ਸ੍ਰੀ ਅਖੰਡਪਾਠ ਸਾਹਿਬ ਵਾਲੇ ਕਮਰੇ ਤੇ ਕੂਲਰਾਂ ਦਾ ਕੀਤਾ ਉਦਘਾਟਨ

1 copyਅੰਮ੍ਰਿਤਸਰ 31 ਮਈ –  ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਸ੍ਰੀ ਅਖੰਡਪਾਠ ਸਾਹਿਬ ਵਾਲੇ ਕਮਰੇ ਤੇ ਕੂਲਰਾਂ ਦਾ ਉਦਘਾਟਨ ਕੀਤਾ।ਉਦਘਾਟਨ ਤੋਂ ਪਹਿਲਾਂ ਭਾਈ ਮੁਖਤਿਆਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।ਉਪਰੰਤ ਭਾਈ ਸਵਿੰਦਰਪਾਲ ਸਿੰਘ ਨੇ ਜਥੇਦਾਰ ਅਵਤਾਰ ਸਿੰਘ ਨੂੰ ਸ੍ਰੀ ਅਖੰਡ ਪਾਠ ਸਾਹਿਬ ਵਾਲੇ ਕਮਰੇ ਦੀਆਂ ਚਾਬੀਆਂ ਭੇਟ ਕੀਤੀਆਂ।ਜਥੇਦਾਰ ਅਵਤਾਰ ਸਿੰਘ ਨੇ ਕੈਪਸਨ ਕੰਪਨੀ ਵੱਲੋਂ ਭੇਟ ਕੀਤੇ 11 ਕੂਲਰਾਂ ਦਾ ਉਦਘਾਟਨ ਵੀ ਕੀਤਾ।

3 copy
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸੇਵਾ ਤੇ ਸਿਮਰਨ ਦਾ ਸਿਧਾਂਤ ਸਾਨੂੰ ਸਾਡੇ ਗੁਰੂ ਸਾਹਿਬ ਵੱਲੋਂ ਬਖਸ਼ਿਸ਼ ਕੀਤਾ ਗਿਆ ਹੈ।ਇਸੇ ਸੰਦਰਭ ਵਿੱਚ ਗੁਰੂ-ਘਰ ਦੇ ਅਨਿਨ ਸੇਵਕ ਤੇ ਸ਼ਰਧਾਵਾਨ ਸਿੱਖ ਭਾਈ ਪ੍ਰਭਜੋਤ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਭਾਈ ਸਵਿੰਦਰਪਾਲ ਸਿੰਘ, ਭਾਈ ਇੰਦਰਪਾਲ ਸਿੰਘ ਤੇ ਭਾਈ ਗੁਰਦੀਪ ਸਿੰਘ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਵਾਲੇ ਸ਼ੀਸ਼ ਮਹਿਲ ਵਰਗੇ ਕਮਰੇ ਦੀ ਸੇਵਾ ਕਰਵਾਈ ਗਈ ਹੈ।ਉਨ੍ਹਾਂ ਕਿਹਾ ਕਿ ਇਸ ਦੀ ਉਸਾਰੀ ਤੇ ਇੰਟੀਰੀਅਲ ਡੈਕੋਰੇਸ਼ਨ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਵੱਲੋਂ ਮਾਹਿਰ ਕਾਰੀਗਰਾਂ ਵੱਲੋਂ ਕਰਵਾਈ ਗਈ ਹੈ।ਉਨ੍ਹਾਂ ਕਿਹਾ ਕਿ ਗੁਜਰਾਤ ਦੀ ਕੈਪਸਨ ਕੰਪਨੀ ਵੱਲੋਂ ਭਾਈ ਸਵਿੰਦਰਪਾਲ ਸਿੰਘ ਦੀ ਪ੍ਰੇਰਣਾ ਸਦਕਾ ਗੁਰੂ-ਘਰ ਲਈ ਹਾਈ ਕੁਆਲਿਟੀ ਦੇ ਰੀਮੋਰਟ ਕੰਟਰੋਲ ਵਾਲੇ ਸਪੈਸ਼ਲ ੧੧ ਕੂਲਰਾਂ ਦੀ ਸੇਵਾ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਇਹ ਕੂਲਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਦਰਸ਼ਨੀ ਡਿਓੜੀ ਦੇ ਨਜ਼ਦੀਕ ਲਗਾਏ ਜਾਣਗੇ ਤੇ ਇਕ-ਇਕ ਕੂਲਰ ਸ੍ਰੀ ਹਰਿਮੰਦਰ ਸਹਿਬ ਦੀ ਪਰਿਕਰਮਾ ਵਿੱਚ ਸਥਿਤ ਛਬੀਲਾਂ ਤੇ ਲਗਾਇਆ ਜਾਵੇਗਾ ਤਾਂ ਕਿ ਸੰਗਤਾਂ ਨੂੰ ਗਰਮੀ ਤੋਂ ਰਾਹਤ ਮਿਲ ਸਕੇ।
ਇਸ ਮੌਕੇ ਸ. ਰਜਿੰਦਰ ਸਿੰਘ ਮਹਿਤਾ, ਸ.ਗੁਰਬਚਨ ਸਿੰਂਘ ਕਰਮੂੰਵਾਲਾ ਤੇ ਸ. ਨਿਰਮੈਲ ਸਿੰਘ ਜੌਲਾਂ ਅੰਤ੍ਰਿੰਗ ਮੈਂਬਰ, ਡਾ. ਰੂਪ ਸਿੰਘ ਸਕੱਤਰ, ਸ. ਹਰਭਜਨ ਸਿੰਘ ਮਨਾਵਾਂ, ਸ. ਕੇਵਲ ਸਿੰਘ, ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸ. ਪਰਮਜੀਤ ਸਿੰਘ ਮੁੰਡਾਪਿੰਡ ਨਿਜੀ ਸਹਾਇਕ, ਸ. ਜਗਜੀਤ ਸਿੰਘ, ਸ. ਗੁਰਬਚਨ ਸਿੰਘ, ਸ. ਸਕੱਤਰ ਸਿੰਘ, ਸ. ਕੁਲਵਿੰਦਰ ਸਿੰਘ ਮੀਤ ਸਕੱਤਰ, ਸ. ਸੁਲੱਖਣ ਸਿੰਘ ਮੈਨੇਜਰ, ਸ. ਲਖਬੀਰ ਸਿੰਘ ਤੇ ਸ. ਇਕਬਾਲ ਸਿੰਘ ਵਧੀਕ ਮੈਨੇਜਰ, ਸ. ਗੁਰਿੰਦਰ ਸਿੰਘ ਪੀ ਏ, ਸ. ਕਸ਼ਮੀਰ ਸਿੰਘ ਸੁਪਰਵਾਈਜ਼ਰ ਤੇ ਸ. ਰਣਜੀਤ ਸਿੰਘ ਇੰਚਾਰਜ ਰਾਗੀਆਂ ਆਦਿ ਹਾਜ਼ਰ ਸਨ।