ਅੰਮ੍ਰਿਤਸਰ 24 ਨਵੰਬਰ- ਸਿੱਖ ਧਰਮ ਦੇ ਬਾਨੀ, ਮਨੁੱਖਤਾ ਦੇ ਰਹਿਬਰ, ਪਰਉਪਕਾਰੀ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ‘ਚ ਵਿਸ਼ਾਲ ਨਗਰ-ਕੀਰਤਨ ਆਯੋਜਿਤ ਕੀਤਾ ਗਿਆ।ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਚੌਰ ਸਾਹਿਬ ਦੀ ਸੇਵਾ ਨਿਭਾਅ ਰਹੇ ਸਨ।ਉਨ੍ਹਾਂ ਨਾਲ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੀ ਮੌਜੂਦ ਸਨ।

ਨਗਰ ਕੀਰਤਨ ‘ਚ ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਕਮੇਟੀ ਮੈਂਬਰ, ਸ. ਹਰਜਾਪ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸ. ਮਨਜੀਤ ਸਿੰਘ ਤੇ ਸ. ਅਵਤਾਰ ਸਿੰਘ ਸਕੱਤਰ, ਸ. ਹਰਭਜਨ ਸਿੰਘ ਮਨਾਵਾਂ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਰਣਜੀਤ ਸਿੰਘ, ਸ. ਕੇਵਲ ਸਿੰਘ ਤੇ ਸ. ਜਸਪਾਲ ਸਿੰਘ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਭੁਪਿੰਦਰਪਾਲ ਸਿੰਘ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਤੇ ਸ. ਕੁਲਵਿੰਦਰ ਸਿੰਘ ‘ਰਮਦਾਸ’ ਮੀਤ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸ. ਜਤਿੰਦਰ ਸਿੰਘ, ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਸ.ਲਖਬੀਰ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਰਘਬੀਰ ਸਿੰਘ ਮੰਡ ਤੇ ਸ. ਹਰਜਿੰਦਰ ਸਿੰਘ ਵਧੀਕ ਮੈਨੇਜਰ, ਸ. ਇੰਦਰਮੋਹਣ ਸਿੰਘ ਅਨਜਾਣ ਇੰਚਾਰਜ ਪਬਲੀਸਿਟੀ, ਸ. ਅਰਵਿੰਦਰ ਸਿੰਘ ਸਾਸਨ ਏ ਪੀ ਆਰ ਓ, ਸ. ਹਰਿੰਦਰਪਾਲ ਸਿੰਘ ਅਕਾਊਟੈਂਟ, ਸ. ਹਰਜੀਤ ਸਿੰਘ ਚੀਫ ਅਕਾਊਟੈਂਟ, ਸ. ਨਿਰਮਲ ਸਿੰਘ ਇੰਚਾਰਜ ਗੱਡੀਆ, ਸ. ਤਰਸੇਮ ਸਿੰਘ ਇੰਚਾਰਜ ਲਿਟਰੇਚਰ, ਸ. ਸਤਨਾਮ ਸਿੰਘ ਤੇ ਸ. ਗੁਰਦਿਆਲ ਸਿੰਘ ਇੰਚਾਰਜ ਅਮਲਾ, ਬੀਬੀ ਹਰਜੀਤ ਕੌਰ ਡਿਪਟੀ ਡਾਇਰੈਕਟਰ, ਸ. ਪਲਵਿੰਦਰ ਸਿੰਘ ਸੁਪਰਵਾਈਜ਼ਰ, ਸ. ਜਤਿੰਦਰ ਸਿੰਘ, ਸ. ਕਾਰਜ ਸਿੰਘ ਸੁਪਰਵਾਈਜ਼ਰ, ਸ. ਹਰਮਿੰਦਰ ਸਿੰਘ ਮੂਧਲ ਸਾਬਕਾ ਮੀਤ ਸਕੱਤਰ, ਸ. ਪ੍ਰਿਤਪਾਲ ਸਿੰਘ ਸੇਠੀ ਪ੍ਰਧਾਨ ਗੁਰੂ ਨਾਨਕ ਗੁਰਪੁਰਬ ਕਮੇਟੀ, ਸ. ਹਰਜਿੰਦਰ ਸਿੰਘ ਪ੍ਰਧਾਨ ਪੰਜਾਬ ਐਂਡ ਸਿੰਧ ਬੈਂਕ, ਸ. ਮਹਿੰਦਰ ਸਿੰਘ ਮੈਂਬਰ ਗੁਰੂ ਰਾਮਦਾਸ ਗੁਰਪੁਰਬ ਕਮੇਟੀ, ਸਕੂਲਾਂ/ਕਾਲਜਾਂ ਦੇ ਵਿਦਿਆਰਥੀ, ਸਕੂਲੀ ਬੈਂਡ, ਸਿੰਘ ਸਭਾਵਾਂ, ਟਕਸਾਲਾਂ, ਧਾਰਮਿਕ ਸਭਾ-ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਗਤਕਾ ਪਾਰਟੀਆਂ ਤੇ ਵੱਖ-ਵੱਖ ਬੈਂਡ ਪਾਰਟੀਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

ਇਹ ਨਗਰ ਕੀਰਤਨ ਬ੍ਰਹਮ ਬੂਟਾ ਮਾਰਕੀਟ, ਚੌਂਕ ਘੰਟਾ ਘਰ, ਬਜ਼ਾਰ ਮਾਈ ਸੇਵਾ, ਬਜ਼ਾਰ ਪਾਪੜਾਂ, ਬਜ਼ਾਰ ਬਾਸਾਂ ਵਾਲਾ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਢਾਬ ਵਸਤੀ ਰਾਮ, ਚੌਂਕ ਲਛਮਣਸਰ, ਚੌਂਕ ਮੋਨੀ, ਚੌਂਕ ਕਰੋੜੀ, ਚੌਂਕ ਮੰਨਾ ਸਿੰਘ ਤੇ ਚੌਂਕ ਪਰਾਗਦਾਸ ਤੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗਾ।

੨੫ ਨਵੰਬਰ ਦਿਨ ਬੁੱਧਵਾਰ ਨੂੰ ਪ੍ਰਕਾਸ਼ ਗੁਰਪੁਰਬ ਵਾਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਵੇਰੇ ੮:੩੦ ਤੋਂ ੧੨:੦੦ ਵਜੇ ਤੀਕ ਸੁੰਦਰ ਜਲੌ ਸਜਾਏ ਜਾਣਗੇ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਤ ਨੂੰ ਸੁੰਦਰ ਦੀਪਮਾਲਾ ਹੋਵੇਗੀ ਤੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਮਨਮੋਹਕ ਆਤਿਸ਼ਬਾਜ਼ੀ ਚਲਾਈ ਜਾਵੇਗੀ।ਇਸੇ ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਵੇਰੇ ਮੁੱਖਵਾਕ ਦੀ ਕਥਾ ਉਪਰੰਤ ਸਕੂਲੀ ਬੱਚਿਆਂ ਦੇ ਜਥੇ ਕੀਰਤਨ ਕਰਨਗੇ।ਇਸੇ ਹੀ ਅਸਥਾਨ ਤੇ ਰਾਤ ੭ ਤੋਂ ੯ ਵਜੇ ਤੀਕ ਕੀਰਤਨ ਸਮਾਗਮ ਹੋਵੇਗਾ ਜਿਸ ਵਿੱਚ ਪ੍ਰਸਿੱਧ ਰਾਗੀ ਜਥੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।ਉਪਰੰਤ ਰਾਤ ੯:੦੦ ਵਜੇ ਤੋਂ ਬਾਅਦ ਕਵੀ ਸਮਾਗਮ ਹੋਵੇਗਾ ਜਿਸ ਵਿੱਚ ਉੱਚ ਕੋਟੀ ਦੇ ਕਵੀ-ਜਨ ਹਿੱਸਾ ਲੈਣਗੇ।

ਸਮੂੰਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮਹਾਨ ਪਰਉਪਕਾਰੀ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਜਨਮ ਸਫ਼ਲਾ ਕਰਨ।