ਦਿਵਸ ਮਨਾਇਆ ਗਿਆ ਜੋ ਸੁੱਖ ਸ਼ਾਂਤੀ ਨਾਲ ਸੰਪੰਨ ਹੋਇਆ।ਸ਼੍ਰੋਮਣੀ ਕਮੇਟੀ ਨੇ ਇਸ ਦੀ ਸੰਪੂਰਨਤਾ ਲਈ ਸ਼ੁਕਰਾਨਾ ਦਿਵਸ ਮਨਾਇਆ।ਇਸ ਸਮੇਂ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਦਸਮੇਸ਼ ਹਾਲ ਵਿਖੇ ਭਾਈ ਰਾਮ ਸਿੰਘ ਅਤੇ ਭਾਈ ਧਰਮਵੀਰ ਸਿੰਘ ਹਜੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਭਾਈ ਰਾਏ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਜਥਿਆਂ ਵੱਲੋਂ ਇਲਾਹੀ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਅਰਦਾਸ ਗਿਆਨੀ ਸੁਖਵਿੰਦਰ ਸਿੰਘ ਹੈੱਡ ਗ੍ਰੰਥੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵੱਲੋਂ ਕੀਤੀ ਗਈ ਅਤੇ ਹੁਕਮਨਾਮਾ ਭਾਈ ਫੂਲਾ ਸਿੰਘ ਨੇ ਲਿਆ।

ਸ਼ੁਕਰਾਨਾ ਸਮਾਗਮਾ ਦੀ ਅਰੰਭਤਾ ਸਮੇਂ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜੀ ਜਥੇਦਾਰ ਤਖ਼ਤ ਕੇਸਗੜ੍ਹ ਸਾਹਿਬ ਨੇ ਆਈਆਂ ਸਮੁੱਚੀਆਂ ਜਥੇਬੰਦੀਆਂ, ਧਾਰਮਿਕ ਸਖ਼ਸ਼ੀਅਤਾਂ ਅਤੇ ਸੰਗਤਾਂ ਨੂੰ ਜੀ ਆਇਆਂ ਕਹਿੰਦੇ ਹੋe ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਅੱੱਜ ਤੋਂ ਤਕਰੀਬਨ ਇਕ ਸਾਲ ਪਹਿਲਾਂ ਇਸੇ ਅਸਥਾਨ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ‘ਚ ਸਮਾਗਮ ਕਰਕੇ ਸ੍ਰੀ ਅਨੰਦਪੁਰ ਸਾਹਿਬ ਦਾ ੩੫੦ ਸਾਲਾ ਸਥਾਪਨਾ ਦਿਵਸ ਮਨਾਉਣ ਲਈ ਫੈਸਲਾ ਕੀਤਾ ਗਿਆ ਸੀ। ਜੋ ਅੱਜ ਸਤਿਗੁਰ ਜੀ ਦੀ ਅਪਾਰ ਕਿਰਪਾ ਸਦਕਾ ਨਿਰਵਿਘਨਤਾ ਸਹਿਤ ਸੰਪੰਨ ਹੋਇਆ ਹੈ। ਜਿਸ ਲਈ ਮੈਂ ਸਮੁੱਚੀਆਂ ਜਥੇਬੰਦੀਆਂ ਤੇ ਸੰਗਤਾਂ ਨੂੰੰ ਵਧਾਈ ਦਿੰਦਾ ਹਾਂ।
ਸ਼ੁਕਰਾਨਾ ਸਮਾਗਮ ਸਮੇਂ ਜੁੜੀਆਂ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦਾ ਇਤਿਹਾਸ ਕੌਮ ਲਈ ਬਹੁਤ ਵੱਡਾ ਤੇ ਲਾਮਿਸਾਲ ਹੈ।ਉਨ੍ਹਾਂ ਕਿਹਾ ਕਿ ਇਸ ਪਾਵਨ ਧਰਤੀ ਨੁੰ ੧੯ ਜੂਨ ੧੬੬੫ ਈਸਵੀਂ ‘ਚ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਆਪਣੇ ਸਤਿਕਾਰਯੋਗ ਮਾਤਾ ਨਾਨਕੀ ਜੀ ਦੇ ਨਾਮ ਪੁਰ ‘ਚੱਕ ਨਾਨਕੀ’ ਵਜੋਂ ਵਸਾਇਆ।ਇਸੇ ਅਸਥਾਨ ਪੁਰ ਹੀ ਕਸ਼ਮੀਰੀ ਪੰਡਿਤਾਂ ਨੇ ਆਪਣੇ ਖਿਲਾਫ ਹੁੰਦੇ ਜ਼ੁਲਮਾਂ ਦੀ ਦਾਸਤਾਨ ਸ੍ਰੀ ਗੁਰੂ ਤੇਗ ਬਹਾਦਰ ਪਾਤਸ਼ਾਹ ਜੀ ਨੂੰ ਸੁਣਾਈ ਸੀ।ਉਨ੍ਹਾਂ ਕਿਹਾ ਕਿ ਇਸੇ ਪਾਵਨ ਧਰਤੀ ਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤਿੰਨ ਸਪੁੱਤਰਾਂ ਦਾ ਆਗਮਨ ਹੋਇਆ ਤੇ ਗੁਰੂ ਸਾਹਿਬ ਦੇ ਚਾਰੇ ਸਪੁੱਤਰਾਂ ਨੇ ਕੌਤਕ ਰਚੇ ਤੇ ਸ਼ਸਤਰ ਵਿਦਿਆ ਪ੍ਰਾਪਤ ਕੀਤੀ।ਇਸੇ ਪਾਵਨ ਧਰਤੀ ਤੇ ਹੀ ਗੁਰੂ ਸਾਹਿਬ ਤੋਂ ਥਾਪੜਾ ਪ੍ਰਾਪਤ ਕਰਕੇ ਭਾਈ ਬਚਿਤਰ ਸਿੰਘ ਨੇ ਮਸਤ ਹਾਥੀ ਦਾ ਮੁਕਾਬਲਾ ਕੀਤਾ ਤੇ ਦੁਸ਼ਮਣਾਂ ਨੂੰ ਮਾਤ ਦਿੱਤੀ।’ਚੱਕ ਨਾਨਕੀ’ ਤੋਂ ਸ੍ਰੀ ਅਨੰਦਪੁਰ ਸਾਹਿਬ ਦੇ ਨਾਮ ਨਾਲ ਜਾਣੀ ਜਾਂਦੀ ਇਸ ਪਾਵਨ ਧਰਤੀ ਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ੧੬੯੯ ਦੀ ਵਿਸਾਖੀ ਵਾਲੇ ਦਿਨ ਪੰਜ ਪਿਆਰਿਆਂ ਦੀ ਚੋਣ ਕਰਕੇ ਉਨ੍ਹਾਂ ਨੂੰ ਅੰਮ੍ਰਿਤ ਛਕਾਇਆ ਤੇ ਫਿਰ ਆਪ ਉਨ੍ਹਾਂ ਪਾਸੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਦਿਆਂ ਸਿੱਖ ਕੌਮ ਨੂੰ ਵੱਖਰੀ ਪਹਿਚਾਣ ਦਿੱਤੀ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਸੰਤ ਸਮਾਜ, ਦਮਦਮੀ ਟਕਸਾਲ, ਨਿਰਮਲ ਭੇਖ, ਰਵਿਦਾਸ ਭਾਈਚਾਰਾ, ਕਬੀਰ ਪੰਥੀਏ, ਕਾਰ ਸੇਵਾ ਵਾਲੇ ਮਹਾਂਪੁਰਸ਼, ਫੈਡਰੇਸ਼ਨਾਂ, ਸਿੰਘ ਸਭਾਵਾਂ, ਲੰਗਰ ਕਮੇਟੀਆਂ ਆਦਿ ਦੇ ਪੂਰਨ ਸਹਿਯੋਗ ਨਾਲ ੩੫੦ ਸਾਲਾ ਸਥਾਪਨਾ ਦਿਵਸ ਮਨਾਇਆ ਹੈ ਜਿਸ ਲਈ ਮੈ ਇਨ੍ਹਾਂ ਸਮੁੱਚੀਆਂ ਜਥੇਬੰਦੀਆਂ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਸਮੁੱਚੀਆ ਸੰਪ੍ਰਦਾਵਾਂ ਨੂੰ ਖਾਲਸਾ ਪੰਥ ਦਾ ਅੰਗ ਬਣਾ ਕੇ ਰਖਣਾ ਸ਼੍ਰੋਮਣੀ ਕਮੇਟੀ ਦੀ ਜਿੰਮੇਵਾਰੀ ਹੈ ਜੋ ਪੂਰੀ ਸੁਹਿਰਦਤਾ ਨਾਲ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਈ ਘਨੱਈਆ ਜੀ ਦੀ ਯਾਦ ਵਿਚ ਉਨ੍ਹਾਂ ਦੇ ਨਾਮ ਪੁਰ ਜਿੰਦਵੜੀ ਵਿਖੇ ਨਰਸਿੰਗ ਕਾਲਜ ਬਣਾਇਆ ਜਾ ਰਿਹਾ ਹੈ। ਜਿਸ ਦਾ ਨੀਂਹ ਪੱਥਰ ਰੱਖਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਪੰਜ ਪਿਆਰੇ ਸਾਹਿਬਾਨ ਦੇ ਨਾਮ ਪੁਰ ਇਸ ਧਰਤੀ ਤੇ ਪੰਜ ਗੇਟ ਬਣਾਏ ਜਾਣਗੇ ਅਤੇ ਇਕ ਸੀਸ ਭੇਟ ਹਾਲ ਵੀ ਉਸਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਿੱਲੀ ਵਿਖੇ ਸਹਾਦਤ ਦੇਣ ਗਏ ਸਨ। ਉਨ੍ਹਾਂ ਦੇ ਨਾਲ ਭਾਈ ਮਤੀ ਦਾਸ ਜੀ, ਭਾਈ ਸਤੀਦਾਸ ਜੀ ਵੀ ਨਾਲ ਗਏ ਸਨ ਉਨ੍ਹਾਂ ਦੇ ਨਾਮ ਪੁਰ ਵੀ ਯਾਦਗਾਰਾਂ ਸਥਾਪਿਤ ਕੀਤੀਆਂ ਜਾਣਗੀਆਂ।
ਸ਼ੁਕਰਾਨਾ ਸਮਾਗਮ ਸਮੇਂ ਆਪਣੇ ਭਾਵ ਪੂਰਤ ਸ਼ਬਦਾਂ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂੰ ਕਰਵਾਉਂਦਿਆਂ ਸੰਤ ਸਮਾਜ ਅਤੇ ਦਮਦਮੀ ਟਕਸਾਲ ਵਲੋਂ ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਮਹਿਤਾ ਚੌਂਕ ਨੇ ਸੰਗਤਾਂ ਦੇ ਵਿਸ਼ਾਲ ਇਕੱਠ ਨੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦਾ ੩੫੦ ਸਾਲਾ ਸਥਾਪਨਾ ਦਿਵਸ ਮਨਾਉਣ ‘ਚ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦਾ ਬਹੁਤ ਵੱਡਾ ਯੋਗਦਾਨ ਹੈ ਇਸ ਲਈ ਇਨ੍ਹਾਂ ਦੋਹਾਂ ਸਖ਼ਸ਼ੀਅਤਾਂ ਨੰ ਵਿਸ਼ੇਸ ਤੌਰ ਤੇ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪੂਰੀ ਦੁਨੀਆਂ ਵਿਚ ਸਿੱਖ ਕੌਮ ਦੀ ਪ੍ਰਤੀਨਿਧਤਾ ਕਰਦਾ ਹੈ। ਜੇਕਰ ਸ਼੍ਰੋਮਣੀ ਕਮੇਟੀ ਵਰਗੀ ਸੰਸਥਾ ਸਿੱਖ ਕੌਮ ਕੋਲ ਨਾ ਹੋਵੇ ਤਾਂ ਸਾਨੂੰ ਹੋਰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਵੀ ਸ਼ਾਇਦ ਪਹਿਲੀਵਾਰ ਹੋਇਆ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਇਤਨਾ ਵੱਡਾ ਸਮਾਗਮ ਕਰਕੇ ਸਮੁੱਚੀਆਂ ਜਥੇਬੰਦੀਆਂ ਦਾ ਸਨਮਾਨ ਕੀਤਾ ਜਾ ਰਿਹਾ ਹੈ ਜਿਸ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਵਧਾਈ ਦੇ ਪਾਤਰ ਹਨ। ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਲੱਖਾ ਸਿੰਘ ਨਾਨਕਸਰ ਸੰਪ੍ਰਦਾ, ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਬਾਬਾ ਬਲਬੀਰ ਸਿੰਘ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਬਾਬਾ ਮਾਨ ਸਿੰਘ ਪਿਹੋਵਾ, ਕਾਰ ਸੇਵਾ ਵਾਲੇ ਮਹਾਪੁਰਸ਼ਾਂ ਵਲੋਂ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲੇ, ਨਿਰਮਲ ਪੰਥ ਵਲੋਂ ਬਾਬਾ ਤੇਜਾ ਸਿੰਘ ਨੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਤੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਅਨੰਦਪੁਰ ਸਾਹਿਬ ਦਾ ੩੫੦ ਸਾਲਾ ਸਥਾਪਨਾ ਦਿਵਸ ਮਨਾਉਣ ਤੇ ਜਥੇ. ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ। ਇਸ ਮੌਕੇ ਨਾਨਕਸਰ ਸੰਪ੍ਰਦਾ ਵਲੋਂ ਬਾਬਾ ਲੱਖਾ ਸਿੰਘ ਨੇ ਜਥੇ. ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ
ਸ੍ਰੀ ਅਨੰਦਪੁਰ ਸਾਹਿਬ ਦੇ ੩੫੦ ਸਾਲਾ ਸਥਾਪਨਾ ਦਿਵਸ ਮੌਕੇ ਹੋਏ ਧਾਰਮਿਕ ਸਮਾਗਮਾਂ ਸਮੇਂ ਸ਼ਿਰਕਤ ਕਰਨ ਅਤੇ ਸੰਗਤਾਂ ਦੀ ਸੇਵਾ ਕਰਨ ਵਾਲੀਆਂ ਜਥੇਬੰਦੀਆਂ ‘ਚ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ, ਗਿਆਨੀ ਹਰਨਾਮ ਸਿੰਘ ਜੀ ਖਾਲਸਾ ਮੁਖੀ ਦਮਦਮੀ ਟਕਸਾਲ ਮਹਿਤਾ, ਸਿੰਘ ਸਾਹਿਬ ਭਾਈ ਜਸਵੀਰ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਬਾਬਾ ਬਲਵੀਰ ਸਿੰਘ ਜੀ ਮੁਖੀ ਪੰਥ ਅਕਾਲੀ ਬੁੱਢਾ ਦਲ ùö ਕਰੋੜੀ, ਬਾਬਾ ਲੱਖਾ ਸਿੰਘ ਜੀ ਨਾਨਕਸਰ ਵਾਲੇ, ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ ਵਾਲੇ, ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲੇ, ਬਾਬਾ ਲਾਭ ਸਿੰਘ ਜੀ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ, ਬਾਬਾ ਬਚਨ ਸਿੰਘ ਜੀ ਦਿੱਲੀ ਵਾਲੇ, ਮਹੰਤ ਗਿਆਨ ਦੇਵ ਸਿੰਘ ਜੀ ਮਹੰਤ ਸ੍ਰੀ ਨਿਰਮਲ ਪੰਚਾਇਤੀ ਅਖਾੜਾ, ਬਾਬਾ ਭਾਗ ਸਿੰਘ ਜੀ ਮੁਖੀ ਦੋਆਬਾ ਮੰਡਲ , ਬਾਬਾ ਤੇਜਾ ਸਿੰਘ ਜੀ ਖੁੱਡੇ ਵਾਲੇ, ਬਾਬਾ ਹਰੀ ਸਿੰਘ ਜੀ ਰੰਧਾਵੇ ਵਾਲੇ, ਬਾਬਾ ਸਰਬਜੋਤ ਸਿੰਘ ਜੀ ਬੇਦੀ ਊਨਾ ਵਾਲੇ, ਬਾਬਾ ਨਰਿੰਦਰ ਸਿੰਘ ਬਾਬਾ ਬਲਵਿੰਦਰ ਸਿੰਘ ਜੀ ਹਜੂਰ ਸਾਹਿਬ ਵਾਲੇ, ਬਾਬਾ ਨਿਰਮਲ ਦਾਸ ਜੀ ਡੇਰਾ ਰਾਏਪੁਰ ਬੱਲਾਂ ਜਲੰਧਰ, ਬਾਬਾ ਰਾਮ ਸਿੰਘ ਜੀ ਰਾਮਪੁਰ ਖੇੜਾ ਵਾਲੇ, ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲੇ, ਬਾਬਾ ਲਖਵੀਰ ਸਿੰਘ ਜੀ ਰਤਵਾੜੇ ਵਾਲੇ, ਬਾਬਾ ਮਾਨ ਸਿੰਘ ਜੀ ਪਿਹੋਵੇ ਵਾਲੇ, ਬਾਬਾ ਹਰਭਜਨ ਸਿੰਘ ਜੀ ਨਾਨਕਸਰ ਕਲੇਰਾਂ ਵਾਲੇ, ਬਾਬਾ ਜੋਗਿੰਦਰ ਸਿੰਘ ਜੀ ਰਕਬੇ ਵਾਲੇ, ਬਾਬਾ ਘਾਲਾ ਸਿੰਘ ਜੀ ਨਾਨਕਸਰ ਕਲੇਰਾਂ ਵਾਲੇ, ਮਹੰਤ ਕਾਹਨ ਸਿੰਘ ਜੀ ਸੇਵਾ ਪੰਥੀ ਡੇਰਾ ਭਾਈ ਜਗਤਾ ਜੀ ਗੋਨਿਆਣਾ ਮੰਡੀ, ਮਹੰਤ ਕਰਮਜੀਤ ਸਿੰਘ ਜੀ ਜਮੁਨਾਨਗਰ ਵਾਲੇ, ਸੰਤ ਜੀਤ ਸਿੰਘ ਜੀ ਨਿਰਮਲ ਕੁਟੀਆ ਜੋਹਲਾਂ, ਬਾਬਾ ਜੋਗਾ ਸਿੰਘ ਜੀ ਕਰਨਾਲ ਵਾਲੇ, ਬਾਬਾ ਜੋਰਾ ਸਿੰਘ ਜੀ ਬੰਧਨੀ ਕਲਾਂ, ਬਾਬਾ ਅਵਤਾਰ ਸਿੰਘ ਜੀ ਟਿੱਬੀ ਸਾਹਿਬ ਵਾਲੇ ਕਾਰਸੇਵਾ ਗੁ. ਭੋਰਾ ਸਾਹਿਬ, ਬਾਬਾ ਅਵਤਾਰ ਸਿੰਘ ਬਿਧੀਚੰਦ ਸੰਪ੍ਰਦਾ, ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ, ਬਾਬਾ ਮੇਜਰ ਸਿੰਘ ਵਾਂ ਵਾਲੇ, ਬਾਬਾ ਅਮਰੀਕ ਸਿੰਘ ਜੀ ਪਟਿਆਲੇ ਵਾਲੇ, ਬਾਬਾ ਜੋਗਿੰਦਰ ਸਿੰਘ ਜੀ ਡੁਮੇਲੀ ਵਾਲੇ, ਬਾਬਾ ਦਿਲਬਾਗ ਸਿੰਘ ਜੀ ਡੇਰਾ ਬਾਬਾ ਸੁਲੱਖਣ ਸਿੰਘ ਜੀ ਕਿਲ੍ਹਾ ਤਾਰਾਗੜ੍ਹ ਸਾਹਿਬ, ਬਾਬਾ ਅਮੀਰ ਸਿੰਘ ਜਵੱਦੀਕਲਾਂ, ਭਾਈ ਗੁਰਇਕਬਾਲ ਸਿੰਘ ਜੀ ਬੀਬੀ ਕੋਲਾਂ ਜੀ ਭਲਾਈ ਕੇਂਦਰ ਵਾਲੇ, ਬਾਬਾ ਕਸ਼ਮੀਰਾ ਸਿੰਘ ਜੀ ਕਰਨਾਲ ਵਾਲੇ, ਬਾਬਾ ਕਰਨੈਲ ਸਿੰਘ ਜੀ ਸੀਂਗੜੇ ਵਾਲੇ ਬਾਬਾ ਸਰੂਪ ਸਿੰਘ ਜੀ ਚੰਡੀਗੜ੍ਹ ਵਾਲੇ, ਬਾਬਾ ਜੋਧ ਸਿੰਘ ਜੀ ਰਿਸ਼ੀਕੇਸ਼ ਵਾਲੇ, ਬਾਬਾ ਮਨਮੋਹਨ ਸਿੰਘ ਜੀ ਬਾਰਨਵਾਲੇ, ਬਾਬਾ ਗੁਰਦੇਵ ਸਿੰਘ ਜੀ ਕੁੱਲੀ ਵਾਲੇ ਘੰਨੂਪੁਰ ਕਾਲੇ ਸ੍ਰੀ ਅੰਮ੍ਰਿਤਸਰ, ਬਾਬਾ ਸੁੱਖਾ ਸਿੰਘ ਜੀ ਸਰਹਾਲੀ ਵਾਲੇ, ਸੰਤ ਸਰੂਪ ਸਿੰਘ ਜੀ ਸੋਲਖੀਆਂ ਵਾਲੇ ਰੋਪੜ, ਸੰਤ ਸੁਖਦੇਵ ਸਿੰਘ ਜੀ ਡੇਰਾ ਰੂਮੀਵਾਲਾ ਭੁਚੋ ਮੰਡੀ, ਸੰਤ ਜਗਜੀਤ ਸਿੰਘ ਜੀ ਹਰਖੋਵਾਲ ਵਾਲੇ ਸੁਲਤਾਨਪੁਰ ਲੋਧੀ, ਸੰਤ ਦੀਦਾਰ ਸਿੰਘ ਜੀ ਹਰਖੋਵਾਲ ਵਾਲੇ ਜਲੰਧਰ, ਸੰਤ ਧੰਨਾ ਸਿੰਘ ਜੀ ਨਾਨਕਸਰ ਬੜੂੰਦੀ ਵਾਲੇ, ਬਾਬਾ ਹਰੀਦੇਵ ਸਿੰਘ ਜੀ ਈਸਾਪੁਰ ਵਾਲੇ, ਬਾਬਾ ਗੁਰਨਾਮ ਸਿੰਘ ਜੀ ਡਰੋਲੀ ਭਾਈ ਬਾਬਾ ਸੁਖਚੈਨ ਸਿੰਘ ਜੀ ਧਰਮਪੁਰਾ, ਮਹੰਤ ਬਲਵੰਤ ਸਿੰਘ ਨਿਰਮਲ ਪੰਚਾਇਤੀ ਅਖਾੜਾ, ਸੰਤ ਸੰਤੋਖ ਸਿੰਘ ਜੀ ਪ੍ਰਧਾਨ ਸਰਬ ਭਾਰਤ ਨਿਰਮਲ ਮੰਡਲ, ਸੰਤ ਰਣਜੀਤ ਸਿੰਘ ਜੀ ਪ੍ਰਧਾਨ ਖੱਟ ਦਰਸ਼ਨ ਸਾਧੂ ਸਮਾਜ, ਮਹੰਤ ਗੁਰਬਚਨ ਸਿੰਘ ਜੀ ਮੁਖੀ ਪੰਚਾਇਤੀ ਅਖਾੜਾ, ਸੰਤ ਭੋਲਾ ਦਾਸ ਜੀ ਕਬੀਰ ਪੰਥੀ, ਸੰਤ ਪ੍ਰੀਤਮ ਸਿੰਘ ਜੀ ਡੁਮੇਲੀ ਵਾਲੇ, ਸੰਤ ਗੁਰਦੇਵ ਸਿੰਘ ਨਾਨਕਸਰ ਸਮਾਧ ਭਾਈ ਬਾਬਾ ਦਵਿੰਦਰ ਸਿੰਘ ਜੀ ਅਕਾਲ ਆਸ਼ਰਮ ਸੋਹਾਣਾ, ਸੰਤ ਕਰਮ ਸਿੰਘ ਜੀ ਚਾਹਵਾਲੇ ਜੋਹਲਾਂ, ਬਾਬਾ ਬੁੱਧ ਸਿੰਘ ਜੀ ਨਿੱਕੇ ਘੁੰਮਣਾ ਵਾਲੇ, ਬਾਬਾ ਅਮਰੀਕ ਸਿੰਘ ਜੀ ਨਿੱਕੇ ਘੁੰਮਣਾ ਵਾਲੇ, ਬਾਬਾ ਸਤਨਾਮ ਸਿੰਘ ਜੀ ਕਾਰਸੇਵਾ ਗੁਰੂ ਕਾ ਬਾਗ, ਬਾਬਾ ਹਰਭਜਨ ਸਿੰਘ ਜੀ ਭਲਵਾਨ ਕਾਰਸੇਵਾ ਵਾਲੇ, ਬਾਬਾ ਸ਼ਬੇਗ ਸਿੰਘ ਜੀ ਗੋਇੰਦਵਾਲ ਵਾਲੇ, ਬਾਬਾ ਕਰਨੈਲ ਸਿੰਘ ਜੀ ਟੱਲੇਵਾਲ (ਖੰਡੇ ਦੀ ਸੇਵਾ ਵਾਲੇ), ਬਾਬਾ ਦਰਸ਼ਨ ਸਿੰਘ ਜੀ ਟਾਹਲਾ ਸਾਹਿਬ ਵਾਲੇ, ਬਾਬਾ ਗੁਰਸੇਵਕ ਸਿੰਘ ਜੀ ਗੁਰੂ ਵਾਲੀ ਵਾਲੇ, ਬਾਬਾ ਜਰਨੈਲ ਸਿੰਘ ਜੀ ਆਲੋਵਾਲ ਫਿਲੌਰ, ਸੰਤ ਪਰਮਾਨੰਦ ਜੀ ਜੰਡਿਆਲਾ ਗੁਰੂ ਸੰਤ ਦਿਲਬਾਗ ਸਿੰਘ ਜੀ ਸੇਵਾ ਪੰਥੀ, ਸੰਤ ਮੱਖਣ ਸਿੰਘ ਜੀ ਭੂਟੋ ਮਾਜਰਾ ਵਾਲੇ, ਬਾਬਾ ਜਰਨੈਲ ਸਿੰਘ ਜੀ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ (ਸ਼ਸਤਰ ਦਰਸ਼ਨ ਯਾਤਰਾ), ਸ੍ਰ. ਪਰਮਜੀਤ ਸਿੰਘ ਜੀ ਖਾਲਸਾ ਪ੍ਰਧਾਨ ਸਿੱਖ ਸਟੂਡੈਂਟ ਫੈਡਰੇਸ਼ਨ, ਬਾਬਾ ਨੰਦ ਸਿੰਘ ਜੀ ਮੁੰਡਾ ਪਿੰਡ, ਬਾਬਾ ਬੰਤਾ ਸਿੰਘ ਜੀ ਮੁੰਡਾ ਪਿੰਡ, ਬਾਬਾ ਤਰਲੋਕ ਸਿੰਘ ਜੀ ਖਿਆਲੇ ਵਾਲੇ, ਬਾਬਾ ਛਿੰਦਾ ਸਿੰਘ ਜੀ ਭਿਖੀਵਿੰਡੀਏ, ਬਾਬਾ ਅਜੀਤ ਸਿੰਘ ਜੀ ਤਰਨਾ ਦਲ ਮਹਿਤਾ, ਬਾਬਾ ਬਲਦੇਵ ਸਿੰਘ ਜੀ ਤਰਨਾ ਦਲ ਵੱਲਾ, ਬਾਬਾ ਗੁਰਦੇਵ ਸਿੰਘ ਜੀ ਤਰਨਾ ਦਲ ਮਾਹਿਲਪੁਰ, ਬਾਬਾ ਹਰਭਜਨ ਸਿੰਘ ਜੀ ਬੱਲ ਲੱਭੇ ਦਰਿਆ, ਬਾਬਾ ਹਾਕਮ ਸਿੰਘ ਜੀ ਮਿਸਲ ਬਾਬਾ ਰਾਮ ਸਿੰਘ ਸਰਹਾਲੀ ਆਦਿ ਨੂੰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ, ਲੋਈ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਮੰਚ ਦੀ ਸੇਵਾ ਸ. ਸੁਖਦੇਵ ਸਿੰਘ ਭੌਰ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ ਨੇ ਨਿਭਾਉਂਦਿਆਂ ਸ. ਦਲਜੀਤ ਸਿੰਘ ਚੀਮਾ ਸਿੱਖਿਆ ਮੰਤਰੀ ਪੰਜਾਬ ਅਤੇ ਸ. ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਧੰਨਵਾਦ ਕੀਤਾ ਤੇ ਕਿਹਾ ਕਿ ਸ. ਦਲਜੀਤ ਸਿੰਘ ਨੇ ਪੰਜਾਬ ਸਰਕਾਰ ਵਲੋਂ ਅਤੇ ਸ. ਅਮਰਜੀਤ ਸਿੰਘ ਚਾਵਲਾ ਨੇ ਸ਼੍ਰੋਮਣੀ ਕਮੇਟੀ ਵਲੋਂ ਆਪਸੀ ਤਾਲਮੇਲ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਦਾ ੩੫੦ ਸਾਲਾ ਸਥਾਪਨਾ ਦਿਵਸ ਮਨਾਉਣ ਸਮੇਂ ਵੱਡੀ ਸੇਵਾ ਨਿਭਾਈ ਹੈ।
ਇਸ ਮੌਕੇ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ ਸ. ਦਿਆਲ ਸਿੰਘ ਕੋਲਿਆਂਵਾਲੀ, ਸ. ਰਜਿੰਦਰ ਸਿੰਘ ਮਹਿਤਾ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਨਿਰਮੈਲ ਸਿੰਘ ਜੌਲਾਂ, ਮੈਂਬਰ ਸ. ਅਮਰਜੀਤ ਸਿੰਘ ਚਾਵਲਾ, ਡਾ. ਜੰਗ ਬਹਾਦਰ ਸਿੰਘ, ਸ. ਦਿਲਜੀਤ ਸਿੰਘ ਭਿੰਡਰ, ਬਾਬਾ ਚਰਨਜੀਤ ਸਿੰਘ, ਸ. ਪਰਮਜੀਤ ਸਿੰਘ ਲੱਖੇਵਾਲ, ਡਾ. ਰੂਪ ਸਿੰਘ ਸਕੱਤਰ, ਸ. ਸਤਬੀਰ ਸਿੰਘ ਸਾਬਕਾ ਸਕੱਤਰ, ਵਧੀਕ ਸਕੱਤਰ ਸ. ਦਿਲਜੀਤ ਸਿੰਘ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਹਰਭਜਨ ਸਿੰਘ ਮਨਾਵਾਂ, ਸ. ਰਣਜੀਤ ਸਿੰਘ, ਸ. ਪਰਮਜੀਤ ਸਿੰਘ ਸਰੋਆ, ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਸ. ਬਿਜੈ ਸਿੰਘ, ਮੀਤ ਸਕੱਤਰ ਸ. ਜਗਜੀਤ ਸਿੰਘ ਤੇ ਸ. ਜਗੀਰ ਸਿੰਘ, ਸ. ਸੁਖਵਿੰਦਰ ਸਿੰਘ ਗਰੇਵਾਲ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ ਤੋਂ ਇਲਾਵਾ ਵੱਡੀ ਗਿਣਤੀ ‘ਚ ਸਿੱਖ ਸੰਗਤਾਂ ਮੌਜੂਦ ਸਨ।