ਸਹਿਯੋਗੀ ਧਾਰਮਿਕ ਜਥੇਬੰਦੀਆਂ ਪੂਰੀ ਸੇਵਾ ਭਾਵਨਾ ਨਾਲ ਜੁੱਟੀਆ

ਅੰਮ੍ਰਿਤਸਰ 8 ਸਤੰਬਰ (        ) ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਗੁਰਦੁਆਰਾ ਸ੍ਰੀ ਕੰਧ ਸਾਹਿਬ, ਬਟਾਲਾ (ਗੁਰਦਾਸਪੁਰ), ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਅਤੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ੨੦ ਸਤੰਬਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ੧੮ ਸਤੰਬਰ ੨੦੧੫ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਜਿਨ੍ਹਾਂ ਦੇ ਭੋਗ ੨੦ ਸਤੰਬਰ ੨੦੧੫ ਦਿਨ ਐਤਵਾਰ ਨੂੰ ਪੈਣਗੇ।ਇਸੇ ਤਰ੍ਹਾਂ ੧੮ ਸਤੰਬਰ ੨੦੧੫ ਦਿਨ ਸ਼ੁੱਕਰਵਾਰ ਨੂੰ ਸਵੇਰੇ ੭.੦੦ ਵਜੇ ਗੁਰਦੁਆਰਾ ਸਾਹਿਬ ਸਤਿਕਰਤਾਰੀਆਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ ੨੦ ਸਤੰਬਰ ਨੂੰ ਪੈਣਗੇ।ਉਨ੍ਹਾਂ ਦੱਸਿਆ ਕਿ ੧੯ ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ ੧੧ ਵਜੇ ਤੋਂ ਲੈ ਕੇ ੨੧ ਸਤੰਬਰ ਦਿਨ ਸੋਮਵਾਰ ਸਵੇਰੇ ੧੧.੦੦ ਵਜੇ ਤੀਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਧਾਰਮਿਕ ਦੀਵਾਨ ਸੱਜਣਗੇ ਜਿਸ ਵਿੱਚ ਪੰਥ ਦੇ ਮਹਾਨ ਢਾਡੀ ਤੇ ਕਵੀਸ਼ਰੀ ਜਥੇ, ਹਜ਼ੂਰੀ ਰਾਗੀ ਤੇ ਪ੍ਰਚਾਰਕ ਸਾਹਿਬਾਨ ਵਿਸ਼ੇਸ਼ ਤੌਰ ਤੇ ਸੰਗਤਾਂ ਨੂੰੂ ਗੁਰ ਇਤਿਹਾਸ ਨਾਲ ਜੋੜਨਗੇ।ਉਨ੍ਹਾਂ ਕਿਹਾ ਕਿ ੧੯ ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ ੭.੦੦ ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਜ਼ਿਲ੍ਹਾ (ਕਪੂਰਥਲਾ) ਤੋਂ ਮਹਾਨ ਨਗਰ ਕੀਰਤਨ ਆਰੰਂਭ ਹੋ ਕੇ ਤਲਵੰਡੀ ਚੌਧਰੀਆ, ਮੁੰਡੀ ਮੌੜ, ਉੱਚਾ, ਫੈਸਲਾਬਾਦ, ਭੰਡਾਲ ਬੇਟ, ਢਿੱਲਵਾਂ, ਬਿਆਸ, ਬਾਬਾ ਬਕਾਲਾ ਸਾਹਿਬ, ਮਹਿਤਾ ਚੌਂਕ, ਅੱਚਲ ਸਾਹਿਬ, ਉਮਰਪੁਰਾ, ਕਾਦੀਆਂ ਚੁੰਗੀ, ਹੰਸਲੀ ਪੁਲ, ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਚੌਂਕ, ਗਾਂਧੀ ਚੌਂਕ ਤੋਂ ਹੁੰਦਾ ਹੋਇਆ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਬਟਾਲਾ ਵਿਖੇ ਸ਼ਾਮ ੭.੦੦ ਵਜੇ ਪਹੁੰਚੇਗਾ।ਇਸੇ ਤਰ੍ਹਾਂ ਵਿਆਹ ਪੁਰਬ ਸਬੰਧੀ ੨੦ ਸਤੰਬਰ ਦਿਨ ਐਤਵਾਰ ਨੂੰ ਨਗਰ ਕੀਰਤਨ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਤੋਂ ਸਵੇਰੇ ੭.੩੦ ਵਜੇ ਆਰੰਭ ਹੋ ਕੇ ਖਜੂਰੀ ਗੇਟ, ਜੱਸਾ ਸਿੰਘ ਰਾਮਗੜ੍ਹੀਆ ਚੌਂਕ, ਆਰ.ਆਰ.ਬਾਵਾ ਡੀ ਏ ਵੀ ਕਾਲਜ, ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਚੌਂਕ, ਸ਼ਾਸਤਰੀ ਨਗਰ, ਕਾਹਨੂੰਵਾਨ ਰੋਡ, ਗੁਰਦੁਆਰਾ ਸਿੰਘ ਸਭਾ, ਪੁਲਿਸ ਚੌਂਕੀ, ਪ੍ਰੇਮ ਨਗਰ,ਪੁਲਿਸ ਲਾਈਨ, ਜੀ.ਟੀ.ਰੋਡ, ਮਾਡਲ ਟਾਊਨ, ਕਾਦੀਆਂ ਫਾਟਕ, ਗੁਰਦੁਆਰਾ ਗੁਰੂ ਨਾਨਕ ਦੇਵ ਜੀ, ਸਿੰਬਲ ਚੌਂਕ, ਦਫ਼ਤਰ ਇੰਪਰੂਵਮੈਂਟ ਟਰੱਸਟ, ਗਾਂਧੀ ਚੌਂਕ, ਸਿਨਮਾ ਰੋਡ, ਗੁਰਦੁਆਰਾ ਸਤਿਕਰਤਾਰੀਆਂ ਸਾਹਿਬ, ਸਿਟੀ ਰੋਡ, ਡੀ.ਐਸ.ਪੀ. ਦੀ ਕੌਠੀ, ਮੁਹੱਲਾ ਠਠਿਆਰੀ ਗੇਟ ਤੋਂ ਗੁਰਦੁਆਰਾ ਸ੍ਰੀ ਕੰਧ ਸਾਹਿਬ ਦੀ ਯਾਤਰਾ ਕਰਦਾ ਹੋਇਆ ਸ਼ਾਮ ੭.੦੦ ਵਜੇ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਸੰਪੰਨ ਹੋਵੇਗਾ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ, ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਹਰਚਰਨ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ, ਜਥੇਦਾਰ ਸੁੱਚਾ ਸਿੰਘ ਲੰਗਾਹ, ਜਥੇਦਾਰ ਸੇਵਾ ਸਿੰਘ ਸੇਖਵਾਂ, ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਜਥੇਦਾਰ ਗੁਰਨਾਮ ਸਿੰਘ ਜੱਸਲ, ਜਥੇਦਾਰ ਅਮਰੀਕ ਸਿੰਘ ਸ਼ਾਹਪੁਰ, ਜਥੇਦਾਰ ਸੱਜਣ ਸਿੰਘ ਬੱਜੂਮਾਨ, ਜਥੇਦਾਰ ਕਸ਼ਮੀਰ ਸਿੰਘ ਬਰਿਆਰ, ਜਥੇਦਾਰ ਸੁਰਜੀਤ ਸਿੰਘ ਤੁਗਲਵਾਲ, ਜਥੇਦਾਰ ਰਤਨ ਸਿੰਘ ਜਫਰਵਾਲ, ਬੀਬੀ ਜਸਬੀਰ ਕੌਰ ਤੇ ਬੀਬੀ ਜੋਗਿੰਦਰ ਕੌਰ ਸਾਰੇ ਮੈਂਬਰ ਸ਼੍ਰੋਮਣੀ ਕਮੇਟੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆ ਕਰਨਗੇ।
ਵਿਆਹ ਪੁਰਬ ਦੇ ਸਬੰਧ ਵਿੱਚ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਤੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗੁਰਦੁਆਰਾ ਸ੍ਰੀ ਕੰਧ ਸਾਹਿਬ, ਬਟਾਲਾ (ਗੁਰਦਾਸਪੁਰ), ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਅਤੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਸ. ਬੇਦੀ ਨੇ ਦੱਸਿਆ ਕਿ ਵਿਆਹ ਪੁਰਬ ਸਬੰਧੀ ਦੇਸ਼-ਵਿਦੇਸ਼ ਤੋਂ ਪੁੱਜ ਰਹੀਆਂ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਹੁਣ ਤੋਂ ਹੀ ਸਮੁੱਚੀਆਂ ਸਹਿਯੋਗੀ ਜਥੇਬੰਦੀਆਂ ਤਿਆਰੀ ਵਿੱਚ ਜੁੱਟੀਆ ਹੋਈਆਂ ਹਨ ਅਤੇ ਉਨ੍ਹਾਂ ਵਿੱਚ ਅਥਾਹ ਸ਼ਰਧਾ ਪਾਈ ਜਾ ਰਹੀ ਹੈ।