ਅੰਮ੍ਰਿਤਸਰ : 10 ਜਨਵਰੀ (        ) ਸ੍ਰੀ ਗੁਰੂ ਰਾਮਦਾਸ ਸਾਹਿਬ ਵੱਲੋਂ ਵਰੋਸਾਈ ਪਾਵਨ ਪਵਿੱਤਰ ਤੇ ਇਤਿਹਾਸਕ ਨਗਰੀ ਸ੍ਰੀ ਅੰਮ੍ਰਿਤਸਰ ਦਾ ਸਥਾਪਨਾ ਦਿਵਸ 14 ਜੂਨ ਐਤਵਾਰ ਨੂੰ ਮਨਾਇਆ ਜਾਵੇਗਾ।ਦਫ਼ਤਰ ਤੋਂ ਪ੍ਰੈਸ ਨੋਟ ਜਾਰੀ ਕਰਦਿਆਂ ਸ੍ਰ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਦਾ ਸਥਾਪਨਾ ਦਿਵਸ 14 ਜੂਨ ਐਤਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ 12 ਜੂਨ ਸ਼ੁਕਰਵਾਰ ਨੂੰ ਰੱਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ 14 ਜੂਨ ਐਤਵਾਰ ਸਵੇਰੇ 9:00 ਵਜੇ ਪੈਣਗੇ। ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਧੁਰ ਕੀ ਬਾਣੀ ਦੇ ਇਲਾਹੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਨ੍ਹਾਂ ਇਸ ਸਮਾਗਮ ਵਿੱਚ ਸਮੂਹ ਸੰਗਤਾਂ ਨੂੰ ਗੁਰਬਾਣੀ ਜੱਸ ਸਰਵਣ ਕਰਨ।