ਅੰਮ੍ਰਿਤਸਰ : 13 ਮਈ (        ) ਸ੍ਰ: ਸੁਰਜੀਤ ਸਿੰਘ ਵੈਸਟ ਬੰਗਾਲ ਵਾਲਿਆਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿੱਚ ਰਸਦ ਦੀ ਸੇਵਾ ਕਰਵਾਈ। ਉਨ੍ਹਾਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਵਿੱਚ ਸੇਵਾ ਲੈ ਕੇ ਆਏ ਬੀਬੀ ਸਤਨਾਮ ਕੌਰ ਨੇ ਦੱਸਿਆ ਕਿ ਸ੍ਰ: ਸੁਰਜੀਤ ਸਿੰਘ ਗੁਰੂ ਘਰ ਦੇ ਸ਼ਰਧਾਲੂ ਸਿੱਖ ਨੇ ਤੇ ਉੇਹ ਸਮੇਂ-ਸਮੇਂ ਗੁਰੂ ਸਾਹਿਬ ਵੱਲੋਂ ਬਖਸ਼ੀਆਂ ਖੁਸ਼ੀਆਂ ਵਿਚੋਂ ਗੁਰੂ ਘਰ ਲਈ ਸੇਵਾ ਭੇਜਦੇ ਰਹਿੰਦੇ ਹਨ। ਬੀਬੀ ਸਤਨਾਮ ਕੌਰ ਤੇ ਉਨ੍ਹਾਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾ ਨੂੰ ਆਏ ਸ੍ਰ: ਸੰਦੀਪ ਸਿੰਘ ਤੇ ਸ੍ਰ: ਜੈਮਲ ਸਿੰਘ ਨੂੰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਜੀ ਸਹਾਇਕ ਸ੍ਰ: ਸਤਿੰਦਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ੍ਰ: ਪ੍ਰਤਾਪ ਸਿੰਘ ਅਤੇ ਵਧੀਕ ਮੈਨੇਜਰ ਸ੍ਰ: ਜਤਿੰਦਰ ਸਿੰਘ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।