ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਖ਼ਾਲਸਾਈ ਜਾਹੋ-ਜਲਾਲ ਨਾਲ ਕੀਤੀ ਸ਼ਮੂਲੀਅਤ

ਡੇਰਾ ਬਾਬਾ ਨਾਨਕ, 26 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਲਈ ਲਾਂਘਾ ਤਿਆਰ ਕਰਨ ਦੀ ਆਰੰਭਤਾ ਮੌਕੇ ਭਾਰਤ ਸਰਕਾਰ ਵੱਲੋਂ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਕਰਵਾਏ ਗਏ ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖ਼ਾਲਸਾਈ ਜਾਹੋ-ਜਲਾਲ ਨਾਲ ਸ਼ਮੂਲੀਅਤ ਕੀਤੀ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਂਝੇ ਤੌਰ ‘ਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਸ਼ੁਕਰਾਨਾ ਸਮਾਗਮ ਕੀਤਾ ਗਿਆ, ਜਿਸ ਵਿਚ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਵੱਡੀ ਗਿਣਤੀ ਵਿਚ ਪੰਥਕ ਆਗੂਆਂ ਨੇ ਸ਼ਮੂਲੀਅਤ ਕੀਤੀ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸਜਾਏ ਗਏ ਗੁਰਮਤਿ ਸਮਾਗਮ ਵਿਚ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਰਾਜਦੀਪ ਸਿੰਘ ਨੇ ਸ਼ੁਕਰਾਨੇ ਦੀ ਅਰਦਾਸ ਕੀਤੀ।
ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਸਬੰਧੀ ਭਾਰਤ ਅਤੇ ਪਾਕਿਸਤਾਨ ਸਰਕਾਰ ਵੱਲੋਂ ਕੀਤੀ ਗਈ ਪਹਿਲਕਦਮੀ ਨੂੰ ਭਾਈਚਾਰਕ ਸਾਂਝ ਮਜ਼ਬੂਤ ਕਰਨ ਲਈ ਸੁਹਿਰਦ ਕਦਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਫੈਸਲਾ ਦੋਹਾਂ ਦੇਸ਼ਾਂ ਦੇ ਆਪਸੀ ਰਿਸ਼ਤਿਆਂ ਨੂੰ ਮਜ਼ਬੂਤ ਕਰੇਗਾ। ਭਾਈ ਲੌਂਗੋਵਾਲ ਨੇ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਦਾ ਸਿੱਖ ਜਗਤ ਵੱਲੋਂ ਧੰਨਵਾਦ ਵੀ ਕੀਤਾ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੇ ਫੈਸਲੇ ਨੂੰ ਇਤਿਹਾਸਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖ ਕੌਮ ਵੱਲੋਂ ਪਿਛਲੇ ੭੦ ਸਾਲਾਂ ਤੋਂ ਸਵੇਰ ਸ਼ਾਮ ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰਿਆਂ ਦੀ ਕੀਤੀ ਜਾ ਰਹੀ ਅਰਦਾਸ ਗੁਰੂ ਸਾਹਿਬ ਨੇ ਪੂਰੀ ਕੀਤੀ ਹੈ ਅਤੇ ਲਾਂਘਾ ਖੁਲ੍ਹਣ ਦੀ ਖ਼ਬਰ ਨਾਲ ਸਮੁੱਚੇ ਸਿੱਖ ਜਗਤ ਵਿਚ ਖੁਸ਼ੀ ਦੀ ਲਹਿਰ ਹੈ। ਸ. ਸੁਖਬੀਰ ਸਿੰਘ ਬਾਦਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਰਤ ਸਰਕਾਰ ਵੱਲੋਂ ਲਏ ਗਏ ਫੈਸਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਗੁਰੂ ਸਾਹਿਬ ਦੀ ਵਿਚਾਰਧਾਰਾ ਦਾ ਪੂਰਾ ਵਿਸ਼ਵ ਵਿਚ ਪ੍ਰਚਾਰ ਹੋ ਸਕੇਗਾ। ਉਨ੍ਹਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਨ ਲਈ ਧੰਨਵਾਦ ਕੀਤਾ।
ਇਸ ਮੌਕੇ ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਮੇਜਰ ਸਿੰਘ ਵਾਂ, ਬਾਬਾ ਬੁੱਧ ਸਿੰਘ ਨਿੱਕੇ ਘੁੰਮਣ, ਸ. ਬਲਵਿੰਦਰ ਸਿੰਘ ਭੂੰਦੜ, ਸ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਸ. ਮਨਜੀਤ ਸਿੰਘ ਜੀ.ਕੇ., ਸ. ਨਿਰਮਲ ਸਿੰਘ ਕਾਹਲੋਂ, ਸ. ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਡਾ. ਉਪਿੰਦਰਜੀਤ ਕੌਰ, ਸ. ਹੀਰਾ ਸਿੰਘ ਗਾਬੜੀਆ, ਸ. ਵਿਰਸਾ ਸਿੰਘ ਵਲਟੋਹਾ, ਸ. ਹਰਮੀਤ ਸਿੰਘ ਸੰਧੂ, ਸ. ਦੀਦਾਰ ਸਿੰਘ ਭੱਟੀ, ਸ. ਗੁਰਬਚਨ ਸਿੰਘ ਬੱਬੇਹਾਲੀ, ਸ. ਗੁਰਪ੍ਰਤਾਪ ਸਿੰਘ ਵਡਾਲਾ, ਸ. ਲਖਬੀਰ ਸਿੰਘ ਲੋਧੀਨੰਗਲ, ਸ. ਦਰਬਾਰਾ ਸਿੰਘ ਗੁਰੂ, ਸ੍ਰੀ ਦੇਸਰਾਜ ਧੁੱਗਾ, ਸ. ਵੀਰ ਸਿੰਘ ਲੋਪੋਕੇ, ਸ੍ਰੀ ਸਰਵਨ ਸਲਾਰੀਆ, ਸ. ਰਵੀਕਰਨ ਸਿੰਘ ਕਾਹਲੋਂ, ਸ. ਬਿੱਕਰ ਸਿੰਘ ਚੰਨੂ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਅਮਰੀਕ ਸਿੰਘ ਵਿਛੋਆ, ਭਾਈ ਮਨਜੀਤ ਸਿੰਘ, ਸ. ਖ਼ੁਸ਼ਵਿੰਦਰ ਸਿੰਘ ਭਾਟੀਆ, ਸ. ਸ਼ਿੰਗਾਰਾ ਸਿੰਘ ਲੋਹੀਆ, ਸ. ਅਮਰੀਕ ਸਿੰਘ ਕੋਟਸ਼ਮੀਰ, ਬੀਬੀ ਜਸਬੀਰ ਕੌਰ, ਸ. ਜਗਜੀਤ ਸਿੰਘ ਤਲਵੰਡੀ, ਸ. ਭਗਵੰਤ ਸਿੰਘ ਸਿਆਲਕਾ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਲਖਬੀਰ ਸਿੰਘ ਅਰਾਈਆਂਵਾਲਾ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਭਾਈ ਅਮਰਜੀਤ ਸਿੰਘ ਚਾਵਲਾ, ਸ. ਬਲਜੀਤ ਸਿੰਘ ਜਲਾਲਉਸਮਾ, ਸ. ਗੁਰਮੀਤ ਸਿੰਘ ਬੂਹ, ਸ. ਰਤਨ ਸਿੰਘ ਜੱਫਰਵਾਲ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਜੋਧ ਸਿੰਘ ਸਮਰਾ, ਸ. ਹਰਪਾਲ ਸਿੰਘ ਜੱਲਾ, ਸ. ਨਵਤੇਜ ਸਿੰਘ ਢੱਡੇ, ਸ. ਨਵਤੇਜ ਸਿੰਘ ਕਾਉਣੀ, ਸ. ਸਰਵਨ ਸਿੰਘ ਕੁਲਾਰ, ਸ. ਕੁਲਵੰਤ ਸਿੰਘ ਮੰਨਣ, ਸ. ਚਰਨਜੀਤ ਸਿੰਘ ਜੱਸੋਵਾਲ, ਸ. ਸੁਰਜੀਤ ਸਿੰਘ ਕਾਉਣੀ, ਬੀਬੀ ਗੁਰਪ੍ਰੀਤ ਕੌਰ ਰੂਹੀ, ਭਾਈ ਅਜਾਇਬ ਸਿੰਘ ਅਭਿਆਸੀ, ਸ. ਤੀਰਥ ਸਿੰਘ ਮਾਹਲਾ, ਸ. ਦੀਦਾਰ ਸਿੰਘ ਭੱਟੀ, ਬਾਬਾ ਨਿਰਮਲ ਸਿੰਘ, ਬੀਬੀ ਜੋਗਿੰਦਰ ਕੌਰ ਧਰਮ ਕੋਟ, ਸ. ਗੁਰਨਾਮ ਸਿੰਘ ਜੱਸਲ, ਸ. ਗੁਰਪ੍ਰਤਾਪ ਸਿੰਘ ਟਿੱਕਾ, ਸ. ਸੁਖਵਿੰਦਰ ਸਿੰਘ ਅਗਵਾਨ, ਸ. ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਸ. ਸਤਵੰਤ ਸਿੰਘ ਉਦੋਵਾਲੀ, ਸ. ਸੁਖਬੀਰ ਸਿੰਘ ਵਾਹਲਾ, ਸ. ਦੀਪਇੰਦਰ ਸਿੰਘ ਰੰਧਾਵਾ, ਸ. ਕੰਵਲਪ੍ਰੀਤ ਸਿੰਘ ਕਾਕੀ, ਸ਼੍ਰੋਮਣੀ ਕਮੇਟੀ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ ਤੇ ਸ. ਤੇਜਿੰਦਰ ਸਿੰਘ ਪੱਡਾ, ਸ. ਇੰਦਰਜੀਤ ਸਿੰਘ ਰੰਧਾਵਾ, ਰੋਜੀ ਬਰਕੰਦੀ, ਸ. ਮਲਕੀਅਤ ਸਿੰਘ ਏ.ਆਰ., ਸ. ਜਸਬੀਰ ਸਿੰਘ ਘੁੰਮਣ, ਸ. ਅਮਰੀਕ ਸਿੰਘ ਕਲੇਰਪੁਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।