ਸਿੱਖੀ ਦੇ ਪ੍ਰਚਾਰ-ਪ੍ਰਸਾਰ ਅਤੇ ਮਨੁੱਖਤਾ ਦੀ ਭਲਾਈ ਲਈ ਕੀਤੀਆਂ ਸੇਵਾਵਾਂ

ਅੰਮ੍ਰਿਤਸਰ 10 ਸਤੰਬਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣੇ ਕਾਰਜਕਾਲ ਦੌਰਾਨ ਸਿੱਖ ਪੰਥ ਦੀ ਚੜ੍ਹਦੀ ਕਲਾ, ਵਿਦਿਆ, ਸਿੱਖੀ ਦੇ ਪ੍ਰਚਾਰ-ਪ੍ਰਸਾਰ ਅਤੇ ਮਨੁੱਖਤਾ ਦੇ ਭਲੇ ਲਈ ਕੀਤੀਆਂ ਸ਼ਾਨਦਾਰ ਸੇਵਾਵਾਂ ਬਦਲੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੁਰਾਤਨ ਧਾਰਮਿਕ ਰਵਾਇਤਾਂ ਅਨੁਸਾਰ ‘ਸ਼੍ਰੋਮਣੀ ਸੇਵਕ’ ਦੀ ਪਦਵੀ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਐਲਾਨ ਕਰਦਿਆਂ ਕਿਹਾ ਕਿ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਿਛਲੇ ਦੱਸ ਸਾਲਾਂ ਤੋਂ ਨਿਰੰਤਰ ਪ੍ਰਧਾਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਚਾਂਸਲਰ ਵਜੋਂ ਜਥੇਦਾਰ ਅਵਤਾਰ ਸਿੰਘ ਵੱਲੋਂ ਸਿੱਖੀ ਦੇ ਪ੍ਰਚਾਰ-ਪ੍ਰਸਾਰ, ਕੁਦਰਤੀ ਆਫਤਾਂ ਸਮੇਂ ਸਰਬੱਤ ਦੇ ਭਲੇ ਲਈ ਕੀਤੀਆਂ ਵੱਡਮੁੱਲੀਆਂ ਤੇ ਇਤਿਹਾਸਕ ਸੇਵਾਵਾਂ ਦਾ ਸਤਿਕਾਰ ਕਰਦਿਆਂ ਗੁਰੂ ਪੰਥ ਦੇ ਸਰਵ-ਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਸ਼੍ਰੋਮਣੀ ਸੇਵਕ’ ਦੀ ਪਦਵੀ ਨਾਲ ਸਨਮਾਨਿਤ ਕੀਤਾ ਜਾਂਦਾ ਹੈ।
ਇਸ ਉਪਰੰਤ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸਿੰਘ ਸਾਹਿਬ ਗਿਆਨੀ ਗੁਰਮੁੱਖ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ, ਬਠਿੰਡਾ, ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜਥੇਦਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਜਥੇਦਾਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਵੱਲੋਂ ਭਾਈ ਰਾਮ ਸਿੰਘ ਨੇ ਜਥੇਦਾਰ ਅਵਤਾਰ ਸਿੰਘ ਨੂੰ ਯਾਦਗਾਰੀ ਤਸਕਰੀ, ਸਨਮਾਨ ਪੱਤਰ, ਸ੍ਰੀ ਸਾਹਿਬ ਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ।
ਜ਼ਿਕਰਯੋਗ ਹੈ ਕਿ ਜਥੇਦਾਰ ਅਵਤਾਰ ਸਿੰਘ ਨੂੰ 23 ਨਵੰਬਰ 2005 ‘ਚ ਸਿੱਖਾਂ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬਧੰਕ ਕਮੇਟੀ ਦਾ ਪ੍ਰਧਾਨ ਬਣਨ ਦਾ ਮਾਣ ਪ੍ਰਾਪਤ ਹੋਇਆ ਸੀ।ਪ੍ਰਧਾਨਗੀ ਪਦ ਸੰਭਾਲਦਿਆਂ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਵਰਤੋਂ ਵਿਹਾਰ ਅਤੇ ਗੁਰਦੁਆਰਾ ਪ੍ਰਬੰਧ ‘ਚ ਸੁਧਾਰ ਲਈ ਕੀਤੀ ਯੋਜਨਾਬੰਧੀ ਨਾਲ ਜਿਥੇ ਸਿੱਖ ਸੱਭਿਆਚਾਰ ਦੀਆਂ ਰਵਾਇਤਾਂ ਦਾ ਪਾਲਣ ਹੋਇਆ, ਉਥੇ ਗੁਰਮਤਿ ਮਰਿਯਾਦਾ ਦੀ ਸਾਂਭ-ਸੰਭਾਲ ਲਈ ਯੋਗ ਉੱਦਮ ਦ੍ਰਿਸ਼ਟੀਗੋਚਰ ਹੋਏ।ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ, ਨਵੇਂ ਸਿੱਖ ਮਿਸ਼ਨ ਤੇ ਗੁਰਮਤਿ ਵਿਦਿਆਲਿਆਂ ਦੀ ਸਥਾਪਨਾ, ਦੋ ਸਾਲਾ ਪੱਤਰ ਵਿਹਾਰ ਕੋਰਸ, ਧਰਮ ਪ੍ਰਚਾਰ ਲਹਿਰ, ਗੁਰਮਤਿ ਟ੍ਰੇਨਿੰਗ ਕੈਂਪ, ਪਾਠ-ਬੋਧ ਸਮਾਗਮ ਵਿੱਚ ਵੀ ਅਹਿਮ ਪੈੜਾਂ ਸਥਾਪਿਤ ਕੀਤੀਆ ਹਨ।ਉਨ੍ਹਾਂ ਦੀ ਸੁਚੱਜੀ ਅਗਵਾਈ ‘ਚ ਅੱਜ ੮੦ ਤੋਂ ਵੱਧ ਵਿਦਿਅਕ ਅਦਾਰੇ ਚੱਲ ਰਹੇ ਹਨ ਜਿਥੇ ਨੌਜਵਾਨ ਬੱਚੇ ਬੱਚੀਆਂ ਅਕਾਦਮਿਕ ਤੇ ਕਿੱਤਾ ਮੁਖੀ ਵਿੱਦਿਆ ਪ੍ਰਾਪਤ ਕਰਕੇ ਆਪਣੀ ਰੋਜ਼ੀ ਰੋਟੀ ਦੇ ਕਾਬਲ ਹੋ ਰਹੇ ਹਨ।ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਗਈ ਜਿਥੋਂ ਸਾਬਤ ਸੂਰਤ ਸਿੱਖੀ ਸਰੂਪ ਵਾਲੇ ਬੁੱਧੀਜੀਵੀ ਅਤੇ ਸਿੱਖ ਇਤਿਹਾਸ ਦੇ ਖੋਜਕਾਰ ਬਣ ਕੇ ਦੇਸ਼-ਵਿਦੇਸ਼ ਵਿੱਚ ਨਾਮਣਾ ਖੱਟ ਰਹੇ ਹਨ।ਡਾਇਰੈਕਟੋਰੇਟ ਆਫ ਐਜ਼ੂਕੇਸ਼ਨ, ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਨਵੀਨੀਕਰਨ, ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਦੀਵਾਨ ਟੋਡਰ ਮੱਲ ਦੀ ਹਵੇਲੀ ਨੂੰ ਹੂ-ਬ-ਹੂ ਸਾਂਭਣ, ਮਾਤਾ ਗੁਜਰੀ ਜੀ ਦਾ ਠੰਡਾ ਬੁਰਜ ਤੇ ਚਮਕੌਰ ਦੀ ਕੱਚੀ ਗੜ੍ਹੀ ਨੂੰ ਵਿਰਾਸਤ ਵਜੋਂ ਸਾਂਭਣਾ, ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜ ਕਿਲ੍ਹਿਆ ਨੂੰ ਪੁਰਾਤਨ ਦਿੱਖ ਦੇਣ ਦਾ ਕਾਰਜ, ਯਾਤਰੂਆਂ ਦੀ ਸਹੂਲਤ ਲਈ ਫਰੀ ਬੱਸ, ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਉਸਾਰੀ ਦੇ ਨਵੇਂ ਕਾਰਜ, ਕੰਮਕਾਜ ਦੇ ਸਿਸਟਮ ਨੂੰ ਕੰਪਿਊਟਰਾਈਜ਼ ਅਤੇ ਆਨ-ਲਾਈਨ ਕਰਵਾਉਣਾ, ਅਮਰੀਕਾ ਦੇ ਯੂਬਾ ਸਿਟੀ ਵਿਖੇ ਇੰਟਰਨੈਸ਼ਨਲ ਸਿੱਖ ਸੈਂਟਰ ਦਾ ਨੀਂਹ ਪੱਥਰ ਰੱਖਣਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਿਹਾਇਸ਼ ਲਈ ਸਰਾਵਾਂ ਅਤੇ ਗੁਰਧਾਮਾਂ ਦੀ ਜਾਣਕਾਰੀ ਲਈ ਸਕਰੀਨ ਡਿਸਪਲੇ ਸਿਸਟਮ ਆਦਿ ਕਾਰਜ ਇਨ੍ਹਾਂ ਦੇ ਹਿੱਸੇ ਆਏ ਹਨ।ਇਥੇ ਇਹ ਵੀ ਵਿਸ਼ੇਸ਼ ਉਲੇਖਯੋਗ ਹੈ ਕਿ ਜਥੇਦਾਰ ਅਵਤਾਰ ਸਿੰਘ ਦਾ ਪਾਕਿਸਤਾਨ ਸਥਿਤ ਪਿੰਡ ਸਰਗੋਧਾ ਵਿਖੇ ਜਨਮ ਹੋਇਆ ਹੈ ਅਤੇ ਇਸੇ ਪਿੰਡ ਦੇ ਹੀ ਬਾਬਾ ਹਰਬੰਸ ਸਿੰਘ ਦਿੱਲੀ ਵਾਲੇ ਸਨ। ਦੋਹਾਂ ਸਖਸ਼ੀਅਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਨਮਾਨ ਮਿਲਣਾ ਪਿੰਡ ਵਾਸੀਆਂ ਲਈ ਵੱਡੇ ਮਾਣ ਵਾਲੀ ਗੱਲ ਹੈ।
ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਤੋਂ ਇਲਾਵਾ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੇ ਸਿੰਘ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਤੇ ਭਾਈ ਰਾਏ ਸਿੰਘ ਦੇ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਤੇ ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ ਅਤੇ ਹੁਕਨਾਮਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਸਭ ਤੋਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਦੀ ਅਪਾਰ ਕਿਰਪਾ ਦੁਆਰਾ ਮੈਨੂੰ ਇਹ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ।ਉਨ੍ਹਾਂ ਕਿਹਾ ਕਿ ਵਾਹਿਗੁਰੂ ਕਿਰਪਾ ਕਰਨ ਕਿ ਮੈਂ ਹਉਮੈ ਤੋਂ ਰਹਿਤ ਹੋ ਕੇ ਇਸੇ ਤਰ੍ਹਾਂ ਸਿੱਖ ਪੰਥ ਤੇ ਸਮੁੱਚੀ ਮਨੁੱਖਤਾ ਲਈ ਸੇਵਾ ਨਿਭਾਉਂਦਾ ਰਹਾਂ।ਉਨ੍ਹਾਂ ਇਸ ਸਮੇਂ ਸਮੂਹ ਸਿੰਘ ਸਾਹਿਬਾਨ, ਅੰਤ੍ਰਿੰਗ ਕਮੇਟੀ ਮੈਂਬਰ, ਸੰਤਾਂ-ਮਹਾਂਪੁਰਖਾਂ, ਸਮੁੱਚੀਆਂ ਨਿਹੰਗ ਸਿੰਘ ਤੇ ਸਿੱਖ ਧਾਰਮਿਕ ਜਥੇਬੰਦੀਆਂ ਅਤੇ ਸਭਾ ਸੁਸਾਇਟੀਆਂ ਦਾ ਵੀ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਓਕਾਫ਼ ਬੋਰਡ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਕਾਰ ਸੇਵਾ ਸੌਂਪੀ ਗਈ ਹੈ, ਜਿਸ ਲਈ ਮੈਂ ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ੍ਰ: ਸ਼ਾਮ ਸਿੰਘ ਅਤੇ ਸਮੁੱਚੇ ਕਮੇਟੀ ਮੈਂਬਰਾਂ ਅਤੇ ਵਕਫ਼ ਬੋਰਡ ਦਾ ਧੰਨਵਾਦ ਕਰਦਾ ਹਾਂ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਕਾਰ ਸੇਵਾ ੨੨ ਸਤੰਬਰ ਨੂੰ ਸ਼ੁਰੂ ਕਰ ਦਿੱਤੀ ਜਾਵੇਗੀ, ਜਿਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਕ ਚਾਰ ਮੈਂਬਰੀ ਵਫ਼ਦ ਸ. ਨਿਰਮੈਲ ਸਿੰਘ ਜੌਲਾਂ ਤੇ ਸ. ਮੋਹਨ ਸਿੰਘ ਬੰਗੀ ਅੰਤ੍ਰਿੰਗ ਕਮੇਟੀ ਮੈਂਬਰ, ਡਾ: ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਅਤੇ ਸ. ਰਜਿੰਦਰ ਸਿੰਘ ਰੂਬੀ ਮੈਨੇਜਰ ਗੁਰਦੁਆਰਾ ਸਤਲਾਣੀ ਸਾਹਿਬ ੨੦ ਸਤੰਬਰ ਨੂੰ ਓਥੇ ਪਹੁੰਚ ਜਾਣਗੇ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀ: ਹੈਡ ਗ੍ਰੰਥੀ, ਸਿੰਘ ਸਾਹਿਬ ਗਿਆਨੀ ਰਵੇਲ ਸਿੰਘ, ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਗ੍ਰੰਥੀ, ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਸਾਬਕਾ ਜਥੇਦਾਰ, ਸ੍ਰ: ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਸ੍ਰ: ਰਜਿੰਦਰ ਸਿੰਘ ਮਹਿਤਾ, ਸ੍ਰ: ਮੋਹਨ ਸਿੰਘ ਬੰਗੀ, ਸ੍ਰ: ਨਿਰਮੈਲ ਸਿੰਘ ਜੌਲਾਂ, ਸ੍ਰ: ਗੁਰਬਚਨ ਸਿੰਘ ਕਰਮੂੰਵਾਲਾ, ਸ੍ਰ: ਸੁਰਜੀਤ ਸਿੰਘ ਗੜ੍ਹੀ ਤੇ ਸ੍ਰ: ਰਾਮਪਾਲ ਸਿੰਘ ਬਹਿਣੀਵਾਲ ਅੰਤ੍ਰਿੰਗ ਕਮੇਟੀ ਮੈਂਬਰ, ਭਾਈ ਮਨਜੀਤ ਸਿੰਘ, ਸ੍ਰ: ਹਰਜਾਪ ਸਿੰਘ, ਸ੍ਰ: ਬਾਵਾ ਸਿੰਘ ਗੁਮਾਨਪੁਰਾ, ਭਾਈ ਰਾਮ ਸਿੰਘ, ਸ੍ਰ: ਭਗਵੰਤ ਸਿੰਘ ਸਿਆਲਕਾ ਐਡਵੋਕੇਟ, ਸ੍ਰ: ਮਗਵਿੰਦਰ ਸਿੰਘ ਖਾਪੜਖੇੜੀ, ਸ੍ਰ: ਗੁਰਵਿੰਦਰਪਾਲ ਸਿੰਘ ਗੋਰਾ, ਬੀਬੀ ਜੋਗਿੰਦਰ ਕੌਰ ਧਰਮਕੋਟ, ਬਾਬਾ ਨਿਰਮਲ ਸਿੰਘ ਨੌਸ਼ਿਹਰਾ ਢਾਲਾ, ਬਾਬਾ ਅਮਰਜੀਤ ਸਿੰਘ ਬਡਾਲਾ, ਸ੍ਰ: ਰਵਿੰਦਰ ਸਿੰਘ ਖਾਲਸਾ, ਸ੍ਰ: ਖੁਸ਼ਵਿੰਦਰ ਸਿੰਘ ਭਾਟੀਆ ਤੇ ਸ੍ਰ: ਅਮਰਜੀਤ ਸਿੰਘ ਭਲਾਈਪੁਰ ਮੈਂਬਰ, ਸ੍ਰ: ਕਸ਼ਮੀਰ ਸਿੰਘ ਬਰਿਆਰ, ਸ੍ਰ: ਹਰਬੰਸ ਸਿੰਘ ਮੰਝਪੁਰ ਤੇ ਸ੍ਰ: ਅਮਰੀਕ ਸਿੰਘ ਸ਼ਾਹਪੁਰ ਮੈਂਬਰ, ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ, ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ 96 ਕਰੋੜੀ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਵੱਲੋਂ ਉਨ੍ਹਾਂ ਦੇ ਸਪੁੱਤਰ ਬਾਬਾ ਪ੍ਰੇਮ ਸਿੰਘ ਜੀ, ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਬਾਬਾ ਪ੍ਰੇਮ ਸਿੰਘ ਤੇ ਸਾਬਕਾ ਮੀਤ ਸਕੱਤਰ ਸ੍ਰ: ਰਾਮ ਸਿੰਘ, ਬਾਬਾ ਲਾਭ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ ਵੱਲੋਂ ਬਾਬਾ ਹਰਭਜਨ ਸਿੰਘ ਭਲਵਾਨ, ਬਾਬਾ ਤੇਜਾ ਸਿੰਘ ਖੁਡਾਕੁਰਾਲਾ ਨਿਰਮਲ ਪੰਥ, ਬਾਬਾ ਸਤਨਾਮ ਸਿੰਘ ਕਾਰ ਸੇਵਾ ਗੁਰੂ ਕਾ ਬਾਗ, ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਲੁਧਿਆਣਾ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਬਚਨ ਸਿੰਘ ਦਿੱਲੀ ਵਾਲਿਆਂ ਵੱਲੋਂ ਬਾਬਾ ਬਲਵਿੰਦਰ ਸਿੰਘ ਰਾਜਿਸਥਾਨੀ, ਬਾਬਾ ਸੁਬੇਗ ਸਿੰਘ ਕਾਰ ਸੇਵਾ ਵਾਲੇ, ਮਹੰਤ ਤੇਜਾ ਸਿੰਘ ਖੁੱਡੇ ਵਾਲੇ, ਬਾਬਾ ਦਲਬੀਰ ਸਿੰਘ ਮੁਕਤਸਰ ਵਾਲੇ, ਬਾਬਾ ਨਾਰੰਗ ਸਿੰਘ, ਬਾਬਾ ਸੰਤੋਖ ਸਿੰਘ ਗੋਇੰਦਵਾਲ, ਬਾਬਾ ਅਜੀਤ ਸਿੰਘ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ-ਦਲ ਤੇ ਬਾਬਾ ਜੋਗਾ ਸਿੰਘ ਨਾਨਕਸਰ ਕਰਨਾਲ, ਸੰਤ ਹਰੀਦੇਵ ਸਿੰਘ ਈਸਾਪੁਰ, ਬਾਬਾ ਹਰਸ਼ਰਨ ਸਿੰਘ ਭਗਤ ਰਾਮਪੁਰ ਖੇੜਾ, ਸ.ਉਂਕਾਰ ਸਿੰਘ ਛਾਬੜਾ, ਸ.ਸੁਖਵਿੰਂਦਰ ਸਿੰਘ ਗਰੇਵਾਲ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਸ.ਦਰਬਾਰਾ ਸਿੰਘ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਸੈਕਸ਼ਨ 85 ਤੇ 87 ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਦੇ ਮੈਨੇਜਰਾਂ ਨੇ ਵੀ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਸ. ਅਵਤਾਰ ਸਿੰਘ ਹਿੱਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ, ਸ. ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਦਿੱਲੀ ਤੇ ਸ. ਮਨਜਿੰਦਰ ਸਿੰਘ ਸਿਰਸਾ ਜਨਰਲ ਸਕੱਤਰ ਦਿੱਲੀ ਕਮੇਟੀ ਨੇ ਵੀ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਵਧਾਈ ਦਿੱਤੀ।
ਇਸ ਮੌਕੇ ਸ.ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ, ਸ. ਮਨਜੀਤ ਸਿੰਘ ਤੇ ਸ.ਅਵਤਾਰ ਸਿੰਘ ਸਕੱਤਰ, ਸ.ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ.ਦਿਲਜੀਤ ਸਿੰਘ ਬੇਦੀ, ਸ. ਹਰਭਜਨ ਸਿੰਘ ਮਨਾਵਾਂ, ਸ. ਕੇਵਲ ਸਿੰਘ, ਸ. ਰਣਜੀਤ ਸਿੰਘ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ.ਬਲਵਿੰਦਰ ਸਿੰਘ ਜੌੜਾਸਿੰਘਾ, ਸ.ਮਹਿੰਦਰ ਸਿੰਘ ਆਹਲੀ ਤੇ ਸ. ਜਸਪਾਲ ਸਿੰਘ ਵਧੀਕ ਸਕੱਤਰ, ਸ. ਜਗਜੀਤ ਸਿੰਘ, ਸ. ਭੁਪਿੰਦਰਪਾਲ ਸਿੰਘ ਤੇ ਸ.ਸਕੱਤਰ ਸਿੰਘ ਮੀਤ ਸਕੱਤਰ, ਸ.ਮਨਵਿੰਦਰਪਾਲ ਸਿੰਘ ਮੱਕੜ ਤੇ ਸ. ਇੰਦਰਜੀਤ ਸਿੰਘ ਮੱਕੜ ਆਦਿ ਹਾਜ਼ਰ ਸਨ।