-ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਾਹਿਬ ਗੁਰੂਸਰ ਸਤਲਾਣੀ ਪਾਤਸ਼ਾਹੀ ਛੇਵੀਂ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 9 ਅਪ੍ਰੈਲ–
ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਗੁਰੂਸਰ ਸਤਲਾਣੀ ਪਾਤਸ਼ਾਹੀ ਛੇਵੀਂ ਤੋਂ ਅਗਲੇ ਪੜਾਅ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਕਸ਼ਮੀਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਭਾਈ ਕ੍ਰਿਪਾਲ ਸਿੰਘ ਨੇ ਸਰਵਣ ਕਰਵਾਇਆ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ। ਇਹ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਤਲਾਣੀ ਸਾਹਿਬ ਤੋਂ ਰਣੀਕੇ ਮੋੜ, ਅਟਾਰੀ ਵੱਡਾ ਅੱਡਾ, ਨੇਸ਼ਟਾ, ਰਾਜਾਤਾਲ, ਬੁਰਜ, ਭੁੱਸੇ ਮੋੜ, ਭੁੱਸੇ ਪਿੰਡ, ਚੀਚਾ, ਭਕਨਾ, ਚੱਕ ਮੁਕੰਦ, ਮੁਲਾ ਬਹਿਰਾਮ, ਕੋਟਲੀ ਮੀਆਂ ਖਾਂ ਤੋਂ ਹੁੰਦੀ ਹੋਈ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ ਰਾਤ ਦਾ ਵਿਸ਼ਰਾਮ ਕਰੇਗੀ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ‘ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਇਸ ਮੌਕੇ ਢਾਡੀ, ਕਵੀਸ਼ਰ, ਕਥਾਵਾਚਕ ਤੇ ਪ੍ਰਚਾਰਕ ਸਾਹਿਬਾਨਾਂ ਨੇ ਸ਼ਬਦ ਗੁਰੂ ਯਾਤਰਾ ਦੇ ਪੜਾਅ ਚਿਤਕੋਟ, ਘਰਿੰਡੀ, ਰਣੀਕੇ, ਰਣਗੜ੍ਹ, ਅਟਾਰੀ, ਨੇਸ਼ਟਾ, ਮਾਹਵਾਂ, ਰਾਜਾਤਾਲ ਆਦਿ ਵਿਖੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਅਤੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਪ੍ਰਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਸ਼੍ਰੋਮਣੀ ਕਮੇਟੀ ਦੇ ਮੈਂਬਰ ਬਾਬਾ ਨਿਰਮਲ ਸਿੰਘ ਨੌਸ਼ਹਿਰਾਢਾਲਾ, ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਅਟਾਰੀ, ਬਾਬਾ ਗੁਰਪਿੰਦਰ ਸਿੰਘ ਵਡਾਲਾ, ਬਾਬਾ ਨੋਨਿਹਾਲ ਸਿੰਘ ਬੰਬੀ ਚੀਚਾ, ਗੁਰਦੁਆਰਾ ਸਤਲਾਣੀ ਸਾਹਿਬ ਦੇ ਮੈਨੇਜਰ ਸ. ਬਲਦੇਵ ਸਿੰਘ, ਪ੍ਰਿੰਸੀਪਲ ਫੁਲਵਿੰਦਰਪਾਲ ਸਿੰਘ, ਸ. ਜਸਪਾਲ ਸਿੰਘ ਨੇਸ਼ਟਾ, ਸ. ਦੇਸਾ ਸਿੰਘ, ਸ. ਇੰਦਰਜੀਤ ਸਿੰਘ, ਬਾਬਾ ਇੰਦਰਬੀਰ ਸਿੰਘ ਵਡਾਲਾ, ਸ. ਦਰਸ਼ਨ ਸਿੰਘ ਲਹੋਰੀਮੱਲ, ਸ. ਪੂਰਨ ਸਿੰਘ ਲਹੋਰੀਮਾਲ, ਸ. ਸਤਨਾਮ ਸਿੰਘ ਲਹੋਰੀਮੱਲ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।