ਅੰਮ੍ਰਿਤਸਰ 27 ਮਾਰਚ (           ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ ੨੯ ਮਾਰਚ ੨੦੧੭ ਦਿਨ ਬੁੱਧਵਾਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ ੧ ਵਜੇ ਹੋਵੇਗਾ।ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ ਨੇ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਦਿੱਤੀ।
ਉਨ੍ਹਾਂ ਦੱਸਿਆ ਕਿ ਬਜਟ ਇਜਲਾਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਤ ਸੈਕਸ਼ਨ-੮੫ ਦੇ ਸਮੂਹ ਗੁਰਦੁਆਰਾ ਸਾਹਿਬਾਨ, ਟਰੱਸਟ ਫੰਡ, ਵਿਦਿਆ ਫੰਡ ਤੇ ਧਰਮ ਪ੍ਰਚਾਰ ਕਮੇਟੀ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ, ਸਿੱਧੇ ਪ੍ਰਬੰਧ ਅਧੀਨ ਚੱਲ ਰਹੇ ਅਦਾਰਿਆਂ ਤੇ ਪ੍ਰਿੰਟਿੰਗ ਪ੍ਰੈਸਾਂ ਦੇ ਬਜਟ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ।