ਸ਼੍ਰੋਮਣੀ ਕਮੇਟੀ ਵੱਲੋਂ ਚੇਅਰਮੈਨ ਸ੍ਰੀ ਰਜਨੀਸ਼ ਕੁਮਾਰ ਤੇ ਹੋਰ ਬੈਂਕ ਅਧਿਕਾਰੀ ਸਨਮਾਨਿਤ


ਅੰਮ੍ਰਿਤਸਰ, ੧੯ ਅਪ੍ਰੈਲ- ਸਟੇਟ ਬੈਂਕ ਆਫ ਇੰਡੀਆ ਨੇ ਸੰਗਤਾਂ ਨੂੰ ਐਮਰਜੈਂਸੀ ਸਹੂਲਤ ਦੇਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੂੰ ਇੱਕ ਐਬੂਲੈਂਸ ਭੇਟ ਕੀਤੀ ਗਈ ਹੈ, ਜਿਸ ਦੀਆਂ ਚਾਬੀਆਂ ਅੱਜ ਬੈਂਕ ਅਧਿਕਾਰੀਆਂ ਪਾਸੋਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਸੁਖਦੇਵ ਸਿੰਘ ਭੂਰਾਕੋਹਨਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਪ੍ਰਾਪਤ ਕੀਤੀਆਂ।
ਇਸ ਮੌਕੇ ਬੈਂਕ ਦੇ ਚੇਅਰਮੈਨ ਸ੍ਰੀ ਰਜਨੀਸ਼ ਕੁਮਾਰ ਪਰਿਵਾਰ ਸਮੇਤ ਪੁੱਜੇ, ਉਨ੍ਹਾਂ ਨਾਲ ਪੁੱਜੇ ਸੀ.ਜੀ.ਐਮ. ਸ੍ਰੀ ਰਾਣਾ ਆਸੂਤੋਸ਼ ਕੁਮਾਰ ਸਿੰਘ, ਜੀ.ਐਮ. ਸ੍ਰੀ ਰਾਜੀਵ ਅਰੋੜਾ, ਡੀ.ਜੀ.ਐਮ. ਸ੍ਰੀ ਪਰਣੈ ਰੰਜਨ ਦਿਵੇਦੀ, ਆਰ.ਐਮ. ਸ੍ਰੀ ਸੰਜੇ ਕੁਮਾਰ ਮਲਹੋਤਰਾ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਤੇ ਸ. ਮਨਜੀਤ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਸਿਰੋਪਾਓ, ਲੋਈ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਐਬਲੈਂਸ ਉੱਤੇ ਤਕਰੀਬਨ ੨੦ ਲੱਖ ਰੁਪਏ ਦੀ ਲਾਗਤ ਆਈ ਹੈ। ਇਸ ਵਿਚ ਮੁੱਢਲੀ ਸਹਾਇਤਾ, ਵੈਨਟੀਲੇਟਰ ਅਤੇ ਆਕਸੀਜਨ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਬੈਂਕ ਅਧਿਕਾਰੀਆਂ ਦਾ ਸੰਗਤਾਂ ਦੀ ਸਹੂਲਤ ਲਈ ਐਬੂਲੈਂਸ ਭੇਟ ਕਰਨ ‘ਤੇ ਧੰਨਵਾਦ ਕੀਤਾ ਅਤੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਬੈਂਕ ਅਧਿਕਾਰੀਆਂ ਨੂੰ ਜੀ-ਆਇਆਂ ਕਿਹਾ। ਇਸੇ ਦੌਰਾਨ ਚੇਅਰਮੈਨ ਸ੍ਰੀ ਰਜਨੀਸ਼ ਕੁਮਾਰ ਨੇ ਕਿਹਾ ਕਿ ਸਾਡਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਕਾਫ਼ੀ ਪੁਰਾਣਾ ਅਤੇ ਵਿਸ਼ਵਾਸ ਭਰਿਆ ਤਾਲਮੇਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਮਾਜ ਸੇਵਾ ਵਿਚ ਵੱਡਮੁੱਲਾ ਯੋਗਦਾਨ ਪਾ ਰਹੀ ਹੈ। ਅਸੀਂ ਬੈਂਕ ਰਾਹੀਂ ਸਮਾਜ ਸੇਵਾ ਕਰਨ ਦਾ ਇਹ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਬੈਂਕ ਅਧਿਕਾਰੀਆਂ ਨੂੰ ਸਮਾਜ ਸੇਵਾ ਨਾਲ ਵੀ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਅਸ਼ੀਰਵਾਦ ਨਾਲ ਸਟੇਟ ਬੈਂਕ ਆਫ ਇੰਡੀਆ ਤਰੱਕੀ ਕਰ ਰਿਹਾ ਹੈ। ਸ੍ਰੀ ਰਜਨੀਸ਼ ਕੁਮਾਰ ਨੇ ਕਿਹਾ ਕਿ ਅਸੀਂ ਅੱਗੋਂ ਤੋਂ ਵੀ ਸਮਾਜ ਸੇਵਾ ਵਿਚ ਯੋਗਦਾਨ ਪਾਉਂਦੇ ਰਹਾਂਗੇ। ਇਸ ਮੌਕੇ ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਮੈਨੇਜਰ ਮੁਖਤਾਰ ਸਿੰਘ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਨਰਿੰਦਰ ਸਿੰਘ ਤੇ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ ਆਦਿ ਮੌਜੂਦ ਸਨ।