23-6-16 Sanmaanਅੰਮ੍ਰਿਤਸਰ :23 ਜੂਨ (        ) ਸ੍ਰ: ਜਤਿੰਦਰ ਸਿੰਘ ਆਸਟ੍ਰੇਲੀਆ ਸੱਚਖੰਡ ਸ੍ਰੀ ਹਰਿਮੰਦਰ ਨਤਮਸਤਿਕ ਹੋਏ। ਉਨ੍ਹਾਂ ਇਲਾਹੀ ਬਾਣੀ ਦਾ ਕੀਰਤਨ ਸੁਣਿਆਂ ਤੇ ਬਾਅਦ ਵਿੱਚ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਆਏ। ਜਿੱਥੇ ਉਨ੍ਹਾਂ ਨੂੰ ਸ੍ਰ: ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਤੇ ਸ੍ਰ: ਗੁਰਪ੍ਰੀਤ ਸਿੰਘ ਝੱਬਰ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸ੍ਰ: ਮਨਜੀਤ ਸਿੰਘ ਸਕੱਤਰ ਨੇ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਸ੍ਰ: ਮਹਿਤਾ ਨੇ ਕਿਹਾ ਕਿ ਸ੍ਰ: ਜਤਿੰਦਰ ਸਿੰਘ ਗੁਰੂ ਘਰ ਦੇ ਅਨਿਨ ਸੇਵਕ ਹਨ। ਉਨ੍ਹਾਂ ਕਿਹਾ ਕਿ ਐਸੀਆਂ ਸਖ਼ਸ਼ੀਅਤਾਂ ਧੰਨਤਾ ਯੋਗ ਹੁੰਦੀਆਂ ਹਨ ਜਿਨ੍ਹਾਂ ਨੂੰ ਗੁਰੂ ਸਾਹਿਬ ਜੀ ਦੀ ਸੇਵਾ ਕਰਨ ਦਾ ਥਾਪੜਾ ਪ੍ਰਾਪਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸ੍ਰ: ਜਤਿੰਦਰ ਸਿੰਘ ਵਿਦੇਸ਼ਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਸੇਵਾ ਇਕ ਨਿਸ਼ਕਾਮ ਸਿੱਖ ਵਜੋਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਇਨ੍ਹਾਂ ਨੂੰ ਸਦਾ ਚੜ੍ਹਦੀਆਂ ਕਲਾਂ ਵਿੱਚ ਰੱਖਣ ਤੇ ਇਹ ਇਸੇ ਤਰ੍ਹਾਂ ਹੀ ਗੁਰੂ ਸਾਹਿਬ ਵੱਲੋਂ ਆਪਣੇ ਜਿੰਮੇ ਲੱਗੀ ਸੇਵਾ ਨਿਭਾਉਂਦੇ ਰਹਿਣ।
ਇਸ ਮੌਕੇ ਸ੍ਰ: ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਤੇ ਸ੍ਰ: ਸਕੱਤਰ ਸਿੰਘ ਮੀਤ ਸਕੱਤਰ ਹਾਜ਼ਰ ਸਨ।