26-09-2015-3ਅੰਮ੍ਰਿਤਸਰ 26 ਸਤੰਬਰ (        ) ਸ੍ਰੀ ਅਨਿਲ ਕੁਮਾਰ ਸਿਨਹਾ ਡਾਇਰੈਕਟਰ ਸੀ. ਬੀ. ਆਈ. ਨੇ ਆਪਣੀ ਧਰਮ ਪਤਨੀ ਸ੍ਰੀਮਤੀ ਕੀਰਤੀ ਸਿਨਹਾ ਤੇ ਪਿਤਾ ਸ੍ਰੀ ਰਾਣਾ ਪ੍ਰਤਾਪ ਸਿਨਹਾ ਨਾਲ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਸਰਵਨ ਕੀਤਾ।
ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸ. ਹਰਚਰਨ ਸਿੰਘ ਮੁੱਖ ਸਕੱਤਰ ਨੇ ਉਨ੍ਹਾਂ ਨੂੰ ਜੀ ਆਇਆ ਕਹਿੰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਸਿਰੋਪਾਓ ਤੇ ਧਾਰਮਿਕ ਪੁਸਤਕਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸ. ਗੁਰਬਚਨ ਸਿੰਘ ਪੀ.ਆਰ.ਓ. ਸ਼੍ਰੋਮਣੀ ਕਮੇਟੀ ਨੇ ਸ੍ਰੀ ਅਨਿਲ ਕੁਮਾਰ ਸਿਨਹਾ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਤੋਂ ਜਾਣੂੰ ਕਰਵਾਇਆ।
ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਮਾਣ ਸਨਮਾਨ ਬਦਲੇ ਸ੍ਰੀ ਅਨਿਲ ਕੁਮਾਰ ਸਿਨਹਾ ਨੇ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਰੂਹਾਨੀਅਤ ਦਾ ਘਰ ਹੈ ਜਿਸ ਦੇ ਦਰਸ਼ਨ ਕਰਨ ਨਾਲ ਮਨ ਨੂੰ ਸਕੂਨ ਮਿਲਿਆ ਹੈ।ਉਨ੍ਹਾਂ ਦੱਸਿਆ ਕਿ ਉਹ ਪਹਿਲਾ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਚੁੱਕੇ ਹਨ ਤੇ ਉਨ੍ਹਾਂ ਦਾ ਬਾਰ-ਬਾਰ ਇਥੇ ਆਉਣ ਨੂੰ ਮਨ ਕਰਦਾ ਹੈ।ਉਨ੍ਹਾਂ ਕਿਹਾ ਕਿ ਉੱਚੇ ਅਹੁਦੇ ਪਰਮਾਤਮਾ ਦੀ ਕ੍ਰਿਪਾ ਨਾਲ ਹੀ ਮਿਲਦੇ ਹਨ ਜਿਸ ਲਈ ਉਹ ਸ਼ੁਕਰਗੁਜ਼ਾਰ ਹਨ।