27-02-2016-2(1)27-02-2016ਸ੍ਰੀ ਗੁਰੂ ਰਾਮਦਾਸ ਲੰਗਰ ਵਿੱਚ ਪ੍ਰਸ਼ਾਦੇ ਵਰਤਾਉਣ ਦੀ ਸੇਵਾ ਕੀਤੀ

ਅੰਮ੍ਰਿਤਸਰ: 27 ਫਰਵਰੀ (        )  ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਲਕਾ ਪੱਛਮੀ ਲੁਧਿਆਣਾ ਦੀਆਂ ਸੰਗਤਾਂ ਨਾਲ ਸ੍ਰੀ ਗੁਰੂ ਰਾਮਦਾਸ ਲੰਗਰ ਵਿੱਚ ਸੇਵਾ ਕੀਤੀ। ਕੱਲ੍ਹ ਰਾਤ ਤੋਂ ਹੀ ਜਥੇਦਾਰ ਅਵਤਾਰ ਸਿੰਘ ਸ੍ਰੀ ਗੁਰੂ ਰਾਮਦਾਸ ਲੰਗਰ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਸ. ਸੁਰਜੀਤ ਸਿੰਘ ਭਿੱਟੇਵਿੱਡ, ਸ. ਮਗਵਿੰਦਰ ਸਿੰਘ ਖਾਪੜਖੇੜੀ, ਭਾਈ ਰਾਮ ਸਿੰਘ, ਸ. ਹਰਜਾਪ ਸਿੰਘ ਸੁਲਤਾਨਵਿੰਡ ਤੇ ਲੁਧਿਆਣਾ ਦੀ ਸੰਗਤ ਨਾਲ ਸਬਜੀਆਂ ਕੱਟਣ ਤੇ ਮਟਰ ਕੱਢਣ ਦੀ ਸੇਵਾ ਕਰ ਰਹੇ ਸਨ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਿਕ ਹੋਣ ਉਪਰੰਤ ਜਥੇਦਾਰ ਅਵਤਾਰ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿੱਚ ਅਰਦਾਸ ਉਪਰੰਤ ਪ੍ਰਸ਼ਾਦੇ ਵਰਤਾਉਣ ਦੀ ਸੇਵਾ ਕੀਤੀ।ਅਰਦਾਸ ਭਾਈ ਮਨਜੀਤ ਸਿੰਘ ਗ੍ਰੰਥੀ ਸ੍ਰੀ ਗੁਰੂ ਰਾਮਦਾਸ ਲੰਗਰ ਨੇ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸਿੱਖੀ ‘ਚ ਸੇਵਾ ਦਾ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਕਿਹਾ ਕਿ ਹਰ ਸਿੱਖ ਨੂੰ ਗੁਰੂ ਸਾਹਿਬਾਨ ਵੱਲੋਂ ਚਲਾਈ ਰੀਤ ਅਨੁਸਾਰ ਤਨ, ਮਨ ਤੇ ਧਨ ਨਾਲ ਸੇਵਾ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਸਿੱਖ ਧਰਮ ਦੇ ਮੋਢੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਚਲਾਈ ਗਈ ਲੰਗਰ ਦੀ ਰਵਾਇਤ ਦੁਨੀਆਂ ਦੇ ਹੋਰ ਕਿਸੇ ਵੀ ਧਰਮ ਵਿੱਚ ਵੇਖਣ ਨੂੰ ਨਹੀਂ ਮਿਲਦੀ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਪਾਤਸ਼ਾਹ ਤੋਂ ਬਾਅਦ ਦੂਸਰੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਨੇ ਇਸ ਪ੍ਰਥਾ ਨੂੰ ਸੰਗਠਿਤ ਰੂਪ ਦੇ ਕੇ ਅੱਗੇ ਵਧਾਇਆ। ਉਨ੍ਹਾਂ ਦੇ ਮਹਿਲ ਮਾਤਾ ਖੀਵੀ ਜੀ ਨੇ ਲੰਗਰ ਦੀ ਸੇਵਾ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ।ਜਿਸ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ‘ਰਾਮਕਲੀ  ਕੀ ਵਾਰ ਰਾਇ ਬਲਵੰਡਿ ਤਥਾ ਸਤੈ ਡੂਮਿ ਆਖੀ’ ਸਿਰਲੇਖ ਅਧੀਨ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਜੀ ਸਮੇਂ ਲੰਗਰ ਦੀ ਪ੍ਰਥਾ ਹੋਰ ਵੀ ਵਧੇਰੇ ਸੰਗਠਿਤ ਹੋ ਗਈ ਤੇ ਉਨ੍ਹਾਂ ਲੰਗਰ ਦੀ ਪ੍ਰਥਾ ਨੂੰ ਸਿੱਖ ਧਰਮ ਦਾ ਇਕ ਅਟੁੱਟ ਅੰਗ ਬਣਾ ਦਿੱਤਾ।ਉਨ੍ਹਾਂ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਵੱਖ-ਵੱਖ ਜ਼ਿਲ੍ਹਿਆਂ ਦੀਆਂ ਹਲਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਗਈ ਸੇਵਾ ਵਿੱਚ ਲੁਧਿਆਣਾ ਦੇ ਪੱਛਮੀ ਹਲਕੇ ਦੀਆਂ ਸੰਗਤਾਂ ਨੂੰ ਪਹਿਲਾ ਸੁਭਾਗ ਮੌਕਾ ਪ੍ਰਾਪਤ ਹੋਇਆ ਹੈ।ਉਨ੍ਹਾਂ ਕਿਹਾ ਕਿ ਛੇਤੀ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਇਹ ਸੇਵਾ ਸੌਂਪੀ ਜਾ ਰਹੀ ਹੈ ਤੇ ਕ੍ਰਮਵਾਰ ਸਾਰਿਆਂ ਦੀਆਂ ਡਿਊਟੀਆਂ ਲੱਗ ਜਾਣਗੀਆਂ।ਉਨ੍ਹਾਂ ਕਿਹਾ ਕਿ ੨੯ ਮਾਰਚ ਨੂੰ ਵੀ ਲੁਧਿਆਣਾ ਦੇ ਦੋਰਾਹਾ ਦੀਆਂ ਸੰਗਤਾਂ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਦੀ ਸੇਵਾ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਕੱਲ੍ਹ ੨੬ ਫਰਵਰੀ ਨੂੰ ਲੁਧਿਆਣਾ ਦੇ ਗੁਰਦੁਆਰਾ ਮਾਡਲ ਟਾਊਨ ਐਕਸਟੈਨਸ਼ਨ ਤੋਂ ਹਲਕਾ ਪੱਛਮੀ ਦੀਆਂ ਸੰਗਤਾਂ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਦੀ ਸੇਵਾ ਸ੍ਰੀ ਅੰਮ੍ਰਿਤਸਰ ਲਿਆਉਣ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਸ. ਨਿਰਮਲ ਸਿੰਘ ਘਰਾਚੋਂ ਹਲਕਾ ਸੰਗਰੂਤ ਦੀ ਲੁਧਿਆਣਾ ਵਿਖੇ ਆਉਣ ਸਮੇਂ ਰਸਤੇ ਵਿੱਚ ਹੋਏ ਭਿਆਨਕ ਐਕਸੀਡੈਂਟ ਕਾਰਣ ਮੌਤ ਹੋ ਗਈ। ਜੋ ਬਹੁਤ ਹੀ ਦੁੱਖਦਾਈ ਘਟਨਾ ਹੈ।ਉਨ੍ਹਾਂ ਕਿਹਾ ਕਿ ਇਸ ਸਮੇਂ ਸਮਾਗਮ ਵਿੱਚ ਪਹੁੰਚੇ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਪੰਜ ਮੂਲ ਮੰਤਰ ਦੇ ਪਾਠ ਕਰਕੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ।ਉਨ੍ਹਾਂ ਕਿਹਾ ਕਿ ਇਸੇ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਇਸ ਨਾਲ ਸਬੰਧਤ ਸਮੂਹਿਕ ਅਦਾਰੇ ਬੰਦ ਕਰ ਦਿੱਤੇ ਗਏ ਹਨ।ਉਨ੍ਹਾਂ ਕਿਹਾ ਕਿ ਸ. ਘਰਾਚੋਂ ਗੁਰੂ ਘਰ ਦੇ ਬਹੁਤ ਸਿਦਕੀ ਤੇ ਸ਼ਰਧਾਵਾਨ ਸਿੱਖ ਸਨ ਤੇ ਉਨ੍ਹਾਂ ਆਪਣਾ ਸਾਰਾ ਜੀਵਨ ਸੇਵਾ ਸਿਮਰਨ ਵਿੱਚ ਹੀ ਲਗਾਇਆ। ਇਸ ਮੌਕੇ ਸ. ਮਨਜੀਤ ਸਿੰਂਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਪ੍ਰਤਾਪ ਸਿੰਘ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ,  ਭਾਈ ਕੁਲਵਿੰਦਰ ਸਿੰਘ ਅਰਦਾਸੀਆ, ਸ. ਕੁਲਵਿੰਦਰ ਸਿੰਘ ਮੀਤ ਸਕੱਤਰ, ਸ. ਸੁਲੱਖਣ ਸਿੰਘ ਮੈਨੇਜਰ ਤੇ ਸ. ਗੁਰਿੰਦਰ ਸਿੰਘ ਮੈਨੇਜਰ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ ਤੇ ਸ੍ਰ: ਪਲਵਿੰਦਰ ਸਿੰਘ ਇੰਚਾਰਜ, ਸ. ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ. ਹਰਜਿੰਦਰ ਸਿੰਘ, ਸ. ਜਤਿੰਦਰ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ ਤੇ ਸ. ਬਘੇਲ ਸਿੰਘ ਵਧੀਕ ਮੈਨੇਜਰ, ਸ. ਲਖਬੀਰ ਸਿੰਘ ਮੀਤ ਸਕੱਤਰ, ਸ. ਅਰਵਿੰਦਰ ਸਿੰਘ ‘ਸਾਸਨ’ ਏ ਪੀ ਆਰ ਓ, ਸ. ਗੁਰਵਿੰਦਰ ਸਿੰਘ ਨਿਜੀ ਸਹਾਇਕ, ਸ. ਬਲਬੀਰ ਸਿੰਘ ਤੇ ਸ. ਭੂਪਿੰਦਰ ਸਿੰਘ ਇੰਚਾਰਜ ਲੰਗਰ ਆਦਿ ਮੌਜੂਦ ਸਨ।