ਅੰਮ੍ਰਿਤਸਰ : 10 ਜੂਨ (        ) ਧਰਮ ਪ੍ਰਚਾਰ ਕਮੇਟੀ ਦੇ ਸੁਪਰਵਾਈਜ਼ਰ ਸ੍ਰ: ਗੁਲਜਾਰ ਸਿੰਘ ਨੂੰ ਸੇਵਾ ਮੁਕਤ ਹੋਣ ਤੇ ਦਫ਼ਤਰੀ ਅਧਿਕਾਰੀਆਂ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸ੍ਰ: ਅਮਰਜੀਤ ਸਿੰਘ ਇੰਚਾਰਜ ਧਰਮ ਪ੍ਰਚਾਰ ਕਮੇਟੀ ਨੇ ਕਿਹਾ ਕਿ ਸ੍ਰ: ਗੁਲਜ਼ਾਰ ਸਿੰਘ ਨੇ ਆਪਣੀ 34 ਸਾਲ ਦੀ ਸਰਵਿਸ ਬਹੁਤ ਹੀ ਹਲੀਮੀ, ਨਿਮਰਤਾ, ਲਗਨ ਤੇ ਨਿਹਨਤ ਨਾਲ ਨਿਭਾਈ। ਉਨ੍ਹਾਂ ਕਿਹਾ ਕਿ ਸ੍ਰ: ਗੁਲਜ਼ਾਰ ਸਿੰਘ ਨੇ ਵੱਖ-ਵੱਖ ਅਹੁਦਿਆਂ ਤੇ ਰਹਿੰਦੇ ਹੋਏ ਆਪਣੇ ਜਿੰਮੇ ਲੱਗੀਆਂ ਸੇਵਾਵਾਂ ਨੂੰ ਬੜੀ ਹੀ ਸੁਹਿਰਦਤਾ ਨਾਲ ਨਿਭਾਇਆ। ਸ੍ਰ: ਗੁਲਜ਼ਾਰ ਸਿੰਘ ਸੁਪਰਵਾਈਜ਼ਰ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਬਦਲੇ ਗੁਰੂ ਘਰ ਦੀ ਬਖਸ਼ਿਸ ਸਿਰੋਪਾਓ, ਸੱਚਖੰਡ ਸੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਲੋਈ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਸ੍ਰ: ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ ਧਰਮ ਪ੍ਰਚਾਰ ਕਮੇਟੀ, ਸ੍ਰ: ਸਿਮਰਜੀਤ ਸਿੰਘ ਸੰਪਾਦਕ ਗੁਰਮਤਿ ਪ੍ਰਕਾਸ਼, ਬੀਬੀ ਮਨਮੋਹਨ ਕੌਰ, ਸ੍ਰ: ਗੁਰਮੀਤ ਸਿੰਘ ਇੰਚਾਰਜ, ਸ੍ਰ: ਪਰਉਪਕਾਰ ਸਿੰਘ ਚੀਫ਼ ਅਕਾਊਂਟੈਂਟ, ਸ੍ਰ: ਦਰਸ਼ਨ ਸਿੰਘ ਮੀਤ ਮੈਨੇਜਰ, ਸ੍ਰ: ਟੇਕ ਸਿੰਘ ਅਕਾਊਂਟੈਂਟ, ਸ੍ਰ: ਕੁਲਦੀਪ ਸਿੰਘ, ਸ੍ਰ: ਰਜਵੰਤ ਸਿੰਘ, ਸ੍ਰ: ਦਲਜੀਤ ਸਿੰਘ ਸੁਪਰਵਾਈਜ਼ਰ, ਸ੍ਰ: ਸੁਖਚੈਨ ਸਿੰਘ, ਸ੍ਰ: ਬਿਕਰਮਜੀਤ ਸਿੰਘ, ਬੀਬੀ ਪ੍ਰਮਜੀਤ ਕੌਰ ਅਤੇ ਧਰਮ ਪ੍ਰਚਾਰ ਕਮੇਟੀ ਦਾ ਸਟਾਫ਼ ਹਾਜ਼ਰ ਸੀ।