sਅੰਮ੍ਰਿਤਸਰ : 10 ਦਸੰਬਰ (        ) ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗੁਰਬਾਣੀ ਤੇ ਗੁਰਮਤਿ ਨੂੰ ਉਜਾਗਰ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਇਸ ਸਬੰਧ ਵਿਚ ਪੰਜਾਬ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਸ੍ਰੀ ਜਪੁਜੀ ਸਾਹਿਬ ਦੀ ਬਾਣੀ ਕੰਠ ਕਰਵਾਈ ਜਾ ਰਹੀ ਹੈ। ਇਸ ਲਹਿਰ ਵਿਚ ਹੋਰ ਤੇਜ਼ੀ ਲਿਆਉਣ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਅੱਜ ੧੧:੦੦ ਵਜੇ ਇਕੱਤਰਤਾ ਹੋਵੇਗੀ।
ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਸ ਇਕੱਤਰਤਾ ਵਿੱਚ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ ਦੇ ਇਲਾਵਾ ਗ੍ਰੰਥੀ ਸਿੰਘ, ਰਾਗੀ, ਢਾਡੀ, ਕਵੀਸ਼ਰ ਅਤੇ ਪ੍ਰਚਾਰਕ ਸ਼ਾਮਿਲ ਹੋਣਗੇ। ਉਨ੍ਹਾਂ ਸਾਡੇ ਸਮਾਜਿਕ ਜੀਵਨ ਵਿੱਚ ਦਿਨੋ ਦਿਨ ਆ ਰਹੇ ਨਿਘਾਰ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਆਪਣੇ ਇਸ਼ਟ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ੍ਹ ਲੱਗਣ ਦੀ ਬਿਜਾਏ ਇਧਰ ਉਧਰ ਭਟਕ ਕੇ ਆਪਣੇ ਜੀਵਨ ਨੂੰ ਆਵਾਗਵਣ ਗਵਾ ਰਹੀ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਅਤੇ ਹੋਰ ਸਿੰਘਾਂ ਸ਼ਹੀਦਾਂ ਦੀ ਸ਼ਹੀਦੀ ਨੂੰ ਸਮਰਪਿਤ ੨੨ ਦਸੰਬਰ ਨੂੰ ਬੱਚਿਆਂ ਤੋਂ ਸ਼ੁੱਧ ਪਾਠ ਸੁਣਿਆ ਜਾਵੇਗਾ। ਨੌਜਵਾਨ ਅਤੇ ਬੱਚਿਆਂ ਨੂੰ ਮੁਫਤ ਲਿਟਰੇਚਰ ਵੰਡ ਕੇ ਸਾਹਿਬਜ਼ਾਦਿਆਂ ਦੀਆਂ ਸ਼ਹੀਦੀਆਂ ਦੇ ਇਤਿਹਾਸ ਤੋਂ ਜਾਣੂੰ ਕਰਵਾਇਆ ਜਾਵੇਗਾ।