ਅੰਮ੍ਰਿਤਸਰ 27 ਜੁਲਾਈ () ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਡਾਕਟਰ ਰੂਪ ਸਿੰਘ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਨਵੰਬਰ ੨੦੧੫ ਨੂੰ ਮਨਾਉਣ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਥੇ ‘ਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਹਲਕਾ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ੧੫ ਅਗਸਤ ੨੦੧੫ ਤੀਕ ਆਪਣੇ ਪਾਸਪੋਰਟ ਦਫ਼ਤਰ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ।
ਇਥੋਂ ਜਾਰੀ ਪ੍ਰੈਸ ਬਿਆਨ ‘ਚ ਉਨ੍ਹਾਂ ਕਿਹਾ ਕਿ ਜਿਹੜੇ ਯਾਤਰੂ ਮਹੀਨਾ ਨਵੰਬਰ ੨੦੧੫ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਿੱਖ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਣਾ ਚਾਹੁੰਦੇ ਹਨ ਉਹ ਆਪਣੇ-ਆਪਣੇ ਪਾਸਪੋਰਟ, ਸ਼ਨਾਖ਼ਤ ਲਈ ਵੋਟਰ ਕਾਰਡ/ਰਾਸ਼ਨ ਕਾਰਡ ਜਾਂ ਅਧਾਰ ਕਾਰਡ ਸਮੇਤ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ੧੫ ਅਗਸਤ ੨੦੧੫ ਤੀਕ ਜਮ੍ਹਾਂ ਕਰਵਾਉਣ ਤਾਂ ਜੋ ਵੀਜ਼ਾ ਲੱਗਣ ਲਈ ਉਨ੍ਹਾਂ ਦੇ ਪਾਸਪੋਰਟ ਲਿਸਟ ‘ਚ ਸ਼ਾਮਲ ਕਰਕੇ ਅਗਲੇਰੀ ਕਾਰਵਾਈ ਲਈ ਭੇਜੇ ਜਾ ਸਕਣ।ਸ਼ਰਧਾਲੂ ਹੋਰ ਕਿਸੇ ਵੀ ਕਿਸਮ ਦੀ ਜਾਣਕਾਰੀ ਹਾਸਲ ਕਰਨ ਲਈ ਦਫਤਰ ਸ਼੍ਰੋਮਣੀ ਕਮੇਟੀ ਦੇ ਟੈਲੀਫੋਨ ਨੰ: ੦੧੮੩-੨੫੫੩੯੫੭,੫੮, ੫੯ ਐਕਸਟੈਂਸ਼ਨ ੨੪੯ ‘ਤੇ ਸੰਪਰਕ ਕਰ ਸਕਦੇ ਹਨ।ਇਸ ਮੌਕੇ ਉਨ੍ਹਾਂ ਨਾਲ ਸ. ਜਸਪਾਲ ਸਿੰਘ ਵਧੀਕ ਸਕੱਤਰ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਵੀ ਮੌਜੂਦ ਸਨ।