555555ਅੰਮ੍ਰਿਤਸਰ 9 ਸਤੰਬਰ (   ) ‘ਸੇਵਾ’ ਸਿੱਖੀ ਦਾ ਮੂਲ ਸਿਧਾਂਤ ਹੈ।ਨਿਸ਼ਕਾਮ ਭਾਵਨਾ ਨਾਲ ਸੇਵਾ ਕਰਦਿਆਂ ਮਨੁੱਖ ਅੰਦਰ ਸੱਚ, ਸੰਤੋਖ, ਸਹਿਜ, ਪਰਉਪਕਾਰ ਤੇ ਤਿਆਗ ਜਿਹੇ ਸਦਗੁਣਾਂ ਦਾ ਪ੍ਰਵੇਸ਼ ਹੁੰਦਾ ਹੈ ਜੋ ਮਨੁੱਖ ਗੁਰੂ ਨੂੰ ਸਮਰਪਿਤ ਹੋ ਕੇ ਸ਼ਰਧਾ ਭਾਵਨਾ ਨਾਲ ਸੇਵਾ ਕਰਦਾ ਹੈ ਉਸ ਦੀ ਸਖਸ਼ੀਅਤ ਸਵੈ-ਮੁੱਖੀ ਨਾ ਹੋ ਕੇ ਲੋਕ ਹਿੱਤਕਾਰੀ ਬਣ ਜਾਂਦੀ ਹੈ।ਅਜਿਹੀ ਹੀ ਇਕ ਬਹੁਪੱਖੀ ਸਖਸ਼ੀਅਤ ਹਨ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਿਨ੍ਹਾਂ ਨੂੰ ਸਿੱਖ ਪੰਥ ਅਤੇ ਲੋਕ ਭਲਾਈ ਲਈ ਕੀਤੀਆਂ ਵੱਡਮੁੱਲੀਆਂ ਸੇਵਾਵਾਂ ਬਦਲੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅੱਜ ‘ਸ਼੍ਰੋਮਣੀ ਸੇਵਕ’ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।
ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸਿੱਖ ਗੁਰੂ ਸਾਹਿਬਾਨ ਵੱਲੋਂ ਚਲਾਏ ਗਏ ਸੇਵਾ ਦੇ ਸਿਧਾਂਤ ਤੇ ਪਹਿਰਾ ਦਿੰਦਿਆਂ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਕਾਰਜ ਕਰਵਾਉਣ ਦੇ ਉੱਤਰਫਲ ਵਜੋਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ‘ਸ਼੍ਰੋਮਣੀ ਸੇਵਕ’ ਦੇ ਐਵਾਰਡ ਨਾਲ ਅੱਜ ਮਿਤੀ ੧੦-੦੯-੨੦੧੫ ਨੂੰ ਸਵੇਰੇ ੮.੦੦ ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਨਮਾਨਿਤ ਕੀਤਾ ਜਾਵੇਗਾ।ਇਸ ਤੋਂ ਪਹਿਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ ਤੇ ਅਰਦਾਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ‘ਸ਼੍ਰੋਮਣੀ ਸੇਵਕ’ ਐਵਾਰਡ ਦੀ ਬਖਸ਼ਿਸ਼ ਹੋਵੇਗੀ।