ਪੰਜਾਬ ਐਂਡ ਸਿੰਧ ਬੈਂਕ ਦੀ ਟੀਮ ਜੇਤੂ ਰਹੀ
gatkaਸ੍ਰੀ ਅਨੰਦਪੁਰ ਸਾਹਿਬ: 17 ਜੂਨ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਨੰਦਪੁਰ ਸਾਹਿਬ ਦੇ ੩੫੦ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਖੇਡ ਮੈਦਾਨ ਵਿਚ ਹਾਕੀ ਮੁਕਾਬਲੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਐਂਡ ਸਿੰਧ ਬੈਂਕ, ਪੰਜਾਬ ਪੁਲਿਸ, ਹਾਕੀ ਅਕੈਡਮੀ ਖਡੂਰ ਸਾਹਿਬ ਤੇ ਹਾਕੀ ਅਕੈਡਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਟੀਮਾਂ ਨੇ ਭਾਗ ਲਿਆ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਸ. ਬਲਵਿੰਦਰ ਸਿੰਘ ਭੂੰਦੜ ਮੈਂਬਰ ਪਾਲੀਮੈਂਟ ਨੇ ਖਿਡਾਰੀਆਂ ਨਾਲ ਜਾਣ ਪਹਿਚਾਣ ਕੀਤੀ ਤੇ ਉਨ੍ਹਾਂ ਨੂੰ ਆਸ਼ੀਰਵਾਰਦ ਦਿੱਤਾ।
ਪੰਜਾਬ ਐਂਡ ਸਿੰਧ ਬੈਂਕ ਅਤੇ ਪੰਜਾਬ ਪੁਲਿਸ ਦੀਆਂ ਟੀਮਾਂ ਦਰਮਿਆਨ ਹੋਏ ਇਨ੍ਹਾਂ ਮੁਕਾਬਲੇ ਵਿਚ ਪੰਜਾਬ ਐਂਡ ਸਿੰਧ ਬੈਂਕ ਦੀ ਟੀਮ ਜੇਤੂ ਰਹੀ ਇਸੇ ਤਰ੍ਹਾਂ ਹਾਕੀ ਅਕੈਡਮੀ ਬਾਬਾ ਉੱਤਮ ਸਿੰਘ ਖਡੂਰ ਸਾਹਿਬ ਵਾਲਿਆਂ ਤੇ ਹਾਕੀ ਅਕੈਡਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਟੀਮਾਂ ਦਰਮਿਆਨ ਹੋਏ ਫਸਵੇਂ ਤੇ ਰੋਚਕ ਮੁਕਾਬਲੇ ਵਿਚ ਸ਼੍ਰੋਮਣੀ ਕਮੇਟੀ ਦੀ ਟੀਮ ਜੇਤੂ ਰਹੀ ਕ੍ਰਮਵਾਰ ਜੇਤੂ ਟੀਮ ਪੰਜਾਬ ਐਂਡ ਸਿੰਧ ਬੈਂਕ ਨੂੰ ੧ ਲੱਖ ਤੇ ਪੰਜਾਬ ਪੁਲਿਸ ਦੀ ਟੀਮ ਨੂੰ ੭੫੦੦੦/- ਰੁਪਏ ਅਤੇ ਸ਼੍ਰੋਮਣੀ ਕਮੇਟੀ ਦੀ ਟੀਮ ਨੂੰ ੭੫ ਹਜ਼ਾਰ ਰੁਪਏ ਤੇ ਹਾਕੀ ਅਕੈਡਮੀ ਬਾਬਾ ਉੱਤਮ ਸਿੰਘ ਖਡੂਰ ਸਾਹਿਬ ਵਾਲਿਆਂ ਦੀ ਟੀਮ ਨੂੰ ੫੦ ਹਜ਼ਾਰ ਰੁਪਏ ਨਕਦ ਕੈਸ਼ ਤੇ ਸਨਮਾਨ ਚਿੰਨ੍ਹ ਦੇ ਕੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਨਮਾਨਿਤ ਕੀਤਾ। ਇਸ ਸਮੇਂ ਰੈਫਰੀ ਦੀ ਭੂਮਿਕਾ ਸ. ਗੁਰਿੰਦਰ ਸਿੰਘ ਸੰਘਾ ਤੇ ਮਲਕੀਤ ਸਿੰਘ ਅਤੇ ਸ. ਭੁਪਿੰਦਰ ਸਿੰਘ ਤੇ ਸ. ਜਸਪ੍ਰੀਤ ਸਿੰਘ ਬਾਖੂਬੀ ਨਿਭਾਈ।
ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤਕਰੀਬਨ ੧੦੦ ਤੋਂ ਵੱਧ ਸਕੂਲ/ਕਾਲਜ ਚਲਾ ਰਹੀ ਹੈ ਤੇ ਇਨ੍ਹਾਂ ਸਕੂਲਾਂ, ਕਾਲਜਾਂ ਵਿਚ ਹਰੇਕ ਸਾਲ ਖਾਲਸਾਈ ਖੇਡਾਂ ਕਰਵਾਈਆਂ ਜਾਂਦੀਆਂ ਹਨ ਸ਼੍ਰੋਮਣੀ ਕਮੇਟੀ ਵਲੋਂ ਖਾਲਸਾਈ ਖੇਡਾ ਕਰਵਾਉਣ ਦੇ ਦੋ ਮੁੱਖ ਮਕਸਦ ਹਨ ਪਹਿਲਾ ਇਹ ਹੈ ਕਿ ਨੌਜਵਾਨਾਂ ਨੂੰ ਸਾਬਤ ਸੂਰਤ ਰਖਿਆ ਜਾਵੇ ਤੇ ਇਸ ਨਾਲ ਸਿੱਖੀ ਦਾ ਪ੍ਰਚਾਰ ਹੋਵੇ ਤੇ ਜਿਹੜੇ ਪਤਿਤ ਖਿਡਾਰੀ ਜਾਂ ਵਿਦਿਆਰਥੀ ਹਨ ਉਨ੍ਹਾਂ ਨੂੰ ਸੁਨੇਹਾ ਜਾਵੇ ਕਿ ਜੇਕਰ ਉਹ ਸਾਬਤ ਸੂਰਤ ਹੁੰਦੇ ਤਾਂ ਉਹ ਵੀ ਆਪਣੀ ਖੇਡ ਦਾ ਪ੍ਰਦਰਸ਼ਨ ਕਰ ਸਕਦੇ ਹਨ ਦੂਸਰਾ ਮਕਸਦ ਇਹ ਹੈ ਕਿ ਖੇਡਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਵਰਗੀ ਮਾੜੀ ਲਾਹਨਤ ਤੋਂ ਬਚਾ ਕੇ ਰਿਸ਼ਟ-ਪੁਸ਼ਟ ਰੱਖਣਾ ਹੈ ਤਾਂ ਜੋ ਨਰੋਏ ਸਮਾਜ ਦੀ ਸਿਰਜਣਾ ਹੋ ਸਕੇ।
ਇਸ ਮੌਕੇ ਸ. ਕੇਵਲ ਸਿੰਘ ਜੂਨੀਅਰ ਮੀਤ ਪ੍ਰਧਾਨ, ਸ. ਰਜਿੰਦਰ ਸਿੰਘ ਮਹਿਤਾ ਅੰਤਿੰ੍ਰਗ ਮੈਂਬਰ ਸ਼੍ਰੋਮਣੀ ਕਮਟੀ, ਸ. ਜਗਸੀਰ ਸਿੰਘ ਮਾਂਗੇਆਣਾ ਮੈਂਬਰ, ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲੇ, ਡਾ. ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ, ਕੋ-ਆਰਡੀਨੇਟਰ ਸ. ਸਤਬੀਰ ਸਿੰਘ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੋੜਾਸਿੰਘਾ ਤੇ ਸ. ਕੇਵਲ ਸਿੰਘ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਸਤਿੰਦਰ ਸਿੰਘ ਨਿੱਜੀ ਸਹਾਇਕ ਪ੍ਰਧਾਨ ਸਾਹਿਬ, ਸ. ਸਕੱਤਰ ਸਿੰਘ ਤੇ ਸ. ਜਗੀਰ ਸਿੰਘ ਮੀਤ ਸਕੱਤਰ ਤੇ ਪਿੰ੍ਰਸੀਪਲ ਬਲਵਿੰਦਰ ਸਿੰਘ ਡਾਇਰੈਕਟਰ ਸਪੋਰਟਸ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਰਣਜੀਤ ਸਿੰਘ ਖਾਲਸਾ ਮੀਡੀਆ ਸਲਾਹਕਾਰ, ਸ. ਸੁਖਵਿੰਦਰ ਸਿੰਘ ਗਰੇਵਾਲ ਮੈਨੇਜਰ, ਸ. ਰੇਸ਼ਮ ਸਿੰਘ ਮੈਨੇਜਰ ਗੁ: ਆਲਮਗੀਰ ਸ. ਤਜਿੰਦਰ ਸਿੰਘ ਇੰਚਾਰਜ ਸਪੋਰਟਸ, ਡਾ. ਕਸ਼ਮੀਰ ਸਿੰਘ ਪ੍ਰਿੰਸੀਪਲ ਅਤੇ ਸ. ਜਗਜੀਤ ਸਿੰਘ ਆਦਿ ਹਾਜ਼ਰ ਸਨ।