ਅੰਮ੍ਰਿਤਸਰ, 14 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ, ਜਦਕਿ ਇਸ ਵਾਰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਮੁਲਾਜ਼ਮਾਂ ਵੱਲੋਂ ਵੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਇਆ। ਇਹ ਪਹਿਲੀ ਵਾਰ ਹੈ ਕਿ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋ ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ ਮਨਾਉਣ ਦੀ ਪਹਿਲਕਦਮੀ ਕੀਤੀ ਜਾ ਰਹੀ ਹੈ।
ਇਸ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸਿੱਖ ਕੌਮ ਦੀ ਮਹਾਨ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਇਸ ਨੇ ਆਪਣੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਕੌਮ ਨੂੰ ਸੰਗਠਤ ਕਰਨ ਲਈ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਜਿਥੇ ਹਰ ਸਾਲ ਤਰ੍ਹਾਂ ਇਸ ਵਾਰ ਵੀ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ, ਉਥੇ ਹੀ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਕਮੇਟੀ ਦੇ ਮੁਲਾਜ਼ਮਾਂ ਵੱਲੋ ਵੀ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਥਾਪਨਾ ਦਿਵਸ ਮਨਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ੧੬ ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ ੮:੦੦ ਵਜੇ ਸ੍ਰੀ ਅਖੰਡ ਸਾਹਿਬ ਦੇ ਭੋਗ ਤੋਂ ਬਾਅਦ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਦੇ ਭੋਗ ਸਵੇਰੇ ੯:੩੦ ਵਜੇ ਪਾਏ ਜਾਣਗੇ। ਡਾ. ਰੂਪ ਸਿੰਘ ਅਨੁਸਾਰ ਸਥਾਪਨਾ ਦਿਵਸ ਸਮਾਗਮਾਂ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵਿਸ਼ੇਸ਼ ਤੌਰ ‘ਤੇ ਪਹੁੰਚਣਗੇ ਅਤੇ ਸੰਸਥਾ ਦੇ ਇਤਿਹਾਸ, ਪ੍ਰੰਪਰਾਵਾਂ ਅਤੇ ਇਸ ਦੇ ਕਾਰਜਾਂ ਸਬੰਧੀ ਆਪਣੇ ਵਿਚਾਰ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਹੋਰ ਅਹੁਦੇਦਾਰ ਅਤੇ ਮੈਂਬਰ ਸਾਹਿਬਾਨ ਵੀ ਸ਼ਿਰਕਤ ਕਰਨਗੇ।
ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਤੇ ਸ. ਹਰਭਜਨ ਸਿੰਘ ਮਨਾਵਾਂ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਪ੍ਰਤਾਪ ਸਿੰਘ ਤੇ ਸ. ਬਿਜੈ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਗੁਰਮੀਤ ਸਿੰਘ ਬੁੱਟਰ, ਸ. ਜਗਜੀਤ ਸਿੰਘ ਜੱਗੀ ਤੇ ਸਤਿੰਦਰ ਸਿੰਘ, ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ ਸ੍ਰੀ ਦਰਬਾਰ ਸਾਹਿਬ ਤੇ ਸ. ਸਤਨਾਮ ਸਿੰਘ ਸੁਪਿੰ੍ਰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਇੰਚਾਰਜ ਸ. ਕਰਮਬੀਰ ਸਿੰਘ, ਸ. ਗੁਰਚਰਨ ਸਿੰਘ ਕੋਹਾਲਾ, ਸ. ਮਨਜੀਤ ਸਿੰਘ, ਸ. ਪਰਮਦੀਪ ਸਿੰਘ, ਸ. ਕਰਨਜੀਤ ਸਿੰਘ, ਸ. ਨਿਰਮਲ ਸਿੰਘ, ਸ. ਗੁਰਮੀਤ ਸਿੰਘ, ਸ. ਗੁਰਿੰਦਰਪਾਲ ਸਿੰਘ ਠਰੂ ਤੇ ਸ. ਗੁਰਦਿਆਲ ਸਿੰਘ, ਐਡੀਸ਼ਨਲ ਮੈਨੇਜਰ ਸ. ਰਾਜਿੰਦਰ ਸਿੰਘ ਅਟਾਰੀ, ਸ. ਹਰਜਿੰਦਰ ਸਿੰਘ, ਸ. ਨਰਿੰਦਰ ਸਿੰਘ ਤੇ ਸ. ਸੁਖਰਾਜ ਸਿੰਘ, ਸ. ਮੁਖਤਿਆਰ ਸਿੰਘ ਚੀਫ਼ ਸਮੇਤ ਵੱਡੀ ਗਿਣਤੀ ਵਿਚ ਮੁਲਾਜ਼ਮ ਹਾਜ਼ਰ ਸਨ।