ਅੰਮ੍ਰਿਤਸਰ, 18 ਫਰਵਰੀ- ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ੧੯ ਫਰਵਰੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ (ਕਪੂਰਥਲਾ) ਦੇ ਦਰਸ਼ਨ ਵੀ ਕਰਨਗੇ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸ੍ਰੀ ਨਿਤਿਸ਼ ਕੁਮਾਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਦੁਪਹਿਰ ੨:੦੦ ਵਜੇ ਨਤਮਸਤਕ ਹੋਣਗੇ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ ਅਤੇ ਵਧੀਕ ਸਕੱਤਰ ਸ. ਮਹਿੰਦਰ ਸਿੰਘ ਆਹਲੀ ਉਨ੍ਹਾਂ ਨੂੰ ਜੀ ਆਇਆਂ ਕਹਿੰਦਿਆਂ ਮਾਣ ਸਨਮਾਨ ਕਰਨਗੇ। ਇਸ ਤੋਂ ਬਾਅਦ ਸ਼ਾਮ ੫:੦੦ ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਲਈ ਪੁੱਜਣਗੇ।