ਅੰਮ੍ਰਿਤਸਰ 16 ਨਵੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਬਣੇ ਸੂਚਨਾ ਕੇਂਦਰ ਦੀ ਆਰੰਭਤਾ ਅੱਜ ਅਰਦਾਸ ਉਪਰੰਤ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਦੁਨੀਆਂ ਤੋਂ ਹਰ ਧਰਮ ਦੇ ਸ਼ਰਧਾਲੂ ਨਤਮਸਤਕ ਹੋਣ ਲਈ ਪੁੱਜਦੇ ਹਨ, ਜਿਨ•ਾਂ ਨੂੰ ਰੂਹਾਨੀਅਤ ਦੇ ਅਸਥਾਨ ਦੇ ਇਤਿਹਾਸ ਬਾਰੇ ਜਾਣਕਾਰੀ ਦੇਣ ਲਈ ਸੂਚਨਾ ਕੇਂਦਰ ਦਾ ਨਵੀਨੀਕਰਨ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਇਥੇ ਤਾਇਨਾਤ ਸੂਚਨਾ ਅਧਿਕਾਰੀਆਂ ਵੱਲੋਂ ਵੱਖ-ਵੱਖ ਭਾਸ਼ਾਵਾਂ ਰਾਹੀਂ ਸ਼ਰਧਾਲੂਆਂ ਨੂੰ ਜਾਣਕਾਰੀ ਦਿੱਤੀ ਜਾਂਦੀ ਹੈ। ਉਨ•ਾਂ ਦੱਸਿਆ ਕਿ ਨਵੇਂ ਤਿਆਰ ਕੀਤੇ ਗਏ ਸੂਚਨਾ ਕੇਂਦਰ ਵਿਖੇ ਦੇਸ਼ ਵਿਦੇਸ਼ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੂਚਨਾ ਅਧਿਕਾਰੀਆਂ ਨੂੰ ਬਾਹਰੋਂ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਨੂੰ ਸਤਿਕਾਰ ਸਹਿਤ ਜਾਣਕਾਰੀ ਦੇਣ ਦੀ ਪ੍ਰੇਰਣਾ ਵੀ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਭਾਈ ਰਜਿੰਦਰ ਸਿੰਘ ਮਹਿਤਾ, ਸ. ਅਜਾਇਬ ਸਿੰਘ ਅਭਿਆਸੀ, ਸ. ਹਰਪਾਲ ਸਿੰਘ ਜੱਲਾ, ਸ਼੍ਰੋਮਣੀ ਕਮੇਟੀ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਡਾ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ‘ਰਮਦਾਸ’ ਤੇ ਸ. ਜਗਜੀਤ ਸਿੰਘ, ਸ. ਭਗਵੰਤ ਸਿੰਘ ਧੰਗੇੜਾ ਨਿੱੱਜੀ ਸਹਾਇਕ, ਸ. ਸੁਲੱਖਣ ਸਿੰਘ ਭੰਗਾਲੀ ਤੇ ਸ. ਗੁਰਿੰਦਰ ਸਿੰਘ, ਸ. ਸੁਖਰਾਜ ਸਿੰਘ ਤੇ ਸ. ਹਰਪ੍ਰੀਤ ਸਿੰਘ ਐਡੀਸ਼ਨਲ ਮੈਨੇਜਰ ਆਦਿ ਹਾਜ਼ਰ ਸਨ।