ਅੰਮ੍ਰਿਤਸਰ, 22 ਅਪ੍ਰੈਲ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਦੇ ਮਾਤਾ ਅਮਰਜੀਤ ਕੌਰ ਦਾ ਅੰਤਮ ਸੰਸਕਾਰ ਅੱਜ ਉਨ੍ਹਾਂ ਦੇ ਗੁਰਦਾਸਪੁਰ ਜ਼ਿਲ੍ਹੇ ’ਚ ਪੈਂਦੇ ਜੱਦੀ ਪਿੰਡ ਭਿੱਟੇਵਡ ਵਿਖੇ ਕੀਤਾ ਗਿਆ। ਉਨ੍ਹਾਂ ਦੀ ਅੰਤਮ ਯਾਤਰਾ ਸਮੇਂ ਧਾਰਮਿਕ, ਰਾਜਨੀਤਕ, ਸਮਾਜਿਕ ਤੇ ਹੋਰ ਵੱਖ-ਵੱਖ ਸਭਾ ਸੁਸਾਇਟੀਆਂ ਦੇ ਆਗੂ ਨਿਹੰਗ ਸਿੰਘ ਦਲਾ, ਵੱਖ ਵੱਖ ਸੰਪਰਦਾਵਾਂ ਦੇ ਨੁਮਾਇੰਦਿਆਂ ਨੇ ਵੀ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ। ਅੰਤਮ ਸੰਸਕਾਰ ਮੌਕੇ ਜਪੁਜੀ ਸਾਹਿਬ ਦੇ ਪਾਠ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਰਾਜਦੀਪ ਸਿੰਘ ਨੇ ਅਰਦਾਸ ਕੀਤੀ। ਉਨ੍ਹਾਂ ਦੀ ਅੰਤਮ ਸੰਸਕਾਰ ਮੌਕੇ ਪੁੱਜੀਆਂ ਵੱਖ-ਵੱਖ ਸ਼ਖ਼ਸੀਅਤਾਂ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਿੰਦਰਪਾਲ ਸਿੰਘ ਗੋਰਾ, ਭਾਈ ਰਤਨ ਸਿੰਘ ਜਫਰਵਾਲ, ਵਧੀਕ ਮੈਨੇਜਰ ਸ. ਪਰਮਜੀਤ ਸਿੰਘ, ਸ. ਨਰਿੰਦਰ ਸਿੰਘ ਬਾੜਾ, ਬਾਬਾ ਸਤਨਾਮ ਸਿੰਘ, ਬਾਬਾ ਸੁਖਦੇਵ ਸਿੰਘ ਡੱਲਾ, ਕੈਪਟਨ ਅਜੀਤ ਸਿੰਘ, ਸ. ਸੁਖਦੇਵ ਸਿੰਘ ਛੀਨਾ, ਸ. ਨਿਸ਼ਾਨ ਸਿੰਘ, ਭਾਈ ਹਰਪਿੰਦਰ ਸਿੰਘ ਪ੍ਰਚਾਰਕ, ਭਾਈ ਬਲਬੀਰ ਸਿੰਘ ਪ੍ਰਚਾਰਕ ਤੇ ਭਾਈ ਸਿਮਰਜੀਤ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਕਾਉਂਕੇ ਕਲਾ ਦੇ ਵਾਈਸ ਚੇਅਰਮੈਨ ਸ. ਅਮਰਜੀਤ ਸਿੰਘ, ਸ. ਜੀਵਨ ਸਿੰਘ ਇੰਗਲੈਂਡ, ਸ. ਜਗਦੀਪ ਸਿੰਘ ਨਿਊਜੀਲੈਂਡ ਸੁਪਰੀਮ ਸਿੱਖ ਸੁਸਾਇਟੀ ਵਾਲਿਆਂ ਨੇ ਪਹੁੰਚ ਕੇ ਗਿਆਨੀ ਮਾਨ ਸਿੰਘ ਨਾਲ ਦੁਖ ਸਾਂਝਾ ਕੀਤਾ।