-ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਾਈ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ‘ਚ  ਵਿਸ਼ਾਲ ਗੁਰਮਤਿ ਸਮਾਗਮ
-ਸਮਾਗਮ ਦੌਰਾਨ ਦੇਸ਼ ਵਿਦੇਸ਼ ਤੋਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ ਨੇ ਭਰੀ ਹਾਜ਼ਰੀ


ਅੰਮ੍ਰਿਤਸਰ ੧੦ ਸਤੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮਿਤਸਰ ਵਿਖੇ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਕਰਵਾਏ ਵਿਸ਼ਾਲ ਗੁਰਮਤਿ ਸਮਾਗਮ ਸਮੇਂ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਇਤਿਹਾਸ ਦੀਆਂ ਮਹਾਨ ਸ਼ਖ਼ਸੀਅਤਾਂ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਹਰ ਸਾਲ ਗੁਰਦੁਆਰਾ ਮੰਜੀ ਸਾਹਿਬ ਦੀਵਾਲ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਮਨਾਈ ਜਾਵੇਗੀ।
ਪ੍ਰੋ. ਬਡੂੰਗਰ ਨੇ ਕਿਹਾ ਸਿੱਖ ਇਤਿਹਾਸ ਮਹਾਨ ਕੁਰਬਾਨੀਆਂ ਦੀਆਂ ਮਿਸਾਲਾਂ ਨਾਲ ਭਰਿਆ ਹੈ ਅਤੇ ਇਤਿਹਾਸ ਦੇ ਨਾਇਕਾਂ ਤੋਂ ਪ੍ਰੇਰਨਾ ਲੈ ਕੇ ਸਾਨੂੰ ਆਪਣੇ ਵਿਰਸੇ ਨਾਲ ਜੁੜਨ ਦਾ ਸੰਕਲਪ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ‘ਸਾਚਾ ਗੁਰੂ ਲਾਧੋ ਰੇ’ ਦਾ ਹੋਕਾ ਦੇਣ ਵਾਲੇ ਭਾਈ ਮੱਖਣ ਸ਼ਾਹ ਲੁਬਾਣਾ ਦਾ ਜੀਵਨ ਸਮੁੱਚੇ ਸੰਸਾਰ ਲਈ ਪ੍ਰੇਰਨਾ ਸਰੋਤ ਹੈ ਅਤੇ ਭਟਕ ਚੁੱਕੀ ਮਨੁੱਖਤਾ ਦਾ ਮਾਰਗ ਦਰਸ਼ਨ ਵੀ ਕਰਦੀ ਹੈ। ਉਨ੍ਹਾਂ ਭਾਈ ਲੱਖੀ ਸ਼ਾਹ ਵਣਜਾਰਾ ਦੇ ਜੀਵਨ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪਾਵਨ ਸਰੀਰ ਦੇ ਅੰਤਮ ਸੰਸਕਾਰ ਲਈ ਆਪਣੇ ਘਰ ਨੂੰ ਅਗਨ ਭੇਟ ਕਰਕੇ ਦੁਨੀਆਂ ਦੇ ਸਾਹਮਣੇ ਵਿਲੱਖਣ ਮਿਸਾਲ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦਾ ਜੀਵਨ ਸਾਨੂੰ ਆਪਣੇ ਗੁਰੂ ਪ੍ਰਤੀ ਸ਼ਰਧਾ ਭਾਵਨਾ ਰੱਖਣ ਦੀ ਪ੍ਰੇਰਨਾ ਦਿੰਦਾ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਅਮਰੀਕਾ ਦੇ ਪ੍ਰਧਾਨ ਸ: ਰਘਬੀਰ ਸਿੰਘ ਬੱਬੀ, ਸਾਬਕਾ ਪ੍ਰਧਾਨ ਰਘਬੀਰ ਸਿੰਘ ਸੁਭਾਨਪੁਰ, ਮਾਸਟਰ ਮਹਿੰਦਰ ਸਿੰਘ ਮਿਆਣੀ ਯੂ.ਐਸ.ਏ. ਅਤੇ ਗਰੀਬ ਸਿੰਘ ਚੇਅਰਮੈਨ ਨੇ ਵੀ ਸੰਬੋਧਨ ਕੀਤਾ। ਸਟੇਜ ਦਾ ਸੰਚਾਲਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ: ਰੂਪ ਸਿੰਘ ਨੇ ਕੀਤਾ।
ਇਸ ਤੋਂ ਪਹਿਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਅਤੇ ਭਾਈ ਸ਼ੌਕੀਨ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਕੀਤੀ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੀ ਮੌਜੂਦ ਸਨ।
ਸਮਾਗਮ ਸਮੇਂ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਅਮਰੀਕਾ ਦੇ ਪ੍ਰਬੰਧਕਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਸਨਮਾਨਿਤ ਕੀਤਾ ਗਿਆ। ਇਸੇ ਦੌਰਾਨ ਅਮਰੀਕਾ ਤੋਂ ਉਚੇਚੇ ਤੌਰ ‘ਤੇ ਸਮਾਗਮ ਵਿਚ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵੀ ਸ਼੍ਰੋਮਣੀ ਕਮੇਟੀ ਵੱਲੋਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਨਮਾਨਿਤ ਕੀਤਾ।
ਇਸ ਮੌਕੇ ਸ. ਸੇਵਾ ਸਿੰਘ ਸੇਖਵਾਂ ਸਾਬਕਾ ਮੰਤਰੀ, ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਬੀਬੀ ਜੋਗਿੰਦਰ ਕੌਰ ਤੇ ਸ. ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਭਾਈ ਮਨਜੀਤ ਸਿੰਘ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਰਜਿੰਦਰ ਸਿੰਘ ਮਹਿਤਾ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਕਿਰਨਜੋਤ ਕੌਰ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਬਾਬਾ ਸੁੱਖਾ ਸਿੰਘ ਸਰਹਾਲੀ ਵਾਲੇ, ਬਾਬਾ ਬਲਦੇਵ ਸਿੰਘ ਡੱਲੇਵਾਲੇ, ਬਾਬਾ ਬਲਦੇਵ ਸਿੰਘ ਮੁਸਤਰਾਪੁਰ, ਬਾਬਾ ਮੋਹਨ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਸੰਤੋਖ ਸਿੰਘ, ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੇ ਹੈੱਗ ਗ੍ਰੰਥੀ ਗਿਆਨੀ ਜਸਪਾਲ ਸਿੰਘ, ਸ. ਰਘਬੀਰ ਸਿੰਘ ਬੱਬੀ ਯੂ.ਐਸ.ਏ., ਸ. ਗਰੀਬ ਸਿੰਘ ਕਾਲੀ ਚੇਅਰਮੈਨ ਯੂ.ਐਸ.ਏ., ਸ. ਦਲੇਰ ਸਿੰਘ ਯੂ.ਐਸ.ਏ., ਮਾਸਟਰ ਮਹਿੰਦਰ ਸਿੰਘ ਯੂ.ਐਸ.ਏ., ਸ. ਰਘਬੀਰ ਸਿੰਘ ਸੁਭਾਨਪੁਰ ਯੂ.ਐਸ.ਏ., ਸ. ਹਿੰਮਤ ਸਿੰਘ ਸਰਪੰਚ ਯੂ.ਐਸ.ਏ., ਸ. ਪ੍ਰੀਤਮ ਸਿੰਘ ਗਿਲਜੀਆਂ ਯੂ.ਐਸ.ਏ., ਸ. ਮਨਜੀਤ ਸਿੰਘ ਦਸੂਹਾ ਯੂ.ਐਸ.ਏ., ਸ. ਸਤਨਾਮ ਸਿੰਘ ਟਾਹਲੀ ਯੂ.ਐਸ.ਏ., ਸ. ਹਰਬਖ਼ਸ਼ ਸਿੰਘ ਟਾਹਲੀ ਯੂ.ਐਸ.ਏ., ਸ. ਬਲਦੇਵ ਸਿੰਘ ਗਿਲਜੀਆਂ ਯੂ.ਐਸ.ਏ., ਸ. ਅਮਰੀਕ ਸਿੰਘ ਮੋਹਥਲੀ ਯੂ.ਐਸ.ਏ., ਸ. ਗੁਰਮੀਤ ਸਿੰਘ ਯੂ.ਐਸ.ਏ., ਸ. ਮਹਿੰਦਰ ਸਿੰਘ ਯੂ.ਐਸ.ਏ., ਸ. ਦਿਲਬਾਗ ਸਿੰਘ ਮਿਆਣੀ ਯੂ.ਐਸ.ਏ., ਮਾਸਟਰ ਹਰਜੀਤ ਸਿੰਘ ਯੂ.ਐਸ.ਏ., ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਤੇ ਸ. ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਡਾ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਮਹਿੰਦਰ ਸਿੰਘ ਆਹਲੀ, ਸ. ਬਿਜੈ ਸਿੰਘ, ਮੀਤ ਸਕੱੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਜਗਜੀਤ ਸਿੰਘ, ਸ. ਜਸਵਿੰਦਰ ਸਿੰਘ ਦੀਨਪੁਰ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਹਰਿੰਦਰਪਾਲ ਸਿੰਘ, ਸ. ਮਹਿੰਦਰ ਸਿੰਘ, ਸ. ਗੁਰਮੀਤ ਸਿੰਘ, ਗਿਆਨੀ ਮਲਕੀਤ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਿੰਦਰ ਸਿੰਘ ਤੇ ਸ. ਰਘਬੀਰ ਸਿੰਘ ਮੰਡ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਸ. ਸਤਨਾਮ ਸਿੰਘ ਸੁਪਿੰ੍ਰਟੈਂਡੈਟ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ. ਸੁਖਵਿੰਦਰ ਸਿੰਘ ਮੂਨਕ, ਸ. ਗੁਰਜੀਤ ਸਿੰਘ ਉਪਲੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।